Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਮਹਿਕਮੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਜਸਵੀਰ ਸਿੰਘ ਗੜ੍ਹੀ ਨਾਲ ਕੀਤੀ ਮੁਲਾਕਾਤ, ਮੰਗਾਂ ਮੰਨੇ ਜਾਣ ਦਾ ਦਵਾਇਆ ਭਰੋਸਾ

ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਫਗਵਾੜਾ , 16 Sep 2021

Last updated on: Sep 16, 2021, 00:00 IST

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਹਾਜ਼ਰੀ ਵਿੱਚ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੀਟਿੰਗਾਂ ਕਰਕੇ ਆਪਣੀਆਂ ਮੁਸ਼ਕਲਾਂ ਤੋਂ ਸ. ਗੜ੍ਹੀ ਨੂੰ ਜਾਣੂ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਸਿੱਖਿਆ ਮਹਿਕਮੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਸ. ਗੜ੍ਹੀ ਨੂੰ ਜਾਣੂ ਕਰਵਾਇਆ। ਇਸ ਮੌਕੇ ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਦੇ ਵਫਦ ਨੇ ਵੀ ਸੂਬਾ ਪ੍ਰਧਾਨ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ। ਸਿੱਖਿਆ ਮਹਿਕਮੇ ਦੇ ਇਨ੍ਹਾਂ ਆਗੂਆਂ ਨੇ ਮੁੱਦਾ ਰੱਖਦੇ ਹੋਏ ਦਸਿਆ ਕਿ ਪੇ ਕਮਿਸ਼ਨ‘ਚ 2.25 ਤੋਂ 2.59 ਦਾ ਵਾਧਾ ਦਿੱਤਾ ਗਿਆ ਹੈ ਜੋਕਿ ਤਰੁੱਟੀਆਂ ਵਾਲਾ ਹੈ। ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੀਆਂ ਤਕਰੀਬਨ 7 ਹਜ਼ਾਰ ਅਸਾਮੀਆਂ ਜੋ ਖਾਲੀ ਪਈਆਂ ਹਨ ਨੂੰ ਭਰਿਆ ਜਾਵੇ ਅਤੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੇ ਪੈਟਰਨ ਤੇ ਏਡਿਡ ਸਕੂਲਾਂ ਨੂੰ ਸਰਕਾਰ ਅਡਾਪਟ ਕਰੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਪਰਮਿੰਦਰਪਾਲ ਸਿੰਘ ਨੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਰੱਖੀ। ਇਸ ਮੌਕੇ ਉਕਤ ਆਗੂਆਂ ਦੀ ਅਗਵਾਈ ਹੇਠ ਬਸਪਾ ਪ੍ਰਧਾਨ ਗੜ੍ਹੀ ਨਾਲ ਮੁਲਾਕਾਤ ਕਰਨ ਲਈ ਆਏ ਵਫਦ ਦੇ ਮੈਂਬਰਾਂ ਵੱਲੋਂ ਇੱਕ ਲਿਖਤੀ ਮੰਗ ਪੱਤਰ ਵੀ ਸ. ਗੜ੍ਹੀ ਨੂੰ ਦਿੱਤਾ ਗਿਆ। ਇਸ ਦੌਰਾਨ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਏ ਹੋਏ ਸਾਰੇ ਹੀ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਨਾ ਤਾਂ ਲੋਕਾਂ ਦੀ ਭਲਾਈ ਲਈ ਕੁੱਝ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਮੁਲਾਜ਼ਮਾਂ ਦੀ ਮੰਗਾਂ ਤੇ ਗੌਰ ਫਰਮਾਇਆ ਜਾ ਰਿਹਾ ਹੈ ਜਿਸ ਕਰਕੇ ਸੂਬੇ ਵਿੱਚ ਹਰ ਪਾਸੇ ਹਰ ਵਰਗ ਸਰਕਾਰ ਤੋਂ ਦੁਖੀ ਦੇਖਿਆ ਜਾ ਸਕਦਾ ਹੈ। ਸ. ਗੜ੍ਹੀ ਨੇ ਸਾਰੇ ਹੀ ਆਗੂਆਂ ਨੂੰ ਭਰੋਸਾ ਦਵਾਇਆ ਕਿ 2022 ਵਿੱਚ ਅਕਾਲੀ-ਬਸਪਾ ਦੇ ਸੱਤਾ ਵਿੱਚ ਆਉਣ ਤੇ ਹਰ ਮਹਿਕਮੇ ਦੀਆਂ ਮੰਗਾਂ ਕਾਨੂੰਨ ਦਾ ਦਾਇਰੇ ਵਿੱਚ ਰਹਿ ਪ੍ਰਵਾਨ ਕੀਤੀ ਜਾਣਗੀਆਂ ਤਾਂ ਜੋ ਮੁਲਾਜ਼ਮ ਵਰਗ, ਜਿਹੜਾ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਚੱਲ ਰਿਹਾ ਹੈ, ਨੂੰ ਆਪਣੇ ਸੁਰੱਖਿਅਤ ਭਵਿੱਖ ਦਾ ਅਹਿਸਾਸ ਹੋ ਸਕੇ। ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ ਇੱਕੋ ਹੀ ਸੰਦੇਸ਼ ਹੁੰਦਾ ਹੈ ਕਿ ਵਾਅਦਾ ਉਹ ਹੀ ਕਰਨਾ ਜਿਸਨੂੰ ਪੂਰਾ ਕੀਤਾ ਜਾ ਸਕੇ ਅਤੇ ਬਸਪਾ ਦਾ ਇਹ ਇਤਿਹਾਸ ਰਿਹਾ ਹੈ ਕਿ ਬਸਪਾ ਆਪਣੇ ਕੀਤੇ ਵਾਅਦਿਆਂ ਨੂੰ ਹਰ ਹਾਲ ਵਿੱਚ ਪੂਰਾ ਕਰਦੀ ਹੈ ਅਤੇ ਜਿਸ ਵਾਅਦੇ ਨੂੰ ਬਸਪਾ ਪੂਰਾ ਨਾ ਕਰ ਸਕਦੀ ਹੋਵੇ ਉਹ ਵਾਅਦਾ ਬਸਪਾ ਵੱਲੋਂ ਕਦੇ ਕੀਤਾ ਹੀ ਨਹੀਂ ਜਾਂਦਾ। ਇਸ ਮੌਕੇ ਆਏ ਸਾਰੇ ਆਗੂਆਂ ਨੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਾ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਸੰਜੀਦਗੀ ਨਾਲ ਸੁਣਦੇ ਹੋਏ ਉਨ੍ਹਾ ਦੇ ਢੁੱਕਵੇਂ ਹੱਲ ਦਾ ਭਰੋਸਾ ਦਵਾਏ ਜਾਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਮਾਸਟਰ ਜਸਵੀਰ ਸਿੰਘ ਸੈਣੀ, ਮਾਸਟਰ ਬਲਦੇਵ ਸਿੰਘ, ਮੁਕੇਸ਼ ਗੁਪਤਾ, ਮਨੀ ਉਪਲ, ਨਰੇਸ਼ ਧੀਰ, ਪਰਮਿੰਦਰਪਾਲ ਸਿੰਘ ਅਤੇ ਬਸਪਾ ਦੇ ਸੀਨੀਅਰ ਆਗੂ ਮਾਸਟਰ ਹਰਭਜਨ ਸਿੰਘ ਬਲਾਲੋਂ ਅਤੇ ਲੇਖਰਾਜ ਜਮਾਲਪੁਰੀ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਹਾਜ਼ਰ ਰਹੇ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD