Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਆਯੂਸ਼ਮਨ/ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹਿ ਗਏ 15 ਲੱਖ ਪਰਿਵਾਰਾਂ ਲਈ ਵੀ ਮੁਫ਼ਤ ਸਿਹਤ ਬੀਮੇ ਦਾ ਐਲਾਨ : ਓ ਪੀ ਸੋਨੀ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮਿ੍ਤਸਰ , 18 Sep 2021

Last updated on: Sep 18, 2021, 00:00 IST

ਪੰਜਾਬ ਸਰਕਾਰ ਨੇ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਸ਼ਾਮਲ ਨਹੀਂ ਸਨ। ਉਕਤ ਪ੍ਗਟਾਵਾ ਡਾਕਟਰੀ ਸਿੱਖਿਆ ਮੰਤਰੀ ਸ੍ਰੀ ਓ ਪੀ ਸੋਨੀ ਨੇ ਪਿੰਡ ਮੋਹਲੋਵਾਲੀ ਧਿਆਨਪੁਰ ਧਾਮ ਦੇ ਨੇੜੇ ਸਥਿੱਤ ਜੈ ਸਤੁਤੀ ਧਰਮਸ਼ਾਲਾ ਕਮੇਟੀ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਇਸਦੇ ਨਾਲ ਮੰਤਰੀ ਸ਼੍ਰੀ ਸੋਨੀ ਨੇ ਵਾਰਡ ਨੰਬਰ 68 ਦੇ 15 ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਦੇ ਅਧੀਨ ਆਉਂਦੇ ਪਰਿਵਾਰਾਂ ਨੂੰ 20,20 ਹਜ਼ਾਰ ਰੁਪਏ ਦੇ ਚੈੱਕ ਭੇਟ ਕੀਤੇ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਚੇਅਰਮੈਨ ਸ਼੍ਰੀ ਅਰੁਣ ਕੁਮਾਰ ਪੱਪਲ,ਸ਼੍ਰੀ ਕ੍ਰਿਸ਼ਨ ਕੁਮਾਰ ਸੋਨੀ,ਸ਼੍ਰੀ ਪ੍ਰੇਮ ਸੋਨੀ,ਕੌਂਸਲਰ ਤਾਹਿਰ ਸ਼ਾਹ,ਸਲੀਮ ਪਹਿਲਵਾਨ,ਰਵਿੰਦਰ ਸੋਨੀ,ਧਰਮਵੀਰ ਸਰੀਨ,ਅਜੇ ਸੋਨੀ,ਅਰੁਣ ਸੋਨੀ,ਸਹਿਤ ਹੋਰ ਲੋਕ ਵੀ ਹਾਜਰ ਸਨ। ਉਨ੍ਹਾਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੇ ਪਰਿਵਾਰਾਂ ਨੂੰ ਛੱਡ ਕੇ ਸੂਬੇ ਵਿਚ ਬਾਕੀ ਸਾਰੇ 55 ਲੱਖ ਪਰਿਵਾਰ ਇਸ ਸਕੀਮ ਦੇ ਦਾਇਰੇ ਹੇਠ ਆ ਜਾਣਗੇ ਕਿਉਂ ਜੋ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਰਿਵਾਰਾਂ ਸਮੇਤ ਪਹਿਲਾਂ ਹੀ ਪੰਜਾਬ ਮੈਡੀਕਲ ਅਟੈਂਡੈਂਸ ਰੂਲਜ਼ ਦੇ ਘੇਰੇ ਹੇਠ ਆਉਂਦੇ ਹਨ।ਇਸ ਨਾਲ 55 ਲੱਖ ਪਰਿਵਾਰਾਂ ਨੂੰ ਸੂਚੀਬੱਧ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ  ਇਲਾਜ ਲਈ ਹਰੇਕ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਸਿਹਤ ਬੀਮਾ ਮੁਹੱਈਆ ਹੋਵੇਗਾ ਜਿਸ ਨਾਲ ਸੂਬਾ ਸਰਕਾਰ ਹੁਣ ਸਾਲਾਨਾ 593 ਕਰੋੜ ਰੁਪਏ ਦਾ ਬੋਝ ਸਹਿਣ ਕਰੇਗੀ।ਉਨ੍ਹਾਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਕੀਮ ਤੋਂ ਬਾਹਰ ਰਹਿ ਗਏ ਇਨ੍ਹਾਂ ਪਰਿਵਾਰਾਂ ਨੂੰ ਨਾਲ ਜੋੜਨ ਲਈ ਪ੍ਰਕਿਰਿਆ ਉਲੀਕਣ ਲਈ ਆਖਿਆ ਹੈ।ਦੱਸਣਯੋਗ ਹੈ ਕਿ ਸੂਬੇ ਦੇ 39.38 ਲੱਖ ਪਰਿਵਾਰ 20 ਅਗਸਤ, 2019 ਤੋਂ ਇਸ ਸਹੂਲਤ ਦਾ ਲਾਭ ਪਹਿਲਾਂ ਹੀ ਲੈ ਰਹੇ ਹਨ ਅਤੇ ਬੀਤੇ ਦੋ ਸਾਲਾਂ ਵਿਚ ਇਨ੍ਹਾਂ ਨੇ 913 ਕਰੋੜ ਰੁਪਏ ਦਾ ਨਗਦੀ ਰਹਿਤ ਇਲਾਜ ਕਰਵਾਇਆ ਹੈ। ਇਨ੍ਹਾਂ ਪਰਿਵਾਰਾਂ ਵਿਚ ਸਮਾਜਿਕ-ਆਰਥਿਕ ਜਾਤੀ ਜਨਗਣਨਾ ਦੇ ਤਹਿਤ ਸ਼ਨਾਖ਼ਤ ਕੀਤੇ 14.64 ਲੱਖ ਪਰਿਵਾਰ, ਸਮਾਰਟ ਰਾਸ਼ਨ ਕਾਰਡ ਹੋਲਡਰ ਵਾਲੇ 16.15 ਲੱਖ ਪਰਿਵਾਰ, 5.07 ਕਿਸਾਨ ਪਰਿਵਾਰ, ਉਸਾਰੀ ਕਾਮਿਆਂ ਦੇ 3.12 ਲੱਖ ਪਰਿਵਾਰ, 4481 ਮਾਨਤਾ ਪ੍ਰਾਪਤ ਪੱਤਰਕਾਰਾਂ ਦੇ ਪਰਿਵਾਰ ਅਤੇ 33096 ਛੋਟੇ ਵਪਾਰੀਆਂ ਦੇ ਪਰਿਵਾਰ ਸ਼ਾਮਲ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD