Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੇਡਾ ਵੱਲੋਂ ਪੰਜਾਬ ਵਿੱਚ ਇਲੈਕਟਿ੍ਰਕ ਵਾਹਨਾਂ ਲਈ ਪਬਲਿਕ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਵਾਸਤੇ ਕਨਵਰਜੈਂਸ ਐਨਰਜੀ ਸਰਵਿਸਸ ਲਿਮਟਡ ਨਾਲ ਐਮਓਯੂ ਸਹੀਬੱਧ

Punjab Admin, Convergence Energy Services Limited, CESL, PEDA, Navjot Pal Singh Randhawa, Energy Efficiency Services Ltd., EESL, Public Charging Stations for Electric Vehicles

Web Admin

Web Admin

5 Dariya News

ਚੰਡੀਗੜ੍ਹ , 18 Sep 2021

Last updated on: Sep 18, 2021, 00:00 IST

ਪੰਜਾਬ ਭਰ ਵਿੱਚ ਇਲੈਕਟਿ੍ਰਕ ਵਾਹਨਾਂ ਲਈ ਪਬਲਿਕ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਨੂੰ ਯਕੀਨੀ ਬਣਾਉਣ ਲਈ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਪੇਡਾ ਦਫਤਰ, ਚੰਡੀਗੜ ਵਿਖੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਅਧੀਨ ਪੀਐਸਯੂਜ਼ ਦੇ ਸਾਂਝੇ ਉੱਦਮ ਐਨਰਜੀ ਐਫੀਸ਼ੀਐਂਸੀ ਸਰਵਿਸਸ ਲਿਮਟਿਡ (ਈ.ਈ.ਐਸ.ਐਲ.) ਦੀ ਸਹਿਯੋਗੀ ਕਨਵਰਜੈਂਸ ਐਨਰਜੀ ਸਰਵਿਸਿਜ ਲਿਮਟਿਡ (ਸੀ.ਈ.ਐਸ.ਐਲ.) ਨਾਲ ਇੱਕ ਐਮਓਯੂ (ਸਮਝੌਤਾ ਪੱਤਰ) ‘ਤੇ ਹਸਤਾਖਰ ਕੀਤੇ। ਸੂਬੇ ਵਿੱਚ ਈ-ਮੋਬਿਲਟੀ ਦੀ ਜਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਐਮਓਯੂ ‘ਤੇ ਹਸਤਾਖਰ ਕੀਤੇ ਗਏ ਹਨ। ਇਸ ਭਾਈਵਾਲੀ ਨਾਲ, ਸੀ.ਈ.ਐਸ.ਐਲ. ਆਪਣੇ ਈਵੀ ਟਰਾਂਜ਼ੀਸ਼ਨ ਪੋਰਟਫੋਲੀਓ ਦਾ ਵਿਸਤਾਰ ਕਰਨ ਅਤੇ ਰਾਜ ਵਿੱਚ ਸੁਖਾਲਾ ਅਤੇ ਕਿਫਾਇਤੀ ਚਾਰਜਿੰਗ ਬੁਨਿਆਦੀ ਢਾਂਚਾ ਮੁਹੱਈਆ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਸਾਂਝੇਦਾਰੀ ਪੰਜਾਬ ਵਿੱਚ 2/3/4 ਪਹੀਆ ਇਲੈਕਟਿ੍ਰਕ ਵਾਹਨਾਂ ਸਮੇਤ ਈ-ਵਾਹਨਾਂ ਨੂੰ ਅਪਣਾਉਣ ਨੂੰ ਉਤਸ਼ਾਹਿਤ ਕਰਨ, ਵੱਖ-ਵੱਖ ਥਾਵਾਂ ‘ਤੇ ਜਨਤਕ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਲਈ ਰੂਪ ਰੇਖਾ ਤਿਆਰ ਕਰੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਦੱਸਿਆ ਕਿ “ਇਹ ਸਮਝੌਤਾ ਰਾਜ ਨੂੰ  ਈ-ਮੋਬਿਲਟੀ ਦੇ ਖੇਤਰ ਵਿੱਚ ਨਵੇਂ ਮੁਕਾਮ ਵੱਲ ਲੈ ਕੇ ਜਾਵੇਗਾ। ਪੰਜਾਬ ਹੌਲੀ-ਹੌਲੀ ਨਵੀਂ ਗਤੀਸ਼ੀਲਤਾ ਦੇ ਅਨੁਕੂਲ ਹੋ ਰਿਹਾ ਹੈ ਅਤੇ ਅਸੀਂ ਸੀ.ਈ.ਐਸ.ਐਲ. ਦੇ ਨਾਲ ਇਸ ਸਹਿਯੋਗ ਬਾਰੇ ਕਾਫੀ ਆਸਮੰਦ ਹਾਂ। ਸਾਡਾ ਮੰਨਣਾ ਹੈ ਕਿ ਇਹ ਇਲੈਕਟਿ੍ਰਕ ਵਾਹਨ ਵਰਤਣ ਦੇ ਵੱਡੇ ਏਜੰਡੇ ਨੂੰ ਪ੍ਰਾਪਤ ਕਰਨ ਵਿੱਚ ਸਾਡੀ ਮਦਦ ਕਰੇਗਾ ਅਤੇ ਕਾਰਬਨ ਦੇ ਮਾਰੂ ਪ੍ਰਭਾਵਾਂ ਨੂੰ ਹੋਰ ਘਟਾਏਗਾ। 

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਇਲੈਕਟਿ੍ਰਕ ਵਾਹਨਾਂ ਦੀ ਵਿਸ਼ਾਲ ਸ੍ਰੇਣੀ ਦੇ ਅਨੁਕੂਲ ਚਾਰਜਿੰਗ ਯੂਨਿਟਾਂ ਦੀ ਉਪਲਬਧਤਾ ਦੇ ਨਾਲ, ਪੰਜਾਬ  ਵਿੱਚ ਈ-ਮੋਬਿਲਟੀ ਅਪਣਾਉਣ ਲਈ ਉਤਸ਼ਾਹਤ ਕਰੇਗੀ। ਜਿਸ ਨਾਲ ਈਵੀ ਚਾਰਜਿੰਗ ਨੂੰ ਨਿਰਵਿਘਨ ਅਤੇ ਖਪਤਕਾਰਾਂ ਲਈ ਸੁਵਿਧਾਜਨਕ ਬਣਾਉਣ ਵਿੱਚ ਰਾਹ ਪੱਧਰਾ ਹੋਵੇਗਾ ਅਤੇ ਸੂਬੇ ਵਿੱਚ ਈ-ਮੋਬਿਲਟੀ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ।ਇਸ ਮੌਕੇ ਸੀਈਐਸਐਲ ਦੇ ਕਲਸਟਰ ਹੈੱਡ (ਉੱਤਰੀ), ਰਜਨੀਸ਼ ਰਾਣਾ ਨੇ ਦੱਸਿਆ ਕਿ ਇਹ ਉਪਰਾਲਾ ਪੰਜਾਬ ਵਿੱਚ ਇਲੈਕਟਿ੍ਰਕ ਵਾਹਨਾਂ ਦੀ ਵਿਆਪਕ ਪ੍ਰਵਾਨਗੀ ਲਈ ਇੱਕ ਸੁਚੱਜਾ ਈ-ਚਾਰਜਿੰਗ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਇੱਕ ਪੁਲ ਵਜੋਂ ਕੰਮ ਕਰੇਗਾ।  ਉਨਾਂ ਅੱਗੇ ਕਿਹਾ “ਈ-ਮੋਬਿਲਟੀ ਵੱਲ ਮੁੜਨ ਲਈ  ਈਵੀ ਚਾਰਜਿੰਗ ਬੁਨਿਆਦੀ ਢਾਂਚੇ ਦਾ ਇੱਕ ਆਸਾਨ ਅਤੇ ਮਜਬੂਤ ਨੈਟਵਰਕ ਬਣਾਉਣਾ ਮਹੱਤਵਪੂਰਨ ਹੈ। ਇਹ ਨਾ ਸਿਰਫ ਸਾਨੂੰ ਨੈੱਟ-ਜੀਰੋ ਐਮਿਸ਼ਨ ਦੇ ਇੱਕ ਹੋਰ ਕਦਮ ਨੇੜੇ ਲੈ ਜਾਏਗਾ ਸਗੋਂ ਦੇਸ਼ ਦੇ ਆਵਾਜਾਈ ਖੇਤਰ ਵਿੱਚ ਨਵੀਨਤਾ ਲਿਆਉਣ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ। ਮੈਨੂੰ ਵਿਸਵਾਸ਼ ਹੈ ਕਿ ਪੇਡਾ ਦੇ ਸਹਿਯੋਗ ਨਾਲ, ਅਸੀਂ ਪੰਜਾਬ ਵਿੱਚ ਇੱਕ ਈਵੀ ਵਾਤਾਵਰਣ ਪ੍ਰਣਾਲੀ ਦੇ ਵਿਕਾਸ ਨੂੰ ਉਤਸ਼ਾਹਤ ਕਰਨ ਦੇ ਯੋਗ ਬਣ ਸਕਾਂਗੇ ।” ਜ਼ਿਕਰਯੋਗ ਹੈ ਕਿ ਪੇਡਾ(ਪੰਜਾਬ ਊਰਜਾ ਵਿਕਾਸ ਏਜੰਸੀ) ਜੋ ਕਿ ਪੰਜਾਬ ਸਰਕਾਰ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਵਿਭਾਗ ਦੀ ਰਾਜ ਨਿਰਧਾਰਤ ਏਜੰਸੀ ਹੋਣ ਦੇ ਨਾਤੇ, ਐਨਰਜੀ ਕਨਜ਼ਰਵੇਸ਼ਨ ਐਕਟ, 2001 ਨੂੰ ਲਾਗੂ ਕਰਦੀ ਆ ਰਹੀ ਹੈ, ਨੇ ਵੱਖ -ਵੱਖ ਖੇਤਰਾਂ ਜਿਵੇਂ ਇਮਾਰਤਾਂ, ਉਦਯੋਗਾਂ , ਨਗਰ ਪਾਲਿਕਾਵਾਂ, ਖੇਤੀਬਾੜੀ ਅਤੇ ਟਰਾਂਸਪੋਰਟ ਆਦਿ ਵਿੱਚ ਐਨਰਜੀ ਐਫੀਸ਼ੀਐਂਸੀ ਨੂੰ ਉਤਸਾਹਤ ਕਰਨ ਦੇ ਯਤਨ ਕੀਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੈਨੇਜਰ ਪਰਮਜੀਤ ਸਿੰਘ, ਪੇਡਾ ਦੇ ਪ੍ਰਾਜੈਕਟ ਇੰਜੀਨੀਅਰ ਮਨੀ ਖੰਨਾ ਅਤੇ ਸੀਈਐਸਐਲ ਦੇ ਸਟੇਟ ਹੈੱਡ ਚੰਦਰਸ਼ੇਖਰ ਸ਼ਾਮਲ ਸਨ।    

 

Tags: Punjab Admin , Convergence Energy Services Limited , CESL , PEDA , Navjot Pal Singh Randhawa , Energy Efficiency Services Ltd. , EESL , Public Charging Stations for Electric Vehicles

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD