Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਸਾਰੇ ਸੂਬਿਆਂ ਵਿੱਚ ਗਊ ਹੱਤਿਆ 'ਤੇ ਪੂਰਣ ਪਾਬੰਦੀ ਅਤੇ ਇਕਸਾਰ ਕਾਨੂੰਨ ਦੀ ਮੰਗ

Banwarilal Purohit, Governor of Punjab, Punjab Governor, Punjab Raj Bhavan, Sachin Sharma, Punjab Gau Sewa Commission, PGSC

Web Admin

Web Admin

5 Dariya News

ਚੰਡੀਗੜ੍ਹ , 18 Sep 2021

Last updated on: Sep 18, 2021, 00:00 IST

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸਿਫ਼ਾਰਿਸ਼ ਕਰਨ ਲਈ ਮੰਗ ਪੱਤਰ ਸੌਂਪਿਆ।ਰਾਜ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਅਸੀਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਭਾਰਤੀ ਸੰਵਿਧਾਨ ਦੇ ਚੈਪਟਰ 4 ਦੇ ਆਰਟੀਕਲ 48 ਵਿੱਚ ਸੋਧ ਕਰਕੇ ਗਊ ਹੱਤਿਆ 'ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਅਤੇ ਇਸ ਸਬੰਧੀ ਸਾਰੇ ਸੂਬਿਆਂ ਵਿੱਚ ਇਕਸਾਰ ਕਾਨੂੰਨ ਬਣਾਇਆ ਜਾਵੇ। ਮੰਗ ਪੱਤਰ ਰਾਹੀਂ ਗਊ ਹੱਤਿਆ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕਰਨ ਅਤੇ ਗਊਵੰਸ਼ ਦੀ ਸੁਰੱਖਿਆ ਪ੍ਰਤੀ ਸਖ਼ਤ ਕਦਮ ਚੁੱਕਣ ਤੋਂ ਇਲਾਵਾ ਸਰਕਾਰੀ ਗਊਸ਼ਾਲਾਵਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਮੰਗ ਵੀ ਕੀਤੀ ਗਈ।ਚੇਅਰਮੈਨ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਹੋਏ ਵਿਚਾਰ-ਵਟਾਂਦਰੇ ਦੌਰਾਨ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਸਿਫ਼ਾਰਿਸ਼ ਕਰਨ ਅਤੇ ਰਾਜਪਾਲ ਨੇ ਵੀ ਇਸ ਸਬੰਧੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।ਚੇਅਰਮੈਨ ਨੇ ਰਾਜਪਾਲ ਨੂੰ ਦੱਸਿਆ ਕਿ ਗਾਂ ਭਾਰਤੀ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਨਾਤਨ ਧਰਮ ਦੀ ਅਧਿਆਤਮਕ ਆਸਥਾ ਦਰਸਾਉਂਦੀ ਹੈ ਪਰ ਕੂੜਾ ਖਾਣ ਕੇ ਜਿਊਣ ਲਈ ਮਜਬੂਰ ਹੈ। ਇਸ ਤੋਂ ਇਲਾਵਾ ਭੂ-ਮਾਫ਼ੀਆ ਨੇ ਦੇਸ਼ ਵਿੱਚ ਜ਼ਮੀਨ ਦੇ ਵੱਡੇ ਹਿੱਸੇ 'ਤੇ ਕਬਜ਼ਾ ਕੀਤਾ ਹੋਇਆ ਹੈ ਜਿਸ ਕਾਰਨ ਗਾਵਾਂ ਨੂੰ ਪੱਕੇ ਤੌਰ 'ਤੇ ਆਸਰਾ ਨਹੀਂ ਦਿੱਤਾ ਜਾ ਰਿਹਾ। ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਹਰ ਰੋਜ਼ ਗਊਵੰਸ਼ ਅਤੇ ਲੋਕਾਂ 'ਚ ਟਕਰਾਅ ਦੀ ਸਥਿਤੀ ਬਣਦੀ ਹੈ ਅਤੇ ਸੜਕ ਹਾਦਸੇ ਹੁੰਦੇ ਹਨ। ਇਸੇ ਤਰ੍ਹਾਂ ਦੇਸ਼ ਵਿੱਚ ਹਰ ਰੋਜ਼ ਗਾਵਾਂ ਦੀ ਬੇਰਹਿਮੀ ਨਾਲ ਹੱਤਿਆ ਹੋ ਰਹੀ ਹੈ ਪਰ ਸਖ਼ਤ ਕਾਨੂੰਨ ਦੀ ਘਾਟ ਕਾਰਨ ਗਊ ਤਸਕਰ ਅਤੇ ਕਾਤਲ ਆਸਾਨੀ ਨਾਲ ਬਚ ਜਾਂਦੇ ਹਨ।ਵਫ਼ਦ ਵਿੱਚ ਦੰਡੀ ਸਵਾਮੀ ਗਊਧਾਮ ਲੁਧਿਆਣਾ ਦੇ ਟਰੱਸਟੀ ਸ੍ਰੀ ਰਮੇਸ਼ ਚੰਦਰ ਗਰਗ ਅਤੇ ਓ.ਐਸ.ਡੀ. ਡਾ. ਦੀਪਕ ਘਈ ਵੀ ਸ਼ਾਮਲ ਸਨ।

 

Tags: Banwarilal Purohit , Governor of Punjab , Punjab Governor , Punjab Raj Bhavan , Sachin Sharma , Punjab Gau Sewa Commission , PGSC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD