Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੀਐਸਆਈਡੀਸੀ ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਵੱਖ -ਵੱਖ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

Krishan Kumar Bawa, Punjab Pradesh Congress Committee, Congress, Punjab Congress, PSIDC

Web Admin

Web Admin

5 Dariya News

ਚੰਡੀਗੜ੍ਹ , 15 Sep 2021

Last updated on: Sep 15, 2021, 00:00 IST

ਅੱਜ ਇੱਥੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਪੀਐਸਆਈਡੀਸੀ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ, ਜਿਸ ਵਿੱਚ ਸੀਨੀਅਰ ਵਾਈਸ-ਚੇਅਰਮੈਨ, ਸ੍ਰੀ ਵਿਨੇ ਮਹਾਜਨ, ਵਾਈਸ-ਚੇਅਰਮੈਨ ਸ੍ਰੀ ਵਜ਼ੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਿਨ ਸੀ, ਆਈਏਐਸ ਅਤੇ ਡਾਇਰੈਕਟਰ ਸ੍ਰੀ ਸ਼ਿਵਰਿੰਦਰ ਉੱਪਲ, ਸ੍ਰੀ ਰਾਜੇਸ਼ ਘਾਰੂ, ਸ੍ਰੀ ਬਲਜਿੰਦਰ ਸਿੰਘ ਜੰਡੂ, ਲੇਖਾ ਕਮ ਕਾਨੂੰਨੀ ਸਲਾਹਕਾਰ ਸ੍ਰੀ ਐਸਕੇ ਅਹੂਜਾ ਅਤੇ ਕੰਪਨੀ ਦੇ ਸਕੱਤਰ ਸ੍ਰੀਮਤੀ ਸੁਕ੍ਰਿਤੀ ਸੈਣੀ ਮੌਜੂਦ ਸਨ, ਸ੍ਰੀ ਬਾਵਾ ਨੇ ਕਿਹਾ ਕਿ ਪੀਐਸਆਈਡੀਸੀ ਨੇ 2020-21 ਦੌਰਾਨ ਬਾਂਡ ਧਾਰਕਾਂ ਨਾਲ ਵਨ ਟਾਈਮ ਸੈਟਲਮੈਂਟ (ਓਟੀਐਸ) ਕੀਤੀ ਹੈ ਜਿਸ ਤਹਿਤ 12.05 ਕਰੋੜ ਰੁਪਏ ਵਿੱਚ ਦੇਣਦਾਰੀ ਦਾ ਨਿਪਟਾਰਾ ਕੀਤਾ ਗਿਆ ਜਿਸ ਨਾਲ 7.54 ਕਰੋੜ ਰੁਪਏ (ਲਗਭਗ) ਵਿਆਜ ਦੀ ਬਚਤ ਹੋਈ। ਕਾਰਪੋਰੇਸ਼ਨ ਨੇ ਸਾਲ 2020-21 ਦੌਰਾਨ ਲੋਨ/ਇਕੁਇਟੀ ਤੋਂ 4.76 ਕਰੋੜ ਦੀ ਰਿਕਵਰੀ ਵੀ ਕੀਤੀ ਹੈ ਜਿਸ ਵਿੱਚ ਇਕੁਇਟੀ 2018 ਲਈ ਓਟੀਐਸ ਨੀਤੀ ਤਹਿਤ 0.50 ਕਰੋੜ ਰੁਪਏ ਦੀ ਰਿਕਵਰੀ ਵੀ ਸ਼ਾਮਲ ਹੈ।ਸ੍ਰੀ ਬਾਵਾ ਨੇ ਬੋਰਡ ਦੇ ਮੈਂਬਰਾਂ ਨੂੰ ਅੱਗੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਨੂੰ ਇੱਕ ਪੱਤਰ ਰਾਹੀਂ ਵਨ-ਟਾਈਮ ਸੈਟਲਮੈਂਟ (ਓਟੀਐਸ) ਨੀਤੀ ਨੂੰ ਲਾਗੂ ਕਰਨ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਗਈ ਹੈ, ਜੋ ਕਿ ਪ੍ਰਮੋਟਡ ਅਤੇ ਕਰਜ਼ਾ ਲੈਣ ਵਾਲੀਆਂ ਕੰਪਨੀਆਂ ਦੇ ਉਦਮੀਆਂ ਨੂੰ ਕਾਰਪੋਰੇਸ਼ਨ ਨਾਲ ਆਪਣੇ ਬਕਾਏ ਦੇ ਨਿਪਟਾਰੇ ਦਾ ਮੌਕਾ ਦੇਵੇਗੀ।ਬੋਰਡ ਦੀ ਮੀਟਿੰਗ ਤੋਂ ਬਾਅਦ, ਸ੍ਰੀ ਬਾਵਾ ਨਿਗਮ ਦੇ ਹੋਰ ਡਾਇਰੈਕਟਰਾਂ ਨਾਲ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਦੇ ਦਫ਼ਤਰ ਵੀ ਗਏ ਜਿੱਥੇ ਉਨ੍ਹਾਂ ਨੇ ਪੰਜਾਬ ਰਾਜ ਵਿੱਚ ਉਦਯੋਗਾਂ ਦੇ ਵਿਕਾਸ ਬਾਰੇ ਸੰਖੇਪ ਚਰਚਾ ਕੀਤੀ।

 

Tags: Krishan Kumar Bawa , Punjab Pradesh Congress Committee , Congress , Punjab Congress , PSIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD