Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

ਆਯੂਸ਼ ਹਸਪਤਾਲ ਵੀ ਦੋ ਮਹੀਨੇ ਵਿਚ ਚਾਲੂ ਕਰ ਦਿੱਤਾ ਜਾਵੇਗਾ - ਬਲਬੀਰ ਸਿੰਘ ਸਿੱਧੂ

Balbir Singh Sidhu, Health and Family Welfare Minister, Punjab, Congress, Punjab Congress, Punjab Government, Government of Punjab, Moga, Mai Daultan Maternal and Child  Hospital Moga, Harjot Kamal, Darshan Singh Brar, Sukhjit Singh Kaka Lohgarh

Web Admin

Web Admin

5 Dariya News

ਮੋਗਾ , 15 Sep 2021

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਢੇ ਉਪਰਾਲਿਆਂ ਦੀ ਲੜ੍ਹੀ ਨੂੰ ਅੱਗੇ ਤੋਰਦਿਆਂ ਸ਼ਹਿਰ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ, ਬਾਘਾਪੁਰਾਣਾ ਦੇ ਵਿਧਾਇਕ ਸ੍ਰ ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ, ਨਗਰ ਨਿਗਮ ਦੀ ਮੇਅਰ ਸ਼੍ਰੀਮਤੀ ਨੀਤਿਕਾ ਭੱਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾਕਟਰ ਓਮ ਪ੍ਰਕਾਸ਼ ਗੋਜਰਾ, ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਬਾਜਵਾ ਅਤੇ ਹੋਰ ਹਾਜ਼ਰ ਸਨ।ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰ ਸਿੱਧੂ ਨੇ ਦੱਸਿਆ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ 5.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜੌ ਕਿ ਹਰ ਤਰ੍ਹਾਂ ਦੀ ਸੁਵਿਧਾ ਨਾਲ ਲੈਸ ਹੈ। ਪੂਰੇ ਸੂਬੇ ਵਿਚ ਅਜਿਹੇ 29 ਹਸਪਤਾਲ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ 8 ਹਸਪਤਾਲਾਂ ਦਾ ਉਸਾਰੀ ਕਾਰਜ ਚਾਲੂ ਹੈ। 7 ਹੋਰ ਹਸਪਤਾਲ ਵੀ ਇਸ ਸਾਲ ਵਿੱਚ ਚਾਲੂ ਕਰ ਦਿੱਤੇ ਜਾਣਗੇ। 

ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਥਾਂ ਥਾਂ ਹੈਲਥ ਵੈਲਨੈਸ ਸੈਂਟਰ ਖੋਲ੍ਹੇ ਜਾ ਰਹੇ ਹਨ। ਇਹਨਾਂ ਸੈਂਟਰਾਂ ਦੀ ਗਿਣਤੀ 31 ਮਾਰਚ ਤੋਂ ਪਹਿਲਾਂ ਪਹਿਲਾਂ 3000 ਕਰ ਦਿੱਤੀ ਜਾਵੇਗੀ। ਤਾਂ ਜੌ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸਹੂਲਤਾਂ ਮਿਲ ਸਕਣ। ਉਹਨਾਂ ਕਿਹਾ ਉਹਨਾਂ ਆਪਣੇ ਮੰਤਰੀ ਕਾਰਜਕਾਲ ਦੌਰਾਨ 13000 ਦੀ ਭਰਤੀਆਂ ਕੀਤੀਆਂ ਹਨ। ਮਾਹਿਰ ਡਾਕਟਰਾਂ ਅਤੇ ਸਿਹਤ ਕਾਮਿਆਂ ਦੀ ਭਰਤੀ ਦਾ ਕੰਮ ਹਾਲੇ ਵੀ ਚਾਲੂ ਹੈ। ਜਲਦੀ ਹੀ 600 ਹੋਰ ਡਾਕਟਰ ਭਰਤੀ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਪੰਜਾਬ ਵਿੱਚ ਮਿਲਦੀਆਂ ਸਿਹਤ ਸਹੂਲਤਾਂ ਦੇ ਮੁਕਾਬਲੇ ਦਿੱਲੀ ਮਾਡਲ ਫੇਲ੍ਹ ਹੋ ਗਿਆ ਹੈ। ਕਰੋਨਾ ਦੌਰਾਨ ਪੰਜਾਬ ਵਿੱਚ ਹੋਰਨਾਂ ਸੂਬਿਆਂ ਦੇ 5500 ਕਰੋਨਾ ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ, ਜਿਸ ਵਿਚੋਂ 80 ਫੀਸਦੀ ਦਿੱਲੀ ਦੇ ਸਨ। ਉਹਨਾਂ ਦਾਅਵੇ ਨਾਲ ਕਿਹਾ ਕਿ ਲੋਕ ਹਿੱਤ ਸਹੂਲਤਾਂ ਦੇ ਮੁਕਾਬਲੇ ਵਿੱਚ ਦਿੱਲੀ ਸਮੇਤ ਕੋਈ ਵੀ ਸੂਬਾ ਪੰਜਾਬ ਦੀ ਰੀਸ ਨਹੀਂ ਕਰ ਸਕਦਾ ਹੈ। ਉਹਨਾਂ ਐਨ ਐਚ ਐਮ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਹੁਣ ਕੋਈ ਵੀ ਨਵੀਂ ਭਰਤੀ ਹੋਵੇਗੀ ਤਾਂ ਉਹਨਾਂ ਨੂੰ ਪੱਕੇ ਹਨ ਵਿੱਚ ਤਰਜ਼ੀਹ ਦਿੱਤੀ ਜਾਵੇਗੀ। ਉਹਨਾਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲਾਂ, ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਨਿਭਾਈ ਡਿਊਟੀ ਦੀ ਪ੍ਰਸੰਸਾ ਕੀਤੀ ਅਤੇ ਦਾਅਵਾ ਕੀਤਾ ਕਿ ਨਿੱਜ਼ੀ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਜਿਆਦਾ ਮਾਹਿਰ ਹਨ। ਉਹਨਾਂ ਕਿਹਾ ਕਿ ਮੋਗਾ ਵਿਖੇ ਉਸਾਰੀ ਅਧੀਨ ਆਯੂਸ਼ ਹਸਪਤਾਲ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ।ਇਸ ਤੋਂ ਪਹਿਲਾਂ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਸ੍ਰ ਸਿੱਧੂ ਨੂੰ ਜੀ ਆਇਆਂ ਨੂੰ ਆਖਿਆ ਅਤੇ ਹਸਪਤਾਲ ਅਤੇ ਹਲਕਾ ਮੋਗਾ ਦੀਆਂ ਲੋੜਾਂ ਬਾਰੇ ਜਾਣੂ ਕਰਵਾਇਆ। ਸਮਾਗਮ ਦੇ ਅੰਤ ਵਿੱਚ ਉਹਨਾਂ ਦੀ ਅਗਵਾਈ ਵਿੱਚ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।

 

Tags: Balbir Singh Sidhu , Health and Family Welfare Minister , Punjab , Congress , Punjab Congress , Punjab Government , Government of Punjab , Moga , Mai Daultan Maternal and Child Hospital Moga , Harjot Kamal , Darshan Singh Brar , Sukhjit Singh Kaka Lohgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD