Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਕਈ ਉਪਰਾਲੇ : ਅਰੁਣਾ ਚੌਧਰੀ

ਵਿਭਾਗ ਨੇ ਕੋਵਿਡ ਦੌਰਾਨ ਲੋਕਾਂ ਦੀ ਮਦਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security, Women and Child Development

Web Admin

Web Admin

5 Dariya News

ਚੰਡੀਗੜ , 16 Sep 2021

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਅਰੁਣਾ ਚੌਧਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਧੀਨ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।ਸ੍ਰੀਮਤੀ ਚੌਧਰੀ ਅੱਜ ਇੱਥੇ ਪੋਸ਼ਣ ਅਭਿਆਨ ਮਹੀਨੇ ਤਹਿਤ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਵੱਲੋਂ 1 ਸਤੰਬਰ ਤੋਂ 30 ਸਤੰਬਰ,2021 ਤੱਕ ਸੂਬੇ ਭਰ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ।ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਵਿਭਾਗ ਵਿੱਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਵੱਲੋਂ ਭਰਤੀਆਂ ਕੀਤੀਆਂ ਗਈਆਂ ਅਤੇ ਨਾਲ ਦੀ ਨਾਲ ਹੀ ਯੋਗ ਅਧਿਕਾਰੀਆਂ/ਕਰਮਚਾਰੀਆਂ ਨੂੰ ਤਰੱਕੀਆਂ ਵੀ ਦਿੱਤੀਆਂ ਗਈਆਂ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਡਾ ਇਹ ਵਿਭਾਗ ਸਿੱਧੇ ਤੌਰ ‘ਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਸਮਾਜ ਦੇ ਉਹਨਾਂ ਲੋਕਾਂ ਦੀ ਮਦਦ ਕਰਨ ਦਾ ਸੁਭਾਗ ਮਿਲਿਆ ਹੈ, ਜਿਹਨਾਂ ਦੀ ਮਦਦ ਕਰਨ ਵਾਲੇ ਬਹੁਤ ਘੱਟ ਹੁੰਦੇ ਹਨ। ਉਹਨਾਂ ਕਿਹਾ ਕਿ ਸਾਡਾ ਕੰਮ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਿੱਧ ਕਰਦਾ ਹੈ। ਇਸ ਮੌਕੇ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਵਿਭਾਗ ਰਾਹੀਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ ਆਗਾਮੀ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲੈਣ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਉਹਨਾਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਸਾਡੀਆਂ ਆਂਗਣਵਾੜੀ ਵਰਕਰਾਂ ਵੱਲੋਂ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਗਈਆਂ।ਉਹਨਾਂ ਆਂਗਣਵਾੜੀ ਵਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕੁਪੋਸ਼ਿਤ ਬੱਚਿਆਂ ਵੱਲ ਹੋਰ ਧਿਆਨ ਦੇਣ।ਇਸ ਮੌਕੇ ਬੋਲਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਪੋਸ਼ਣ ਵਾਟਿਕਾ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਉਹਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਕੇਂਦਰਾਂ ਵਿੱਚ ਫਲਦਾਰ ਰੁੱਖਾਂ ਦੇ ਨਾਲ-ਨਾਲ ਮੈਡੀਸਿਨਲ ਦਰਖਤ ਲਗਾਉਣ ਵੱਲ ਵੀ ਧਿਆਨ ਦੇਣ ਅਤੇ ਇਹ ਦਰਖਤ ਆਂਗਣਵਾੜੀ ਕੇਂਦਰ ਨੇੜਲੀਆਂ ਸਾਂਝੀਆਂ ਜ਼ਮੀਨਾਂ ‘ਤੇ ਵੀ ਲਗਾਏ ਜਾਣ ਤਾਂ ਜੋ ਸਥਾਨਕ ਲੋਕਾਂ ਨੂੰ ਵੀ ਇਸ ਦਾ ਲਾਭ ਹੋ ਸਕੇ।ਅੱਜ ਦੇ ਇਸ ਸਮਾਗਮ ਦੌਰਾਨ ਡਿਜੀਟਲ ਪੇਰੈਂਟਸ ਮਾਰਗ ਦਰਸ਼ਕ ਰਿਪੋਰਟ ਵੀ ਜਾਰੀ ਕੀਤੀ ਗਈ।ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਵੱਲੋਂ ਕੀਤੇ ਜਾ ਰਹੇ ਉਸਾਰੂ ਕੰਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਇਸ ਮੌਕੇ ਵਧੀਆ ਕੰਮ ਕਰਨ ਵਾਲੇ ਜ਼ਿਲਿਆਂ ਦਾ ਵੀ ਸਨਮਾਨ ਕੀਤਾ ਗਿਆ। ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੀ ਸ਼੍ਰੇਣੀ ਵਿੱਚ ਪਹਿਲੇ ਨੰਬਰ ‘ਤੇ ਰੂਪਨਗਰ ਜ਼ਿਲਾ ਰਿਹਾ, ਜਦਕਿ ਦੂਸਰੇ ‘ਤੇ ਹੁਸ਼ਿਆਰਪੁਰ, ਤੀਸਰੇ ‘ਤੇ ਜਲੰਧਰ ਅਤੇ ਚੌਥੇ ‘ਤੇ ਫ਼ਾਜਿਲਕਾ ਰਿਹਾ। ਇਸੇ ਤਰਾਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਲਈ ਪਹਿਲੇ ਨੰਬਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੂਜੇ ‘ਤੇ ਫ਼ਿਰੋਜਪੁਰ, ਤੀਜੇ ‘ਤੇ ਰੂਪਨਗਰ, ਚੌਥੇ ‘ਤੇ ਮੁਕਤਸਰ ਅਤੇ ਜਲੰਧਰ ਪੰਜਵੇਂ ਸਥਾਨ ‘ਤੇ ਰਿਹਾ। ਇਸੇ ਤਰਾਂ ਪ੍ਰਧਾਨ ਮੰਤਰੀ ਮਾਤਰੁਬੰਧਨਾ ਯੋਜਨਾ ਵਿੱਚ ਪਹਿਲੇ ਨੰਬਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੂਜੇ ‘ਤੇ ਮਾਨਸਾ, ਤੀਜੇ ‘ਤੇ ਬਰਨਾਲਾ, ਚੌਥੇ ‘ਤੇ ਫ਼ਰੀਦਕੋਟ ਅਤੇ ਪਠਾਨਕੋਟ ਪੰਜਵੇਂ ਸਥਾਨ ‘ਤੇ ਰਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਵਿਪੁਲ ਉਜਵਲ, ਜੁਆਇੰਟ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD