Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਐਮ.ਪੀ. ਪ੍ਰਨੀਤ ਕੌਰ, ਮਹਿੰਦਰਾ ਕਾਲਜ ਵਿਖੇ 7ਵੇਂ ਮੈਗਾ ਰੋਜ਼ਗਾਰ ਮੇਲੇ 'ਚ ਨੌਕਰੀਆਂ ਲਈ ਚੁਣੇ ਨੌਜਵਾਨਾਂ ਨਾਲ ਆਨਲਾਈਨ ਹੋਏ ਰੂਬਰੂ

ਸਰਕਾਰੀ ਤੇ ਗ਼ੈਰ ਸਰਕਾਰੀ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨੌਜਵਾਨਾਂ ਨੂੰ ਸੇਧ ਤੇ ਸਿਖਲਾਈ ਦੇਣ 'ਚ ਰੋਜ਼ਗਾਰ ਬਿਊਰੋ ਦੀ ਅਹਿਮ ਭੂਮਿਕਾ-ਪ੍ਰਨੀਤ ਕੌਰ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 17 Sep 2021

ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਅੱਜ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ 7ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਮੌਕੇ, ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੁਣੇ ਗਏ ਨੌਜਵਾਨਾਂ ਦੇ ਆਨਲਾਈਨ ਰੂਬਰੂ ਹੋਏ। ਇਸ ਮੈਗਾ ਰੋਜ਼ਗਾਰ ਮੇਲੇ 'ਚ ਪੁੱਜੀਆਂ ਵੱਖ-ਵੱਖ ਦੋ ਦਰਜਨ ਦੇ ਕਰੀਬ ਕੰਪਨੀਆਂ ਤੇ ਅਦਾਰਿਆਂ ਨੇ ਇੱਥੇ ਪੁੱਜਕੇ ਰੋਜ਼ਗਾਰ ਲਈ ਦਰਜ ਹੋਏ 4000 ਨੌਜਵਾਨਾਂ ਵਿੱਚੋਂ 2900 ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਚੁਣਿਆ।ਸ੍ਰੀਮਤੀ ਪ੍ਰਨੀਤ ਕੌਰ ਨੇ ਰੋਜ਼ਗਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਰੋਜ਼ਗਾਰ ਮੇਲਿਆਂ ਨੇ ਪੰਜਾਬ ਅੰਦਰ ਇੱਕ ਨਵੇਂ ਦੌਰ ਦਾ ਆਗ਼ਾਜ ਕੀਤਾ ਹੈ ਜਿਸ ਕਰਕੇ ਇੱਕੋ ਛੱਤ ਹੇਠ ਕਈ ਅਦਾਰਿਆਂ ਵੱਲੋਂ ਪ੍ਰਦਾਨ ਕੀਤੇ ਜਾਂਦੇ ਰੋਜ਼ਗਾਰ ਦੇ ਮੌਕੇ ਨੌਜਵਾਨਾਂ ਨੂੰ ਆਪਣੀ ਮਨਪਸੰਦ ਨੌਕਰੀ ਲੱਭਣ 'ਚ ਅਹਿਮ ਸਾਬਤ ਹੋਏ ਹਨ।ਸੰਸਦ ਮੈਂਬਰ ਨੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਕਰਵਾਏ ਇਸ ਮੈਗਾ ਰੋਜ਼ਗਾਰ ਮੇਲੇ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਤੇ ਗ਼ੈਰ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਇਸ ਬਿਊਰੋ ਵੱਲੋਂ ਸੇਧ ਦੇਣ ਦੇ ਨਾਲ-ਨਾਲ ਪ੍ਰੀਖਿਆ ਦੀ ਤਿਆਰੀ ਅਤੇ ਕਿੱਤਾਮੁਖੀ ਸਿਖਲਾਈ ਵੀ ਕਰਵਾਈ ਜਾਂਦੀ ਹੈ।

ਆਈ.ਸੀ.ਆਈ.ਸੀ.ਆਈ. ਬੈਂਕ ਲਈ ਚੁਣੀ ਗਈ ਨਾਭਾ ਦੀ ਪ੍ਰਿਯੰਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ, ''ਉਸ ਨੂੰ ਇੱਥੇ ਆਕੇ ਇੱਕ ਨਿਵੇਕਲਾ ਤਜ਼ਰਬਾ ਹੋਇਆ ਹੈ, ਕਿਉਂਕਿ ਪਹਿਲਾਂ ਬੇਰੁਜ਼ਗਾਰ ਨੌਕਰੀਆਂ ਲਈ ਕੰਪਨੀਆਂ ਕੋਲ ਜਾਂਦੇ ਸਨ, ਪਰੰਤੂ ਇੱਥੇ ਆਕੇ ਪਤਾ ਲੱਗਿਆ ਕਿ ਸਰਕਾਰ ਨੇ ਇਨ੍ਹਾਂ ਕੰਪਨੀਆਂ ਨੂੰ ਹੀ ਨੌਕਰੀਆਂ ਦੇਣ ਲਈ ਇੱਕ ਜਗ੍ਹਾ ਇਕੱਠਾ ਕੀਤਾ ਹੈ।''ਜਦੋਂਕਿ ਕੈਥਲ ਤੋਂ ਆਈ ਲੜਕੀ ਐਸ਼ਵਰਿਆ, ਜੋ ਕਿ ਅਕਾਲ ਅਕੈਡਮੀ 'ਚ ਅਧਿਆਪਕ ਚੁਣੀ ਗਈ ਹੈ, ਨੇ ਆਪਣੀ ਚੋਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸੇ ਤਰ੍ਹਾਂ ਹੀ ਹਿੰਦੁਸਤਾਨ ਯੂਨੀਲਿਵਰ ਲਿਮਟਿਡ ਕੰਪਨੀ 'ਚ ਚੁਣੀਆਂ ਗਈਆਂ ਹੋਰ ਲੜਕੀਆਂ ਨੇ ਵੀ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਪੰਜਾਬ ਸਰਕਾਰ ਅਤੇ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦਾ ਧੰਨਵਾਦ ਕੀਤਾ।ਇਸੇ ਦੌਰਾਨ ਰੋਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਪੁੱਜੇ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨੇ ਵੀ ਇਸ ਮੈਗਾ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਇੰਟਰਵਿਯੂ ਦੇਣ ਆਏ ਵਿਦਿਆਰਥੀ ਪ੍ਰਤਿਭਾ ਤੇ ਹੁਨਰ ਨਾਲ ਭਰੇ ਹੋਏ ਸਨ। ਉਨ੍ਹਾਂ ਨੇ ਵੱਡੀ ਗਿਣਤੀ 'ਚ ਹੁਨਰਮੰਦ ਨੌਜਵਾਨ, ਇੱਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਤੇ ਇਨ੍ਹਾਂ ਅਸਾਮੀਆਂ 'ਤੇ ਸਮੇਂ-ਸਮੇਂ 'ਤੇ ਤਰੱਕੀ ਦੇ ਮੌਕੇ ਦਿੱਤੇ ਜਾਣਗੇ।ਇਸ ਮੌਕੇ ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ 'ਚ ਫੈਡਰਲ ਮੋਗੁਲ, ਅਕਾਲ ਅਕੈਡਮੀ, ਫੋਕਲ ਪੁਆਇੰਟ ਤੋਂ ਇੰਡਸਟਰੀਜ, ਆਈ.ਸੀ.ਆਈ.ਸੀ.ਆਈ. ਬੈਂਕ, ਈ.ਐਸ.ਜੀ.ਆਈ. ਟੂਲਜ, ਜੀ.ਸੀ.ਐਮ. ਕਾਨਵੈਂਟ ਸਕੂਲ ਸਮੇਤ ਹੋਰ ਕੰਪਨੀਆਂ ਨੇ ਨੌਜਵਾਨਾਂ ਦੀ ਚੋਣ ਕੀਤੀ ਹੈ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬਾਹਰਲੀਆਂ ਕੰਪਨੀਆਂ ਨਾਲ ਵਰਚੂਅਲ ਇੰਟਰਵਿਯੂ ਵੀ ਕਰਵਾਈ ਗਈ ਹੈ।ਇਸ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਸ਼ਹਿਰੀ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ, ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ, ਪ੍ਰਿੰਸੀਪਲ ਮਹਿੰਦਰਾ ਕਾਲਜ ਡਾ. ਸਿਮਰਤ ਕੌਰ ਸਮੇਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਅਮਲਾ ਤੇ ਅਧਿਕਾਰੀ ਮੌਜੂਦ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD