Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਨੀਤਾ ਸੰਧੂ ਨੇ ਪਿੰਡ ਚੌਂਕੀਮਾਨ ਤੋਂ ਰੂਮੀ 13 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 18 ਫੁੱਟ ਚੌੜੀ ਸੜਕ ਦਾ ਰੱਖਿਆ ਨੀਂਹ ਪੱਥਰ

ਕਿਹਾ ! ਕੈਪਟਨ ਸੰਦੀਪ ਸੰਧੂ ਦੇ ਅਣਥੱਕ ਯਤਨਾਂ ਸਦਾ ਹਲਕਾ ਦਾਖਾ ਦੇ ਵਿਕਾਸ ਕਾਰਜਾਂ ਦੀ ਲੱਗੀ ਝੜੀ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਮੁੱਲਾਂਪੁਰ/ਚੌਂਕੀਮਾਨ , 18 Sep 2021

Last updated on: Sep 18, 2021, 00:00 IST

ਅੱਜ ਮੈਡਮ ਪੁਨੀਤਾ ਸੰਧੂ ਪਤਨੀ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਚੌਂਕੀਮਾਨ ਤੋਂ ਰੂਮੀ 18 ਫੁੱਟ ਚੌੜੀ ਸੜਕ ਜਿਹੜੀ ਕਿ ਕਰੀਬ 13 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਇਹ 18 ਫੁੱਟ ਚੌੜੀ ਸੜਕ ਪਿੰਡ ਰੂਮੀ ਤੋਂ ਛੱਜਵਾਲ, ਹਾਂਸ ਕਲਾਂ, ਸੂਜਾਪੁਰ, ਕੁਲਾਰ ਹੁੰਦੀ ਹੋਈ ਚੌਂਕੀਮਾਨ ਨਾਲ ਮਿਲੇਗੀ। ਇਸ ਮੋਕੇ ਉਨ੍ਹਾਂ ਨਾਲ ਪ੍ਰਭਮੋਹ ਸੰਧੂ, ਚੇਅਰਮੈਨ ਮਾਰਕਿਟ ਕਮੇਟੀ ਜਗਰਾਓ ਸ੍ਰ. ਸਤਿੰਦਰਪਾਲ ਸਿੰਘ ਗਰੇਵਾਲ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਕੋਠੇਹਾਂਸ, ਚੇਅਰਮੈਨ ਸੁਰਿੰਦਰ ਸਿੰਘ ਠੇਕੇਦਾਰ, ਜੇ.ਈ. ਪਰਮਿੰਦਰ ਸਿੰਘ ਅਤੇ ਐਸ.ਡੀ.ਓ. ਯਤਿਨ, ਬਲਾਕ ਸੰਮਤੀ ਮੈਂਬਰ ਹਰਦਿਆਲ ਸਿੰਘ ਅਤੇ ਸੁਸਾਇਟੀ ਪ੍ਰਧਾਨ ਅਮਲੋਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪਿੰਡ ਦੇ ਮੋਧਵਾਰ ਵਿਅਕਤੀਆਂ ਵੱਲੋਂ ਮੈਡਮ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ।ਮੈਡਮ ਪੁਨੀਤਾ ਸੰਧੂ ਨੇ ਕਿਹਾ ਕਿ ਪਿੰਡ ਦੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਇਹ 18 ਫੁੱਟ ਸੜਕ ਚੌੜੀ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਸੜਕ ਬਣਨ ਨਾਲ ਲੋਕਾਂ ਨੂੰ ਟਰੈਫਿਕ ਸਮੱਸਿਆ ਦਾ ਕੋਈ ਸਾਹਮਣਾ ਨਹੀਂ ਕਰਨਾ ਪਵੇਗਾ, ਇਹ ਸੜਕ ਬਣਨ ਨਾਲ ਪਿੰਡਾਂ ਦੀ ਆਪਸੀ ਦੂਰੀ ਘੱਟ ਹੋਵੇਗੀ ਅਤੇ ਸ਼ਹਿਰ ਆਉਣ-ਜਾਣ ਵਿੱਚ ਵਧੇਰੇ ਸਮਾਂ ਨਹੀਂ ਲੱਗੇਗਾ। ਉਨ੍ਹਾਂ ਸਰਪੰਚ ਡਾ. ਹਰਮਿੰਦਰ ਸਿੰਘ ਵਿੱਕੀ ਦੀ ਪੰਚਾਈਤੀ ਟੀਮ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਮੁਬਾਰਕਵਾਦ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਦਾਖਾ ਦੇ ਪਿੰਡਾਂ ਦੇ ਵਿਕਾਸ ਲਈ ਹਰ ਸਮੇਂ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਨਾਲ ਰਾਬਤਾ ਕਰਕੇ ਹਲਕਾ ਦਾਖਾ ਅੰਦਰ ਰਿਕਾਰਡਤੋੜ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਕਾਸ ਪਿਛਲੇ ਲੰਮੇਂ ਸਮੇਂ ਤੋਂ ਅਧੂਰਾ ਪਿਆ ਸੀ ਕੈਪਟਨ ਸੰਧੂ ਵੱਲੋਂ ਡੇਢ ਸਾਲ ਦੇ ਅੰਦਰ ਕਰਕੇ ਦਿਖਾਇਆ ਹੈ। ਇਸ ਮੋਕੇ ਬੀਬੀਆਂ ਦੇ ਭਰੇ ਇੱਕਠ ਨੂੰ ਸੰਬੋਧਨ ਕਰਦਿਆਂ ਮੈਡਮ ਪੁਨੀਤਾ ਸੰਧੂ ਨੇ ਕਿਹਾ ਕਿ ਘਰਾਂ ਦੀਆਂ ਛਾਉਣੀਆਂ ਲਈ ਘਰ ਬੈਠੇ ਰੁਜ਼ਗਾਰ ਪੈਦਾ ਕਰਨ ਲਈ ਨਵੀਂ ਸਕੀਮ ਜਲਦ ਹੀ ਲਿਆਂਦੀ ਜਾਵੇਗੀ। ਉਨ੍ਹਾਂ ਔਰਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਸੁਸਾਇਟੀ ਪ੍ਰਧਾਨ ਅਮੋਲਕ ਸਿੰਘ ਨੇ ਸਟੇਜ਼ ਦਾ ਸੰਚਾਲਨ ਬਾਖੂਬੀ ਨਿਭਾਇਆ।ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਮਨਪ੍ਰੀਤ ਸਿੰਘ ਈਸੇਵਾਲ ਨੇ ਕਿਹਾ ਕਿ ਹਲਕਾ ਦਾਖਾ ਦੇ ਵਿਕਾਸ ਲਈ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਭਾਜਪਾ ਸਰਕਾਰ ਨੇ ਹਰ ਵਾਰ ਇੱਥੋਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਵੱਲੋਂ ਪਿਛਲੇ 10 ਸਾਲਾਂ ਤੋਂ ਅਧੂਰੇ ਪਏ ਕੰਮਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਕੈਪਟਨ ਸੰਧੂ ਦੇ ਯਤਨਾਂ ਸਦਕਾ ਹਲਕਾ ਦਾਖਾ ਦੇ ਵਿਕਾਸ ਕਾਰਜਾਂ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਵੱਲੋਂ ਨੌਜਵਾਨਾਂ ਦੀ ਮੰਗ 'ਤੇ ਪਿੰਡ ਦੀ ਜਿੰਮ ਲਈ 3 ਲੱਖ ਰੁਪਏ ਅਤੇ 2 ਲੱਖ ਰੁਪਏ ਖੇਡਾਂ ਲਈ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਦੀ ਮੰਗ ਸੀ ਕਿ ਉਹ ਫੁੱਟਬਾਲ, ਕ੍ਰਿਕਟ ਖੇਡਦੇ ਹਨ ਜਿਸ ਲਈ ਉਨ੍ਹਾਂ ਕੋਲ ਖੇਡ ਦੇ ਸਮਾਨ ਦੀ ਘਾਟ ਹੈ ਜਿਸ ਕਰਕੇ ਉਨ੍ਹਾਂ ਦੀ ਮੰਗ ਨੂੰ ਮੌਕੇ 'ਤੇ ਪੂਰਾ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੇ ਖੇਡਾਂ ਵਿੱਚ ਵਿਕਾਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਸਰਪੰਚ ਡਾ. ਹਰਮਿੰਦਰ ਸਿੰਘ ਵਿੱਕੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਕੋਠੇਹਾਂਸ ਨੇ ਦੱਸਿਆ ਕਿ ਕੈਪਟਨ ਸੰਦੀਪ ਸੰਧੂ ਦੇ ਅਣਥੱਕ ਯਤਨਾਂ ਸਦਾ ਹਲਕਾ ਦਾਖਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਲੱਗੀ ਝੜੀ ਹੈ, ਜਿਸ ਸਦਕਾ ਪਿੰਡ ਚੌਂਕੀਮਾਨ ਦੇ ਬਹੁਤ ਲੰਮੇ ਸਮੇਂ ਤੋਂ ਅਧੂਰੇ ਪਏ ਕੰਮਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਵਿੱਚ ਰਿਕਾਰਡ ਤੋੜ ਵਿਕਾਸ ਹੋਏ ਹਨ ਜਿਸ ਵਿੱਚ ਉਨ੍ਹਾਂ ਦੇ ਪਿੰਡ ਚੌਂਕੀਮਾਨ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਪਿੰਡ ਚੌਂਕੀਮਾਨ ਦੀ ਸਮੂਹ ਪੰਚਾਇਤ ਵੱਲੋਂ ਮੈਡਮ ਪੁਨੀਤਾ ਸੰਧੂ ਅਤੇ ਕੈਪਟਨ ਸੰਦੀਪ ਸੰਧੂ ਜੀ ਦਾ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਅਗਵਾਈ ਹੇਠ ਕੰਮ ਕਰਕੇ ਪਿੰਡ ਦੇ ਸਾਰੇ ਕੰਮ ਕਰਵਾਏ ਜਾਂਦੇ ਹਨ।ਸ੍ਰ. ਮਨਪ੍ਰੀਤ ਸਿੰਘ ਈਸੇਵਾਲ ਨੇ ਕਿਹਾ ਕਿ ਕੈਪਟਨ ਸੰਧੂ ਵੱਲੋਂ ਢੇਡ ਸਾਲ ਵਿਚ ਪਹਿਲੀ ਵਾਰ ਹਲਕੇ ਚ ਰਿਕਾਰਡ ਤੋੜ ਵਿਕਾਸ ਕਰਵਾਕੇ ਇਕ ਮਿਸਾਲ ਪੈਦਾ ਕੀਤੀ ਹੈ ਤੇ ਅਗਾਮੀ ਚਣਾਂ ੋਚ ਹਲਕੇ ਦੇ ਲੋਕ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਹਲਕੇ ਚੋਂ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਵੱਲੋਂ ਵਿਕਾਸ ਕਾਰਜਾਂ ਸਦਕਾ ਹਲਕੇ ਦੇ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਤੋਂ ਉਪਰੰਤ ਮੈਡਮ ਪੁਨੀਤਾ ਸੰਧੂ ਨੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਪ੍ਰਧਾਨ ਅਮਲੋਕ ਸਿੰਘ ਮਾਨ, ਪੰਚ ਪਰਮਜੀਤ ਸਿੰਘ, ਪੰਚ ਭੁਪਿੰਦਰ ਸਿੰਘ ਮਾਨ, ਪੰਚ ਤੇਜਿੰਦਰ ਸਿੰਘ ਭੋਲਾ, ਪੰਚ ਅਮਰਜੀਤ ਕੌਰ, ਪੰਚ ਪ੍ਰੀਤਮ ਸਿੰਘ, ਸਰਪੰਚ ਸੁਰਿੰਦਰ ਸਿੰਘ ਡੀਪੀ ਢੱਟ, ਸਰਪੰਚ ਲਛਮਣ ਸਿੰਘ ਕੋਠੇਪੋਨੇ, ਸਰਪੰਚ ਲਖਬੀਰ ਸਿੰਘ ਬੋਪਾਰਾਏ, ਸਰਪੰਚ ਹਰਮਨ ਬੜੈਚ, ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ, ਸਰਪੰਚ ਰਵਿੰਦਰ ਸਿੰਘ ਜੋਗਾ ਢੋਲਣ, ਸਵਰਨ ਸਿੰਘ ਸਿੱਧੂ ਯੂਥ ਆਗੂ, ਸਰਪੰਚ ਹਰਿੰਦਰ ਸਿੰਘ ਕਿੰਦਾ ਗਹਿਰਾ, ਪੰਚ ਜੰਗ ਸਿੰਘ ਗਹਿਰਾ, ਸਾਬਕਾ ਚੇਅਰਮੈਨ ਰਛਪਾਲ ਤਲਵਾੜਾ, ਹਰਪਾਲ ਸਿੰਘ ਕੋਠੇਹਾਂਸ, ਪ੍ਰਧਾਨ ਡਾ. ਗੁਲਵਿੰਦਰ ਸਿੰਘ ਹਾਂਸ, ਸੂਬੇਦਾਰ ਦਿਲਾਵਰ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਜੱਸਾ, ਡਾ. ਚਰਨਜੀਤ ਸਿੰਘ ਮਾਨ, ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, ਸਰਪੰਚ ਪਰਮਿੰਦਰ ਸਿੰਘ ਮਾਜਰੀ, ਪੰਚ ਮਿੰਟੂ ਰੋਮੀ ਅਤੇ ਬੋਬੀ ਮੰਡਿਆਣੀ ਅਤੇ ਹੋਰ ਪਿੰਡ ਵਾਸੀ ਵੱਡੀ ਗਿਣਤੀ ਚ ਮੌਜੂਦ ਸਨ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD