Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਆ ਸਮਾਜ ਦੀ ਸਿਰਜਣਾ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ : ਸੰਦੀਪ ਗੋਇਲ

ਜਿਲ੍ਹਾ ਪੁਲਿਸ ਮੁਖੀ ਵੱਲੋਂ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

SSP Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 18 Sep 2021

Last updated on: Sep 18, 2021, 00:00 IST

ਵਧੀਆ ਸਮਾਜ ਦੀ ਸਿਰਜਣਾ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਜੋ ਕਿ ਅਧਿਆਪਕਾ ਤੋਂ ਸਿੱਖਿਆ ਲੈ ਕੇ ਹੀ ਇਨਸਾਨ ਆਪਣਾ ਜੀਵਨ ਜਿਉਣਾ ਸੁਰੂ ਕਰਦਾ ਹੈ ਅਤੇ ਸਮਾਜ  ਬਾਰੇ ਕੁਝ ਚੰਗਾ ਕਰਨ ਬਾਰੇ ਸੋਚਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਐਸ ਐਸ ਪੀ ਫਤਹਿਗੜ੍ਹ ਸਾਹਿਬ ਸ੍ਰੀ ਸੰਦੀਪ ਗੋਇਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਜਿਲ੍ਹੇ ਦੀਆਂ ਪ੍ਰਾਈਵੇਟ ਸਿੱਖਿਆਂ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਨੂੰ  ਸਿੱਖਿਆਂ ਸੰਸਥਾਵਾਂ ਦੇ ਮੁਖੀਆਂ ਵੱਲੋਂ  ਸਕੂਲ ਪ੍ਰਬੰਧਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।ਐਸ ਐਸ ਪੀ ਨੇ ਕਿਹਾ ਕਿ ਸਮਾਜ ਵਿਚ ਆਈਆਂ ਤਰੁੱਟੀਆਂ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਅਧਿਆਪਕ ਵਰਗ  ਸਭ ਤੋਂ ਵੱਡਾ ਰੋਲ ਨਿਭਾ ਸਕਦੇ ਹਨ।  ਉਨ੍ਹਾਂ ਅਧਿਆਪਕਾਂ ਨੂੰ ਇਹ ਵੀ ਕਿਹਾ ਕਿ ਉਹ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਜਦੋ ਤੱਕ ਉਨ੍ਹਾਂ ਦਾ ਡਰਾਇਵਿੰਗ ਲਾਇਸੰਸ ਨਹੀ ਬਣ ਜਾਂਦਾ ਉਹਨਾਂ ਨੂੰ ਵਹੀਕਲ ਚਲਾਉਣ ਦੀ ਆਗਿਆਂ ਨਹੀ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ  ਵਹੀਕਲ ਚਲਾਉਣ ਦੀ ਬਿਲਕੁਲ ਆਗਿਆਂ ਨਾ ਦੇਣ। ਉਨ੍ਹਾਂ ਅਧਿਆਪਕਾਂ ਨੂੰ ਇਹ ਵੀ ਕਿਹਾ ਕਿ ਨਸ਼ਿਆਂ ਤੇ ਮੁਕੰਮਲ ਰੋਕ ਪਾਉਣ ਲਈ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਐਸ ਐਸ ਪੀ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਬਾਰੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 01 ਅਕਤੂਬਰ ਤੱਕ ਮੋਟਰ ਸਾਇਕਲਾਂ ਦੇ ਸਲੰਸ਼ਰਾਂ ਉੱਤੇ ਯੰਤਰ ਲਗਾ ਕੇ ਬਜਾਏ ਜਾਣ ਵਾਲੇ ਪਟਾਕੇ ਮੁਕੰਮਲ ਤੌਰ ਤੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 60 ਤੋਂ ਵੱਧ ਅਜਿਹੇ ਯੰਤਰ ਉਤਰਵਾਏ  ਜਾ ਚੁੱਕੇ ਹਨ। ਐਸ ਐਸ ਪੀ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੀਸੀਟੀਵੀ ਕੈਮਰੇ ਲਗਾਏ ਜਾਣ। ਜਿਨ੍ਹਾਂ ਦਾ ਘੱਟੋ ਘੱਟ 24 ਦਿਨਾਂ ਦਾ ਬੈਕਅਪ ਹੋਵੇ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਚੋਕੀਦਾਰ ਰੱਖਣ ਸਮੇਂ ਵਿਅਕਤੀ ਦਾ ਅਧਾਰ ਕਾਰਡ ਸਮੇ ਮੁਕੰਮਲ ਪਤਾ ਲਿਆ ਜਾਵੇ ਅਤੇ ਉਸਦੀ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇ, ਕਿਉਕਿ ਕੁਝ ਵਿਅਕਤੀ ਚੋਰੀ ਦੀ ਨਿਯਤ ਨਾਲ ਭਰਤੀ ਹੋ ਜਾਂਦੇ ਹਨ ਅਤੇ ਚੋਰੀ ਹੋਣ ਜਾਣ ਉਪਰੰਤ ਉਨ੍ਹਾਂ ਦਾ ਪਤਾ ਲਗਵਾਉਣਾ ਮੁਸ਼ਕਿਲ ਹੋ ਜਾਂਦਾ ਹੈ। ਐਸ ਐਸ ਪੀ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਬੱਚਿਆਂ ਨੂੰ ਸਰਕਾਰ ਦੀਆਂ ਹਦਾਇਤਾਂ ਪੂਰੀ ਸਖਤੀ ਨਾਲ ਮੰਨਣ ਲਈ ਪਾਬੰਦ ਕੀਤਾ ਜਾਵੇ ਤੇ ਸਕੂਲ ਵਿੱਚ ਬੱਚਿਆਂ ਨੂੰ ਮਾਸਕ ਪਾਉਣਾ,ਸਮਾਜਕ ਦੂਰੀ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ। ਅਤੇ ਬੱਚਿਆਂ ਨੂੰ ਕਿਹਾ ਜਾਵੇ ਕਿ ਉਹ ਆਪਣੇ ਮਾਪਿਆਂ ਨੂੰ ਵੀ ਵੈਕਸੀਨੇਸ਼ਨ ਲਗਵਾਉਣ ਲਈ ਜਾਗਰੂਕ ਕਰਨ।ਇਸ ਮੌਕੇ ਐਸ ਪੀ ਐਚ ਸ੍ਰੀ ਹਰਪਾਲ ਸਿੰਘ, ਐਸ ਪੀ ਡੀ ਸ਼੍ਰੀ ਜਗਜੀਤ ਸਿੰਘ ਜੱਲ੍ਹਾ, ਡੀ ਐਸ ਪੀ ਫਤਹਿਗੜ੍ਹ ਸਾਹਿਬ ਸ੍ਰੀ ਮਨਜੀਤ ਸਿੰਘ, ਪ੍ਰਧਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਅਤੇ ਐਸੋਸੀਏਸਨ ਜਿਲ੍ਹਾ ਫਤਹਿਗੜ ਸਾਹਿਬ ਜੁਆਏ ਕੁਟੀ ਸਮੇਤ ਜਿਲ੍ਹੇ ਦੇ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਮੁਖੀ ਹਾਜਰ ਸਨ। 

 

Tags: SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD