Saturday, 11 May 2024

 

 

ਖ਼ਾਸ ਖਬਰਾਂ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ

 

ਟੀਕਾਕਰਣ ਮੁਹਿੰਮ ਨੋਵਲ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਇੱਕ ਸ਼ਾਨਦਾਰ ਮੀਲ ਪੱਥਰ - ਮਮਤਾ ਆਸ਼ੂ , ਡਾ.ਕਿਰਨ ਗਿੱਲ

ਵਿਸ਼ਾਲ ਟੀਕਾਕਰਨ ਮਹਿੰਮ 9ਵੇਂ ਮਹੀਨੇ 'ਚ ਹੋਈ ਦਾਖਲ, ਪ੍ਰਸ਼ਾਸ਼ਨ ਵੱਲੋਂ 2.5 ਮਿਲੀਅਨ ਕੋਵਿਡ ਖੁਰਾਕਾਂ ਦਾ ਆਂਕੜਾ ਕੀਤਾ ਪਾਰ

Mamta Ashu, Dr Kiran Gill, Delta Plus Covid variant, Delta Covid-19 variant, Coronavirus, Covaxin, Covishield, Sputnik V,  Pfizer, Astra Zeneca, Remdesivir

Web Admin

Web Admin

5 Dariya News

ਲੁਧਿਆਣਾ , 16 Sep 2021

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੀ ਤੇਜ਼ੀ ਨਾਲ ਚੱਲ ਰਹੀ ਕੋਵਿਡ ਟੀਕਾਕਰਣ ਮੁਹਿੰਮ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ, ਅੱਜ 2.5 ਮਿਲੀਅਨ ਖੁਰਾਕਾਂ ਦਾ ਆਂਕੜਾ ਪਾਰ ਕਰ ਲਿਆ ਹੈ ਜੋਕਿ 16 ਜਨਵਰੀ, 2021 ਨੂੰ ਸ਼ੁਰੂ ਕੀਤੀ ਗਈ ਸੀ।2.5 ਮਿਲੀਅਨ ਖੁਰਾਕਾਂ ਵਿੱਚੋਂ, 5 ਲੱਖ ਖੁਰਾਕਾਂ ਪਿਛਲੇ 15 ਦਿਨਾਂ ਦੌਰਾਨ ਲਗਾਈਆਂ ਗਈਆਂ ਹਨ।ਪਹਿਲੇ 10 ਲੱਖ ਟੀਕਾਕਰਨ ਦਾ ਟੀਚਾ 22 ਜੂਨ, 2021 ਨੂੰ ਪ੍ਰਾਪਤ ਕੀਤਾ ਗਿਆ, ਅਗਲੀਆਂ 5 ਲੱਖ ਖੁਰਾਕਾਂ 1 ਅਗਸਤ, 2021 ਨੂੰ ਅਤੇ ਦੋ ਮਿਲੀਅਨ ਦਾ ਟੀਚਾ 31 ਅਗਸਤ ਨੂੰ ਪ੍ਰਾਪਤ ਕੀਤਾ ਗਿਆ ਸੀ।ਸਿਵਲ ਹਸਪਤਾਲ ਵਿੱਚ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਸਿਵਲ ਸਰਜਨ ਡਾ. ਕਿਰਨ ਗਿੱਲ ਨੇ ਟੀਕਾਕਰਣ ਮੁਹਿੰਮ ਨੂੰ ਨੋਵਲ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਇੱਕ ਸ਼ਾਨਦਾਰ ਮੀਲ ਪੱਥਰ ਦੱਸਿਆ।ਉਨ੍ਹਾਂ ਕਿਹਾ ਕਿ ਅੱਜ ਇਹ ਵਿਸ਼ਾਲ ਟੀਕਾਕਰਨ ਮੁਹਿੰਮ ਆਪਣੇ ਨੌਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਸੱਭ ਤੋਂ ਅੱਵਲ ਗਤੀ ਹੈ ਜੋ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਵਧੇਰੇ ਪ੍ਰਭਾਵਸ਼ਾਲੀ ਵੰਗ ਨਾਲ ਨਜਿੱਠਣ ਵਿੱਚ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਜੀਵਨ ਦਾਨ ਦੇਣ ਵਾਲੀ ਵੈਕਸੀਨ ਲੋਕਾਂ ਦੀ ਜ਼ਿੰਦਗੀ ਨੂੰ ਤੀਜੀ ਲਹਿਰ ਤੋਂ ਬਚਾਉਣ ਵਿੱਚ ਸਹਿਯੋਗ ਕਰੇਗੀ।ਉਨ੍ਹਾਂ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਵਸਨੀਕਾਂ ਅਤੇ ਖਾਸ ਕਰਕੇ ਸਿਹਤ ਟੀਮਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਕੇਂਦਰ ਸਰਕਾਰ ਦੁਆਰਾ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਸਪਲਾਈ ਆਉਂਦੀ ਹੈ ਵੈਕਸੀਨ ਦਾ ਸਾਰਾ ਸਟਾਕ ਇੱਕ ਦਿਨ ਵਿੱਚ ਉਪਯੋਗ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ ਹੋਰ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਸਾਰੇ ਯੋਗ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾ ਸਕੇ।ਉਨ੍ਹਾਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਸ ਕਾਰਜ ਵਿੱਚ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ, ਕਿਉਂਕਿ ਜਨਤਕ ਟੀਕਾਕਰਨ ਹੀ ਇਸ ਮਾਰੂ ਬਿਮਾਰੀ ਦਾ ਇੱਕੋ ਇੱਕ ਹੱਲ ਹੈ।ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਕੋਵਿਡ-19 ਮਹਾਂਮਾਰੀ ਦੀ ਸੰਭਾਵਤ ਤੀਜੀ ਲਹਿਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

 

Tags: Mamta Ashu , Dr Kiran Gill , Delta Plus Covid variant , Delta Covid-19 variant , Coronavirus , Covaxin , Covishield , Sputnik V , Pfizer , Astra Zeneca , Remdesivir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD