Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸ਼ਿਕਾਇਤ ਨਿਵਾਰਣ ਕਮੇਟੀ ਜਨਤਕ ਮਸਲਿਆਂ ਦੇ ਹੱਲ ਦਾ ਅਹਿਮ ਜ਼ਰੀਆ : ਬਲਬੀਰ ਸਿੰਘ ਸਿੱਧੂ

ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿਚ ਅਹਿਮ ਮਸਲੇ ਵਿਚਾਰੇ

Balbir Singh Sidhu, Health and Family Welfare Minister, Punjab, Congress, Punjab Congress, Punjab Government, Government of Punjab, Barnala

Web Admin

Web Admin

5 Dariya News

ਬਰਨਾਲਾ , 17 Sep 2021

Last updated on: Sep 17, 2021, 00:00 IST

ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਜਨਤਕ ਮਸਲਿਆਂ ਦੇ ਹੱਲ ਦਾ ਅਹਿਮ ਜ਼ਰੀਆ ਹੈ, ਇਹ ਪ੍ਰ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਚੇਅਰਮੈਨ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਵੱਲੋਂ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਕੀਤਾ ਗਿਆ।ਇਸ ਮੌਕੇ ਉਨਾਂ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਏ ਗਏ ਲੋਕ ਮਸਲੇ ਸੁਣੇ ਅਤੇ ਸਬੰਧਤ ਮਸਲਿਆਂ ਦੇ ਸਮਾਂਬੱਧ ਨਿਬੇੜੇ ’ਤੇ ਜ਼ੋਰ ਦਿੱਤਾ। ਇਸ ਮੌਕੇ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਬਰਨਾਲਾ ਜ਼ਿਲੇ ਦੇ ਚਹੁੰਪੱਖੀ ਵਿਕਾਸ ’ਤੇ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਮੇਟੀ ਮੈਂਬਰ ਅਤੇ ਵਿਧਾਇਕ ਬਰਨਾਲਾ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਜਨਤਕ ਮੁੱਦੇ ਉਠਾਏ ਗਏ।  ਇਸ ਮੌਕੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੀ ਹਾਜ਼ਰ ਰਹੇ।ਇਸ ਮੌਕੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਵੱਲੋਂ 19 ਸ਼ਿਕਾਇਤਾਂ ਵਿਚਾਰੀਆਂ ਗਈਆਂ, ਜਿਨਾਂ ਵਿਚ ਨਗਰ ਕੌਂਸਲ ਧਨੌਲਾ ਨੂੰ ਵਿਕਾਸ ਕੰਮਾਂ ਲਈ ਪ੍ਰਾਪਤ ਹੋਣ ਵਾਲੀ ਗ੍ਰਾਂਟ ਵਿਚੋਂ ਸਲੱਮ ਏਰੀਆ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਸਬੰਧੀ, ਧਨੌਲਾ ਬੱਸ ਸਟੈਂਡ ਵਿਚ ਟ੍ਰੈਫਿਕ ’ਚ ਪੈ ਰਹੇ ਵਿਘਨ, ਝਲੂਰ ਦੀ ਸਰਕਾਰੀ ਡਿਸਪੈਂਸਰੀ ਦੀ ਚਾਰ-ਦੀਵਾਰੀ ਕਰਵਾਉਣ ਸਬੰਧੀ, ਗਰਚਾ ਰੋਡ ਉਪਰ ਲਾਈਟਾਂ ਸਬੰਧੀ, ਲਾਈਟਾਂ ਠੀਕ ਕਰਵਾਉਣ ਸਣੇ ਹੋਰ ਮਸਲੇ ਸ਼ਾਮਲ ਸਨ। 

ਇਸ ਮੌਕੇ ਚੇਅਰਮੈਨ ਸ. ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਇਨਾਂ ਵਿਚੋਂ ਬਹੁਤੇ ਮਸਲੇ ਹੱਲ ਹੋ ਗਏ ਹਨ ਤੇ ਜੋ ਬਕਾਇਆ ਮਸਲੇ ਹਨ, ਉਹ ਵੀ ਸਮਾਂਬੱਧ ਤਰੀਕੇ ਨਾਲ ਨਿਬੇੜੇ ਜਾਣਗੇ।ਇਸ ਮੌਕੇ ਮੈਂਬਰਾਂ ਵਿਚ ਚੇਅਰਮੈਨ ਨਗਰ ਸੁਧਾਰ ਟਰਸੱਟ ਮੱਖਣ ਸ਼ਰਮਾ,  ਚੇਅਰਮੈਨ ਜ਼ਿਲਾ ਪ੍ਰੀਸ਼ਦ ਸਰਬਜੀਤ ਕੌਰ, ਪ੍ਰਧਾਨ ਨਗਰ ਕੌਂਸਲ ਬਰਨਾਲਾ ਗੁਰਜੀਤ ਸਿੰਘ ਰਾਮਨਵਾਸੀਆ, ਮੀਤ ਪ੍ਰਧਾਨ ਨਰਿੰਦਰ ਕੁਮਾਰ ਨੀਟਾ, ਜਤਿੰਦਰ ਜਿੰਮੀ, ਉਜਾਗਰ ਸਿੰਘ ਬੀਹਲਾ, ਦਰਸ਼ਨ ਸਿੰਘ, ਲਾਲ ਸਿੰਘ ਧਨੌਲਾ, ਨਵਤੇਜ ਸਿੰਘ ਚੀਮਾ, ਕੈਪਟਨ ਸਾਧੂ ਸਿੰਘ, ਗੁਰਦੀਪ ਦਾਸ ਬਾਵਾ, ਚੰਦ ਸਿੰਘ, ਬਲਦੇਵ ਸਿੰਘ ਭੁੱਚਰ, ਖੁਸ਼ੀ ਮੁਹੰਮਦ, ਰਾਜੂ ਪਾਸਟਰ, ਰਾਜਵਿੰਦਰ ਸਿੰਘ ਨੰਬਰਦਾਰ, ਮਲਕੀਤ ਕੌਰ ਸਹੋਤਾ, ਸੁਖਵਿੰਦਰ ਸਿੰਘ ਧਾਲੀਵਾਲ, ਮਹਿੰਦਰਪਾਲ ਸਿੰਘ ਪੱਖੋਂ, ਓਂਕਾਰ ਸੂਰਤ ਸਿੰਘ, ਨਰਿੰਦਰ ਸ਼ਰਮਾ ਤੇ ਜਸਮੇਲ ਸਿੰਘ ਹਾਜ਼ਰ ਸਨ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ’ਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਐਸਡੀਐਮ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ੍ਰੀ ਦੇਵਦਰਸ਼ਦੀਪ ਸਿੰਘ, ਐਸਪੀ ਜਗਵਿੰਦਰ ਸਿੰਘ ਚੀਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਿਹਤ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਵਾਲੀ ਜਗਾ ਦਾ ਦੌਰਾ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਕੌਮੀ ਸ਼ਾਹਰਾਹ ’ਤੇ ਬਣਨ ਵਾਲੇ ਸੁਪਰ ਸਪੈਸ਼ਲਿਟੀ ਹਸਪਤਾਲ ਵਾਲੀ ਜਗਾ ਦਾ ਦੌਰਾ ਕੀਤਾ ਗਿਆ। ਉੁਨਾਂ ਕਿਹਾ ਕਿ ਜ਼ਿਲਾ ਬਰਨਾਲਾ ਵਿਚ ਸਿਹਤ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉੁਨਾਂ ਕਿਹਾ ਕਿ ਸੁਪਰ ਸਪੈਸ਼ਲਿਟੀ ਹਸਪਤਾਲ ਜ਼ਿਲਾ ਬਰਨਾਲਾ ਲਈ ਵਰਦਾਨ ਸਾਬਿਤ ਹੋਵੇਗਾ। ਇਸ ਮੌਕੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਤੇ ਹੋਰ ਪਤਵੰਤੇ ਹਾਜ਼ਰ ਸਨ।    

 

Tags: Balbir Singh Sidhu , Health and Family Welfare Minister , Punjab , Congress , Punjab Congress , Punjab Government , Government of Punjab , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD