Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਤੋਂ 'ਸੱਤਿਆਗ੍ਰਹਿ ਸੇ ਸਵੱਛਗ੍ਰਹਿ' ਰੱਥ ਯਾਤਰਾ ਦੀ ਸ਼ੁਰੂਆਤ

ਕਿਹਾ, ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਵਰਗੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇ

Punjab Congress, Satyagrah Se Swachhagrah Rath Yatra, Jang-e- Azaadi Memorial Kartarpur,  Khatkar Kalan, Department of Water supply and Sanitation, Punjab, DWSS, Surinder Chaudhary, Parneet Shergill

Web Admin

Web Admin

5 Dariya News

ਜਲੰਧਰ , 15 Sep 2021

Last updated on: Sep 15, 2021, 00:00 IST

ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਵਰਗੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ । ਇਹ ਪ੍ਰਗਟਾਵਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਤੋਂ ਖਟਕੜ ਕਲਾਂ ਮੈਮੋਰੀਅਲ ਐਸ.ਬੀ.ਐਸ. ਨਗਰ ਤੱਕ 'ਸੱਤਿਆਗ੍ਰਹਿ ਸੇ ਸਵੱਛਗ੍ਰਹਿ' ਰੱਥ ਯਾਤਰਾ ਦੀ ਸ਼ੁਰੂਆਤ ਕਰਨ ਮੌਕੇ ਕੀਤਾ । ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਅਭਿਆਨ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਇਹ ਰੱਥ ਯਾਤਰਾ ਇਸ ਸਥਾਨ ਤੋਂ ਸ਼ੁਰੂ ਕੀਤੀ ਗਈ ਹੈ, ਜਿਸ ਦੀ ਇਤਿਹਾਸਕ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਇਹ ਰੱਥ ਯਾਤਰਾ ਪੇਂਡੂ ਭਾਈਚਾਰਿਆਂ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਉਨ੍ਹਾਂ ਨਾਲ  ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ, ਵਧੀਕ ਸਕੱਤਰ-ਕਮ-ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ), ਸ਼੍ਰੀ ਕਰਨਜੀਤ ਸਿੰਘ, ਸੰਯੁਕਤ ਡਾਇਰੈਕਟਰ, ਐਸ.ਬੀ.ਐਮ. (ਜੀ), ਸ਼੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੁਲਦੀਪ ਸਿੰਘ ਸੈਣੀ, ਚੀਫ਼ ਇੰਜੀਨੀਅਰ (ਉੱਤਰੀ), ਸ਼੍ਰੀ ਆਰ. ਕੇ. ਸ਼ਰਮਾ, ਸਟੇਟ ਕੋਆਰਡੀਨੇਟਰ, ਐਸ.ਬੀ.ਐਮ.(ਜੀ), ਐਸ. ਡੀ. ਐਮ. ਬਲਬੀਰ ਰਾਜ ਸਿੰਘ ਅਤੇ ਸ਼੍ਰੀ ਐਨ.ਪੀ. ਸਿੰਘ, ਸੁਪਰੀਟੈਂਡਿੰਗ ਇੰਜੀਨੀਅਰ (ਜਲੰਧਰ) ਮੌਜੂਦ ਸਨ। ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਰੱਥ ਯਾਤਰਾ 100 ਦਿਨਾਂ ਮੁਹਿੰਮ ਦਾ ਹਿੱਸਾ ਹੈ ਅਤੇ ਇਸ ਵੱਲੋਂ ਮੁੱਖ ਤੌਰ 'ਤੇ ਤਿੰਨ ਜ਼ਿਲ੍ਹਿਆਂ ਜਲੰਧਰ, ਕਪੂਰਥਲਾ ਅਤੇ ਐਸਬੀਐਸ ਨਗਰ ਦੇ ਲਗਭਗ 80-100 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਰੱਥ ਯਾਤਰਾ ਦਾ ਉਦੇਸ਼ ਵੱਖ-ਵੱਖ ਹਿੱਸਿਆਂ ਅਤੇ ਐਸਬੀਐਮ ਫੇਜ਼ 2 ਬਾਰੇ ਪਿੰਡ ਵਾਸੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ -ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਨੂੰ ਲੈ ਕੇ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਅਤੇ ਇਸ ਦੀ ਸਰਬੋਤਮ ਵਰਤੋਂ ਬਾਰੇ ਸੇਧ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਮੁੱਖ ਇੰਜੀਨੀਅਰ ਕੁਲਦੀਪ ਸਿੰਘ ਸੈਣੀ ਨੇ ਹਾਜ਼ਰੀਨ ਨੂੰ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਅਭਿਆਨ ਅਤੇ ਇਸ ਪ੍ਰੋਗਰਾਮ ਅਧੀਨ ਕਰਵਾਈਆਂ ਜਾਣ ਵਾਲੀਆਂ ਵੱਖ -ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੌਰਾਨ ਜ਼ਿਲ੍ਹਾ ਜਲੰਧਰ ਓਡੀਐਫ ਘੋਸ਼ਿਤ ਕੀਤੇ ਜਾਣ ਵਾਲੇ ਮੋਹਰੀ ਜ਼ਿਲ੍ਹਿਆਂ ਵਿੱਚੋਂ ਇੱਕ ਹੈ ਅਤੇ ਹੁਣ ਓਡੀਐਫ ਪਲੱਸ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ।ਇਸ ਮੌਕੇ ਜਲੰਧਰ ਤੋਂ ਕਾਰਜਕਾਰੀ ਇੰਜੀਨੀਅਰ ਨਿਤਿਨ ਕਾਲੀਆ, ਹਰਿੰਦਰ ਸਿੰਘ, ਸੁਖਪਿੰਦਰ ਸਿੰਘ, ਕਪੂਰਥਲਾ ਤੋਂ ਗੁਰਪ੍ਰੀਤ ਸਿੰਘ ਸੈਣੀ, ਐਸ.ਡੀ.ਈ. ਸਰਬਜੀਤ ਸਿੰਘ ਤੇ ਗਗਨਦੀਪ ਵਾਲੀਆ, ਜੇ.ਈ. ਚਰਨਪ੍ਰੀਤ ਸਿੰਘ ਤੇ ਰੋਹਿਤ ਅਤੇ ਹੋਰ ਵੀ ਮੌਜੂਦ ਸਨ।

 

Tags: Punjab Congress , Satyagrah Se Swachhagrah Rath Yatra , Jang-e- Azaadi Memorial Kartarpur , Khatkar Kalan , Department of Water supply and Sanitation , Punjab , DWSS , Surinder Chaudhary , Parneet Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD