Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਰਤੀ ਕਿਸਾਨ ਯੂਨੀਅਨ ਨੇ ਸਿੰਘੂ ਬਾਰਡਰ ਦਿੱਲੀ ਵਿਖੇ ਕੀਤਾ ਰੋਸ਼ ਮਾਰਚ

ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ਦਾ ਗਰੰਟੀ ਕਾਨੂੰਨ ਬਨਵਾਉਣ ਤੱਕ ਮੋਰਚਿਆਂ 'ਚ ਡੱਟੇ ਰਹਾਂਗੇ: ਭੁਪਿੰਦਰ ਲੌਂਗੋਵਾਲ

Protest, Agitation, Demonstration, MSP, #FarmLaws, Farm Laws, #FarmerBills, Farmer Bills, #FarmersProtest, Farmers Protest, APMC, Farmer Protest, #FarmerProtest

Web Admin

Web Admin

5 Dariya News

ਸਿੰਘੂ ਬਾਰਡਰ ਦਿੱਲੀ , 16 Sep 2021

Last updated on: Sep 16, 2021, 00:00 IST

ਹਰਿਆਣਾ ਸਰਕਾਰ ਵੱਲੋਂ ਸਿੰਘੂ ਬਾਰਡਰ ਦਾ ਰਾਸਤਾ ਖਾਲੀ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖਿਲਾਫ਼ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਿੰਘੂ ਬਾਰਡਰ ਤੋਂ ਸਟੇਜ ਤੱਕ ਰੋਸ ਮਾਰਚ ਕੱਢਦਿਆਂ ਸਰਕਾਰ ਦੇ ਹਰ ਜੁਲਮ ਅਤੇ ਧੱਕੇਸਾਹੀ ਦਾ ਮੁਕਾਬਲਾ ਕਰਨ ਲਈ ਤਿਆਰ ਹੋਣ ਦਾ ਸਬੂਤ ਦਿੱਤਾ। ਮਾਰਚ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ, ਸੂਬਾ ਆਗੂ ਸੁਰਿੰਦਰ ਬੈੰਸ ਨੇ ਕਰਦਿਆਂ ਕਿਹਾ ਕਿ ਸਰਕਾਰ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਤਾਂ ਜੋ ਬਾਰਡਰਾਂ ਉਪਰ ਲੱਗੇ ਮੋਰਚਿਆਂ ਨੇੜੇ ਰਹਿਣ ਵਾਲੇ ਲੋਕ ਕਿਸਾਨਾਂ ਦੇ ਖਿਲਾਫ਼ ਹੋ ਜਾਣ। ਉਨ੍ਹਾਂ ਕਿਹਾ ਕਿ ਆਪਣੇ ਚਹੇਤਿਆਂ ਦੁਆਰਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਸੁਪਰੀਮ ਕੋਰਟ ਵਿੱਚ ਪਾਈ ਰਿੱਟ ਵਿੱਚ ਦੋਸ਼ ਲਾਏ ਹਨ ਕਿ ਦਿੱਲੀ ਦੇ ਵੱਖ-ਵੱਖ ਬਾਰਡਰਾਂ ਬੈਠੇ ਕਿਸਾਨਾਂ ਵੱਲੋਂ ਰਾਸਤਾ ਰੋਕਣ ਕਾਰਨ ਰੋਜ਼ਾਨਾ ਸਫਰ ਕਰਨ ਵਾਲੇ ਕਾਰੋਬਾਰੀ ਅਤੇ ਨੌਕਰੀਪੇਸਾ ਲੋਕਾਂ ਨੂੰ ਪ੍ਰੇਸਾਨੀ ਹੋ ਰਹੀ ਹੈ, ਕੋਵਿਡ ਨੇਮਾਂ ਦੀ ਉਲੰਘਣਾ ਹੋ ਰਹੀ ਹੈ ਅਤੇ ਆਲੇ ਦੁਆਲੇ ਦੀਆਂ ਉੱਦਯੋਗਿਕ ਇਕਾਈਆਂ ਘਾਟੇ ਚ ਜਾਣ ਕਰਕੇ ਬੰਦ ਹੋਣ ਕਿਨਾਰੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਇਹ ਝੂਠੇ ਦੋਸ਼ ਲਗਾ ਕੇ ਸਰਕਾਰ ਅੰਦੋਲਨਕਾਰੀ ਕਿਸਾਨਾਂ ਤੇ ਦਬਾਅ ਬਣਾ ਕੇ ਰਾਸਤੇ ਖਾਲੀ ਕਰਵਾਉਣਾ ਚਾਹੁੰਦੀ ਹੈ; ਜਦਕਿ ਅਸਲੀਅਤ ਇਹ ਹੈ ਕਿ ਕਿਸਾਨ ਪਿਛਲੇ ਸਾਲ 26 ਨਵੰਬਰ ਨੂੰ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਜਾ ਰਹੇ ਸਨ। 

ਹਰਿਆਣਾ ਅਤੇ ਦਿੱਲੀ ਦੀਆਂ ਸਰਕਾਰਾਂ ਨੇ ਕਿਸਾਨਾਂ ਅੱਗੇ ਭਾਰੀ ਬੈਰੀਕੇਡ ਲਗਾ ਕੇ ਸੜਕਾਂ ਪੁੱਟ ਕੇ ਖੁਦ ਕਿਸਾਨਾਂ ਨੂੰ ਇੱਥੇ ਰੁਕਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ‌ਕਿਸਾਨਾਂ ਨੇ ਅੰਦੋਲਨ ਵਿੱਚੋਂ ਦੀ ਆਮ ਲੋਕਾਂ ਅਤੇ ਐਮਰਜੈਂਸੀ ਸੇਵਾਵਾਂ ਲਈ ਰਾਸਤਾ ਪਹਿਲਾਂ ਹੀ ਛੱਡਿਆ ਹੋਇਆ ਹੈ, ਸਰਕਾਰ ਦੇ ਸਮਝਦੀ ਹੈ ਕਿ ਲੋਕਾਂ ਨੂੰ ਪ੍ਰੇਸਾਨੀ ਹੋ ਰਹੀ ਹੈ ਤਾਂ ਪਹਿਲਾਂ ਉਹ ਪੁਲਸ ਦੁਆਰਾ ਲਾਏ ਬੈਰੀਕੇਡ, ਸੜਕਾਂ ਤੇ ਉਸਾਰੀਆਂ ਕੰਕਰੀਟ ਦੀਆਂ ਕੰਧਾਂ, ਸੜਕਾਂ ਤੇ ਗੱਡੇ ਗਏ ਕਿੱਲ, ਬਰਸਾਤ ਕਾਰਨ ਥਾਂ-ਥਾਂ ਟੁੱਟੀਆਂ ਸੜਕਾਂ ਅਤੇ ਉਨ੍ਹਾਂ ਟੋਇਆਂ ਚ ਖੜ੍ਹੇ ਗੰਦੇ ਪਾਣੀ ਕਾਰਨ ਹੋ ਰਹੀ ਹੈ, ਜਿਸਨੂੰ ਹੱਲ ਕਰੇ, ਪਰੰਤੂ ਸਰਕਾਰ ਇਸ ਦੀ ਬਜਾਏ ਸਰਕਾਰ ਲੋਕਾਂ ਦੀ ਪ੍ਰੇਸਾਨੀ ਦਾ ਸਾਰਾ ਭਾਂਡਾ ਕਿਸਾਨਾਂ ਦੇ ਸਿਰ ਭੰਨਣਾ ਚਾਹੁੰਦੀ ਹੈ। ਕਿਸਾਨ ਸਰਕਾਰ ਦੀ ਇਸ ਚਾਲ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਸਰਕਾਰ ਦੀ ਕਿਸੇ ਵੀ ਧੱਕੇਸਾਹੀ ਦਾ ਜਵਾਬ ਦੇਣ ਲਈ ਕਿਰਤੀ ਕਿਸਾਨ ਯੂਨੀਅਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਤਿਆਰ ਬਰ ਤਿਆਰ ਹੈ। ਕਾਲੇ ਕਾਨੂੰਨ ਰੱਦ ਹੋਣ ਤੱਕ ਮੋਰਚੇ ਕਿਸੇ ਵੀ ਸੂਰਤ ਚ ਨਹੀਂ ਹੱਟਣਗੇ।

 

Tags: Protest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , APMC , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD