Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਐਮ.ਪੀ. ਪ੍ਰਨੀਤ ਕੌਰ ਵੱਲੋਂ ਯਾਦਵਿੰਦਰਾ ਲਾਇਰਸ ਕੰਪਲੈਕਸ 'ਚ 34 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਨਵੀਨੀਕਰਨ ਦੇ ਕੰਮ ਤੇ ਨਵੀਂ ਲਿਫ਼ਟ ਦਾ ਉਦਘਾਟਨ

ਵਕੀਲ ਸਾਡੇ ਸਮਾਜ ਦਾ ਅਹਿਮ ਅੰਗ, ਕੈਪਟਨ ਸਰਕਾਰ ਨੇ ਵਕੀਲਾਂ ਨੂੰ ਬਣਦੀਆਂ ਸਹੂਲਤਾਂ ਦੇ ਕੇ ਆਪਣਾ ਫ਼ਰਜ਼ ਨਿਭਾਇਆ-ਪ੍ਰਨੀਤ ਕੌਰ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 18 Sep 2021

ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਯਾਦਵਿੰਦਰਾ ਲਾਇਰਸ ਕੰਪਲੈਕਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੀ 34 ਲੱਖ ਰੁਪਏ ਦੀ ਗ੍ਰਾਂਟ ਨਾਲ ਕਰਵਾਏ ਗਏ ਨਵੀਨੀਕਰਨ ਤੇ ਮਜ਼ਬੂਤੀਕਰਨ ਦੇ ਕੰਮ ਸਮੇਤ ਨਵੀਂ ਲਿਫ਼ਟ ਦਾ ਉਦਘਾਟਨ ਕੀਤਾ।ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਵਕੀਲ ਅਤੇ ਡਾਕਟਰ ਸਾਡੇ ਸਮਾਜ ਦਾ ਇੱਕ ਅਜਿਹਾ ਅੰਗ ਹਨ, ਜਿਨ੍ਹਾਂ ਦੀ ਲੋੜ ਹਰੇਕ ਵਿਅਕਤੀ ਨੂੰ ਕਿਸੇ ਨਾ ਕਿਸੇ ਰੂਪ 'ਚ ਜਰੂਰ ਪੈਂਦੀ ਹੈ, ਇਸ ਲਈ ਪੰਜਾਬ ਸਰਕਾਰ ਨੇ ਪਟਿਆਲਾ ਦੇ ਵਕੀਲਾਂ ਦੇ ਚੈਂਬਰਾਂ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰਕੇ ਆਪਣਾ ਫ਼ਰਜ਼ ਨਿਭਾਇਆ ਹੈ। ਉਨ੍ਹਾਂ ਨੇ ਯਾਦਵਿੰਦਰਾ ਲਾਇਰਸ ਕੰਪਲੈਕਸ ਲਈ 34 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਸਮੇਤ ਰਾਜ ਦੇ ਸਰਬਪੱਖੀ ਵਿਕਾਸ ਲਈ ਬਿਨ੍ਹਾਂ ਵਿਤਕਰੇ ਦੇ ਗਾਂਟਾਂ ਜਾਰੀ ਕੀਤੀਆਂ ਹਨ।ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਚਿਹਰੀਆਂ ਦੇ ਸਾਹਮਣੇ ਰਾਜਿੰਦਰਾ ਝੀਲ ਨੂੰ ਖ਼ੂਬਸੂਰਤ ਬਣਾਉਣ ਲਈ ਮੁੱਖ ਮੰਤਰੀ ਨੇ 5.4 ਕਰੋੜ ਰੁਪਏ ਅਤੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਦੇ ਨਵੀਨੀਕਰਨ ਲਈ 1.5 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਹੋਰ ਅਨੇਕਾਂ ਵਿਕਾਸ ਕੰਮਾਂ ਤੋਂ ਇਲਾਵਾ ਪਟਿਆਲਾ ਸ਼ਹਿਰ 'ਚ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਵੀਨੀਕਰਨ ਅਤੇ ਲੋਕਾਂ ਨੂੰ ਪੀਣ ਵਾਲੇ ਨਹਿਰੀ ਪਾਣੀ ਦਾ ਪ੍ਰਾਜੈਕਟ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ।

ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ ਘੁਮਾਣ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਐਡਵੋਕੇਟ ਘੁਮਾਣ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਕਚਿਹਰੀਆਂ ਵਿਖੇ ਯਾਦਵਿੰਦਰਾ ਕੰਪਲੈਕਸ ਦੇ ਨਵੀਨੀਕਰਨ ਲਈ ਮੁੱਖ ਮੰਤਰੀ ਨੇ ਆਪਣੇ ਕੋਟੇ 'ਚੋਂ ਗ੍ਰਾਂਟ ਭੇਜੀ ਸੀ, ਜਿਸ ਦਾ ਕੰਮ ਪੰਚਾਇਤੀ ਰਾਜ ਵੱਲੋਂ ਮੁਕੰਮਲ ਕਰਵਾ ਕੇ ਇੱਥੇ 16 ਬਾਥਰੂਮ ਤੇ ਇੱਕ ਨਵੀਂ ਲਿਫ਼ਟ ਲਗਾਈ ਗਈ ਹੈ।ਇਸ ਦੌਰਾਨ ਸੀਨੀਅਰ ਐਡਵੋਕੇਟਸ ਐਨ.ਪੀ.ਐਸ ਵੜੈਚ, ਆਰ. ਐਨ ਕੌਸ਼ਲ, ਦਿਨੇਸ਼ ਬਾਤਿਸ਼, ਸੁਮੇਸ਼ ਜੈਨ, ਨਰਿੰਦਰ ਕਪੂਰ, ਜੌਹਨਪਾਲ ਸਿੰਘ, ਰਵਿੰਦਰ ਕੌਸ਼ਲ, ਗਗਨਦੀਪ ਗੋਸਲ, ਪ੍ਰਭਜੋਤ ਸਿੰਘ ਆਹਲੂਵਾਲੀਆ, ਅਮਨ ਮਾਥੁਰ, ਪਟਿਆਲਾ ਬਾਰ ਐਸੋਸੀਏਸ਼ਨ ਦੇ ਸਕੱਤਰ ਅਵਨੀਤ ਸਿੰਘ ਬਲਿੰਗ, ਵਾਈਸ ਪ੍ਰਧਾਨ ਦੀਪਕ ਮਦਾਨ, ਸੰਯੁਕਤ ਸਕੱਤਰ ਵਿਕਰਮ ਸਿੰਘ ਬਰਾੜ, ਖ਼ਜ਼ਾਨਚੀ ਉਮੇਸ਼ ਗੋਇਲ ਤੇ ਲਾਇਬਰੇਰੀ ਇੰਚਾਰਜ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸਮੁੱਚੀ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਸੰਸਦ ਮੈਂਬਰ ਨੂੰ ਸਨਮਾਨਤ ਕੀਤਾ।ਸਮਾਰੋਹ ਮੌਕੇ ਸੂਚਨਾ ਕਮਿਸ਼ਨਰ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ, ਸੀਵਰੇਜ ਤੇ ਜਲ ਸਪਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵੇਦ ਕਪੂਰ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸੁਰਿੰਦਰ ਸਿੰਘ ਘੁੰਮਣ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਅਤੁਲ ਜੋਸ਼ੀ, ਨਰੇਸ਼ ਦੁੱਗਲ, ਐਡਵੋਕੇਟ ਹਰਵਿੰਦਰ ਸ਼ੁਕਲਾ, ਸੰਦੀਪ ਮਲਹੋਤਰਾ, ਯੂਥ ਕਾਂਗਰਸ ਪ੍ਰਧਾਨ ਅਨੁਜ ਖੋਸਲਾ ਅਤੇ ਵੱਡੀ ਗਿਣਤੀ ਐਡਵੋਕੇਟਸ ਵੀ ਮੌਜੂਦ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD