Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਘਰ -ਘਰ ਜਾ ਕੇ ਕਰਾਂਗੇ ਪਰਦਾਫ਼ਾਸ: ਹਰਪਾਲ ਸਿੰਘ ਚੀਮਾ

ਚੋਣਾ ਤੋਂ ਠੀਕ ਪਹਿਲਾਂ ਚੋਣ ਮਨੋਰਥ ਅਮਲ ਕਮੇਟੀ ਬਣਾਉਣਾ ਕੇਵਲ ਅੱਖਾਂ ਵਿੱਚ ਘੱਟਾ ਪਾਉਣਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Jagtar Singh Sanghera, Dinesh Chadha, Govinder Mittal

Web Admin

Web Admin

5 Dariya News

ਚੰਡੀਗੜ੍ਹ , 15 Sep 2021

Last updated on: Sep 15, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘ਕਾਂਗਰਸ ਵੱਲੋਂ 2022 ਦੀਆਂ ਚੋਣਾਂ ਤੋਂ ਐਨ ਪਹਿਲਾਂ ਲਾਲ ਸਿੰਘ ਦੀ ਅਗਵਾਈ ਵਿੱਚ 2017 ਦੇ ਚੋਣ ਮਨੋਰਥ ਪੱਤਰ ਅਮਲ ਕਮੇਟੀ (ਮੈਨੀਫ਼ੈਸਨੋ ਇੰਮਲੀਮੈਟੇਸ਼ਨ ਕਮੇਟੀ) ਦਾ ਗਠਨ ਕਰਨਾ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਬਰਾਬਰ ਹੈ, ਕਿਉਂਕਿ ਜਦੋਂ ਕਾਂਗਰਸ 92 ਫ਼ੀਸਦੀ ਵਾਅਦੇ ਪੂਰੇ ਕਰਨ ਦਾ ਦਾਅਵਾ ਕਰ ਰਹੀ ਹੈ ਤਾਂ ਫਿਰ ਚੋਣ ਮਨੋਰਥ ਪੱਤਰ ਅਮਲ ਕਮੇਟੀ ਕਿਨ੍ਹਾਂ ਕਾਰਨਾਂ ਕਰਕੇ ਬਣਾਈ ਗਈ ਹੈ।’ ਹਰਪਾਲ ਸਿੰਘ ਚੀਮਾ ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪਾਰਟੀ ਦੇ ਬੁਲਾਰੇ ਜਗਾਤਰ ਸਿੰਘ ਸੰਘੇੜਾ, ਦਿਨੇਸ਼ ਚੱਢਾ ਅਤੇ ਗੋਬਿੰਦਰ ਮਿੱਤਲ ਵੀ ਹਾਜ਼ਰ ਸਨ। ਇਸ ਦੇ ਨਾਲ ਹੀ ਚੀਮਾ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਰਾਜਸੀ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਰਾਜਨੀਤਿਕ ਪਾਰਟੀ ਲੋਕਾਂ ਨਾਲ ਝੂਠੇ ਵਾਅਦੇ ਕਰਨ ਦੀ ਕੋਸ਼ਿਸ਼ ਨਾ ਕਰ ਸਕੇ। ਹਰਪਾਲ ਸਿੰਘ ਚੀਮਾ ਨੇ ਕਿਹਾ,‘‘ਕਾਂਗਰਸ ਦੇ 129 ਪੇਜਾਂ ਦੇ ਚੋਣ ਮਨੋਰਥ ਪੱਤਰ ਦੇ ਹਰ ਰੋਜ ਦੇ ਇੱਕ- ਇੱਕ ਪੁਆਇੰਟ ਦੀ ਜਾਂਚ ਲਈ ਆਮ ਆਦਮੀ ਪਾਰਟੀ ਵੱਲੋਂ ਵੀ ਕਮੇਟੀ ਬਣਾਈ ਜਾ ਰਹੀ ਹੈ। ਇਸ ਕਮੇਟੀ ਵੱਲੋਂ ਜਾਂਚ ਕਰਕੇ ਦੱਸੇ ਸੱਚ ਨੂੰ ਘਰ- ਘਰ, ਗਲੀ- ਗਲੀ ਅਤੇ ਮੁਹੱਲੇ- ਮੁਹੱਲੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਲੋਕਾਂ ਵਿੱਚ ਜਾ ਕੇ ਕਾਂਗਰਸ ਦੀ ਧੋਖ਼ਾਧੜੀ ਦਾ ਪਰਦਾਫ਼ਾਸ਼ ਕੀਤਾ ਜਾਵੇਗਾ। ’’ ਚੀਮਾ ਨੇ ਹਵਾਲੇ ਦੇ ਕੇ ਕੈਪਟਨ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਰਕਾਰ ਦੱਸੇ, ‘‘ਪੰਜਾਬ ਵਿੱਚ ਕਿੰਨੇ ਬੇਘਰੇ ਦਲਿਤਾਂ ਨੂੰ ਘਰ ਅਤੇ ਪੰਜ- ਪੰਜ ਮਰਲੇ ਦੇ ਪਲਾਂਟ ਦਿੱਤੇ ਗਏ ਹਨ?  ਕਿੰਨੇ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ? ਕਿੰਨੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਬੇਰੁਜ਼ਗਾਰੀ ਪੱਤਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਆਵਾਸ ਯੋਜਨਾ ਦੇ ਤਹਿਤ ਪਿਛੜੇ ਵਰਗ ਦੇ ਕਿੰਨੇ ਬੇਘਰੇ ਪਰਿਵਾਰਾਂ ਨੂੰ ਮੁਫ਼ਤ ਘਰ ਦਿੱਤੇ ਗਏ ਹਨ।’’ 

ਉਨ੍ਹਾਂ ਕਿਹਾ ਜੇ ਕੈਪਟਨ ਸਰਕਾਰ ਵਿੱਚ ਹਿੰਮਤ ਹੈ ਤਾਂ ਬੇਰੁਜ਼ਗਾਰਾਂ ਨੂੰ ਦਿੱਤੀ ਸਰਕਾਰੀ ਨੌਕਰੀ ਅਤੇ ਬੇਘਰਿਆਂ ਨੂੰ ਦਿੱਤੇ ਘਰਾਂ ਦੀ ਸੂਚੀ ਜਾਰੀ ਕਰੇ। ਚੀਮਾ ਨੇ ਕੈਪਟਨ ਸਰਕਾਰ ਨੂੰ ਰੋਜ਼ਗਾਰ ਅਤੇ ਮੁਫ਼ਤ ਘਰ ਸਮੇਤ ਨਸ਼ਾ ਮੁਕਤੀ, ਸਿੱਖਿਆ, ਭ੍ਰਿਸ਼ਟਾਚਾਰ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ ਮੁਆਫ਼ੀ ਅਤੇ ਮਾਫ਼ੀਆ ਰਾਜ ਜਿਹੇ ਗੰਭੀਰ ਮੁੱਦਿਆਂ ’ਤੇ ਵੀ ਘੇਰਿਆ। ਉਨ੍ਹਾਂ ਕਿਹਾ ਕੈਪਟਨ ਸਰਕਾਰ ਸੂਬੇ ਦੇ 18 ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਦਾਅਵਾ ਕਰ ਰਹੀ ਹੈ, ਪਰ ਸਚਾਈ ਇਹ ਹੈ ਕਿ ਇਸ ਵਿੱਚ ਦਸ ਲੱਖ ਲੋਕ ਉਹ ਹਨ, ਜਿਹੜੇ ਬੈਂਕਾਂ ਤੋਂ ਵੱਖ ਵੱਖ ਕਿਸਮ ਦੇ ਕਰਜ਼ੇ ਲੈ ਕੇ ਕੰਮ ਕਰ ਰਹੇ ਹਨ। ਇਸ ਕਰਜ਼ੇ ਨੂੰ ਕਾਂਗਰਸ ਸਰਕਾਰ ਨੌਕਰੀ ਵਜੋਂ ਦਿਖਾ ਰਹੀ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦਾ ਉਦਯੋਗਿਕ ਖੇਤਰ ਵੀ ਹਾਸ਼ੀਏ ’ਤੇ ਪਹੁੰਚ ਗਿਆ ਹੈ। ਸੂਬੇ ਵਿੱਚ ਕੋਈ ਨਵੀਂ ਉਦਯੋਗਿਕ ਇਕਾਈ ਸਥਾਪਤ ਨਹੀਂ ਹੋ ਸਕੀ। ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਜੋ ਅੱਜ ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਦੱਸ ਰਹੀ ਹੈ, ਉਸ ਕਾਂਗਰਸ ਸਰਕਾਰ ਨੇ ਹੀ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਕਾਲੇ ਖੇਤੀ ਕਾਨੂੰਨ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਆਦਿ ਪਾਰਟੀਆਂ ਦੀ ਪੈਦਾਇਸ਼ ਹਨ।ਚੀਮਾ ਨੇ ਦੋਸ਼ ਲਾਇਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਬਰਬਾਦ ਹੋ ਰਹੀ ਹੈ। ਕੈਪਟਨ ਸਰਕਾਰ ਨੇ ਸੂਬੇ ਵਿੱਚ 50 ਨਵੇਂ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਸੀ, ਪਰ ਸਾਢੇ ਚਾਰ ਸਾਲ ਵਿੱਚ ਕੇਵਲ ਛੇ ਕਾਲਜ ਹੀ ਖੋਲ੍ਹੇ ਗਏ ਹਨ। ਸਰਕਾਰ ਨੇ ਇਨਾਂ ਨਵੇਂ ਕਾਲਜਾਂ ਲਈ ਨਾ ਤਾਂ ਕੋਈ ਢੁਕਵੀਂ ਇਮਾਰਤ ਹੈ ਅਤੇ ਨਾ ਹੀ ਨਵਾਂ ਸਟਾਫ਼, ਟੀਚਰ ਭਰਤੀ ਕੀਤੇ ਹਨ। ਉਨ੍ਹਾ ਕਿਹਾ ਕਿ 50 ਫ਼ੀਸਦੀ ਕਾਲਜਾਂ ਵਿੱਚ ਸਥਾਈ ਪ੍ਰਿੰਸੀਪਲ ਤੱਕ ਹੀ ਨਹੀਂ ਹਨ। ਚੀਮਾ ਨੇ ਕਿਸਾਨ ਖੁਦਕੁਸ਼ੀਆ ਲਈ ਕੈਪਟਨ ਸਰਕਾਰ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ। ਕਾਂਗਰਸ ਸਰਕਾਰ ਰੋਜ਼ਗਾਰ ਦੀ ਜਾਣਕਾਰੀ ਨੂੰ ਵੀ ਛੁਪਾ ਰਹੀ ਹੈ ਅਤੇ ਆਰ.ਟੀ.ਆਈ ਵਿੱਚ ਵੀ ਜਾਣਕਾਰੀ ਦੇਣ ਤੋਂ ਕਤਰਾ ਰਹੀ ਹੈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jagtar Singh Sanghera , Dinesh Chadha , Govinder Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD