Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ

ਇਹ ਗਤੀਵਿਧੀਆਂ ਪੰਜਾਬ ਦੀ ਕੌਮੀ ਅਹਿਮੀਅਤ ਅਤੇ ਮੁੱਖ ਸਰੋਕਾਰਾਂ ਬਾਰੇ ਪੂਰੀ ਸਮਝ ਹੋਣ ਉਤੇ ਅਧਾਰਿਤ ਨਹੀਂ

Captain Amarinder Singh, Amarinder Singh, Punjab Pradesh Congress Committee, Congress, Punjab Congress, Punjab Government, Government of Punjab

5 Dariya News

5 Dariya News

5 Dariya News

ਚੰਡੀਗੜ੍ਹ , 19 Sep 2021

ਬੀਤੇ ਦਿਨ ਰਾਜਪਾਲ ਨੂੰ ਰਸਮੀ ਤੌਰ ਉਤੇ ਆਪਣਾ ਅਸਤੀਫਾ ਸੌਂਪਣ ਤੋਂ ਕੁਝ ਘੰਟੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਆਪਣੇ ਫੈਸਲੇ ਬਾਰੇ ਜਾਣੂੰ ਕਰਵਾਇਆ। ਮੁੱਖ ਮੰਤਰੀ ਨੇ ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਉਤੇ ਦੁੱਖ ਜ਼ਾਹਰ ਕਰਦਿਆਂ ਸਪੱਸ਼ਟ ਤੌਰ ਉਤੇ ਕਿਹਾ ਕਿ ਇਹ ਗਤੀਵਿਧੀਆਂ ਪੰਜਾਬ ਦੀ ਕੌਮੀ ਅਹਿਮੀਅਤ ਅਤੇ ਇਸ ਦੇ ਮੁੱਖ ਸਰੋਕਾਰਾਂ ਬਾਰੇ ਪੂਰੀ ਸਮਝ ਹੋਣ ਉਤੇ ਅਧਾਰਿਤ ਨਹੀਂ ਹਨ।ਕਾਂਗਰਸ ਦੀ ਸੂਬਾ ਯੂਨਿਟ ਵਿਚ ਸਿਆਸੀ ਗਤੀਵਿਧੀਆਂ ਦੇ ਨਤੀਜੇ ਵਜੋਂ ਪੰਜਾਬ ਵਿਚ ਅਸਥਿਰਤਾ ਬਾਰੇ ਆਪਣੇ ਖਦਸ਼ਿਆਂ ਵੱਲ ਇਸ਼ਾਰਾ ਕਰਦੇ ਹੋਏ ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੇਰੀ ਨਿੱਜੀ ਪੀੜਾ ਦੇ ਬਾਵਜੂਦ ਮੈਂ ਉਮੀਦ ਜ਼ਾਹਰ ਕਰਦਾਂ ਹਾਂ ਕਿ ਇਸ ਨਾਲ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਅਤੇ ਕੀਤੇ ਗਏ ਵਿਕਾਸ ਨੂੰ ਕੋਈ ਨੁਕਸਾਨ ਨਾ ਪਹੁੰਚੇ ਅਤੇ ਉਹ ਯਤਨ ਜਿਨਾਂ ਉਪਰ ਮੈਂ ਪਿਛਲੇ ਕੁਝ ਸਾਲਾਂ ਦੌਰਾਨ ਧਿਆਨ ਦੇ ਰਿਹਾ ਸੀ, ਜਾਰੀ ਰਹਿਣਗੇ ਤਾਂ ਕਿ ਸਾਰਿਆਂ ਲਈ ਨਿਆਂ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਸੂਬੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਲੋਕਾਂ ਲਈ ਉਨਾਂ ਵੱਲੋਂ ਕੀਤੇ ਗਏ ਕੰਮਾਂ ਉਤੇ ਨਿੱਜੀ ਤੌਰ ਉਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੇ ਬਹੁਤ ਸਾਰੇ ਸਿਆਸੀ ਅਤੇ ਹੋਰ ਅੰਦਰੂਨੀ ਸੁਰੱਖਿਆ ਸਰੋਕਾਰ ਹਨ ਜਿਨਾਂ ਨੂੰ ਮੈਂ ਬਿਨਾਂ ਕਿਸੇ ਸਮਝੌਤੇ ਦੇ ਕਾਰਗਰ ਢੰਗ ਨਾਲ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨਾਂ ਕਿਹਾ ਕਿ ਉਹ ਖੁਸ਼ ਹਨ ਕਿ ਸੂਬਾ ਵਿਚ ਅਮਨ-ਸ਼ਾਂਤੀ ਬਣੀ ਰਹੀ ਅਤੇ ਇੱਥੇ ਮੁਕੰਮਲ ਫਿਰਕੂ ਸਦਭਾਵਨਾ ਕਾਇਮ ਹੈ।ਸਾਲ 2002 ਤੋਂ 2007 ਅਤੇ ਸਾਲ 2017 ਤੋਂ ਸਤੰਬਰ, 2021 ਤੋਂ ਸਾਢੇ ਨੌਂ ਸਾਲ ਦਾ ਸਮਾਂ ਪੂਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਛੱਡਣ ਬਾਰੇ ਆਪਣੇ ਫੈਸਲੇ ਬਾਰੇ ਕਾਂਗਰਸ ਦੇ ਪ੍ਰਧਾਨ ਨੂੰ ਜਾਣੂੰ ਕਰਵਾਉਂਦੇ ਹੋਏ  ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, “ਭਾਵੇਂ ਕਿ ਉਹ (ਸੋਨੀਆ ਗਾਂਧੀ) ਬੀਤੇ ਸਾਢੇ ਚਾਰਾਂ ਵਿਚ ਕੀਤੀਆਂ ਪ੍ਰਾਪਤੀਆਂ ਵਿੱਚੋਂ ਕੁਝ ਬਾਰੇ ਨਿੱਜੀ ਤੌਰ ਉਤੇ ਜਾਣੂੰ ਹੋਣ, ਪੰਜਾਬ ਦੇ ਲੋਕ ਸੰਪੂਰਨ ਅਤੇ ਪ੍ਰਭਾਵੀ ਜਨਤਕ ਨੀਤੀਆਂ ਲਈ ਭਾਰਤੀ ਕੌਮੀ ਕਾਂਗਰਸ ਵੱਲ ਦੇਖ ਰਹੇ ਹਨ ਜੋ ਨਾ ਸਿਰਫ ਚੰਗੀ ਸਿਆਸਤ ਦਾ ਪ੍ਰਗਟਾਵਾ ਕਰਦੇ ਹਨ ਸਗੋਂ ਆਮ ਲੋਕਾਂ ਦੇ ਸਰੋਕਾਰਾਂ ਦਾ ਵੀ ਹੱਲ ਕਰਦੇ ਹਨ ਜਿਹੜਾ ਕਿ ਇਸ ਸਰਹੱਦੀ ਸੂਬੇ ਲਈ ਵਿਸ਼ੇਸ਼ ਹੈ।ਇਨਾਂ ਸਾਢੇ ਨੌਂ ਸਾਲਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਤਨ-ਮਨ ਨਾਲ ਕੰਮ ਕੀਤਾ ਹੈ ਅਤੇ ਉਹ ਸੂਬੇ ਨੂੰ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਪਿਆਰ ਕਰਦੇ ਹਨ। ਉਨਾਂ ਕਿਹਾ, “ਮੇਰੇ ਲਈ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਮੈਂ ਨਾ ਸਿਰਫ ਕਾਨੂੰਨ ਦਾ ਰਾਜ ਕਾਇਮ ਕੀਤਾ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਇਆ ਸਗੋਂ ਸਿਆਸੀ ਮਾਮਲਿਆਂ ਦੇ ਪ੍ਰਬੰਧਨ ਵਿਚ ਨੈਤਿਕ ਵਿਹਾਰ ਵੀ ਕਾਇਮ ਰੱਖਿਆ ਜਿਸ ਦੌਰਾਨ ਸਾਲ 2019 ਦੀਆਂ ਸੰਸਦੀ ਚੋਣਾਂ ਵਿਚ 13 ਵਿਚੋਂ 8 ਸੀਟਾਂ ਜਿੱਤੀਆਂ ਅਤੇ ਪੰਚਾਇਤੀ ਚੋਣਾਂ ਅਤੇ ਸ਼ਹਿਰੀ ਚੋਣਾਂ ਵਿਚ ਵੀ ਫੈਸਲਾਕੁੰਨ ਜਿੱਤ ਪ੍ਰਾਪਤ ਕੀਤੀ।ਸਾਲ 2017 ਵਿਚ ਪੰਜਾਬ ਕਾਂਗਰਸ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਬੀਤੇ ਸਾਢੇ ਚਾਰ ਸਾਲਾਂ ਵਿਚ ਉਨਾਂ ਨੂੰ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਵਾਅਦਿਆਂ ਵਿੱਚੋਂ ਉਨਾਂ ਦੀ ਸਰਕਾਰ ਨੇ 89.2 ਫੀਸਦੀ ਪੂਰਾ ਕਰ ਦਿੱਤਾ ਹੈ ਜਦਕਿ ਬਾਕੀ ਵਾਅਦੇ ਵੀ ਪ੍ਰਗਤੀ ਅਧੀਨ ਹਨ।

ਕੋਵਿਡ-19 ਮਹਾਂਮਾਰੀ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਦਾ ਸਾਹਮਣਾ ਕਾਰਗਰ ਢੰਗ ਅਤੇ ਬਿਹਤਰ ਤਾਲਮੇਲ ਨਾਲ ਕੀਤਾ ਜਿਸ ਨਾਲ ਮਨੁੱਖ ਜਾਨਾਂ ਦੇ ਘੱਟ ਤੋਂ ਘੱਟ ਨੁਕਸਾਨ ਨੂੰ ਯਕੀਨੀ ਬਣਾਇਆ ਜਾ ਸਕਿਆ। ਉਨਾਂ ਕਿਹਾ ਕਿ ਅੱਜ ਸੂਬਾ ਮਹਾਂਮਾਰੀ ਤੋਂ ਲਗਪਗ ਮੁਕਤ ਹੈ ਅਤੇ ਸਿਹਤ ਢਾਂਚੇ ਵਿਚ ਸੁਧਾਰ ਲਿਆਉਣ ਲਈ ਨਾ ਸਿਰਫ ਠੋਸ ਯਤਨ ਜਾਰੀ ਹਨ ਸਗੋਂ ਯੋਗ ਲੋਕਾਂ ਨੂੰ ਇਲਾਜ ਦੀ ਸਹੂਲਤ ਵੀ ਮੁਫਤ ਦਿੱਤੀ ਗਈ ਤਾਂ ਕਿ ਤੀਜੀ ਸੰਭਾਵੀ ਲਹਿਰ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਭਵਿੱਖ ਦੀਆਂ ਚੁਣੌਤੀਆਂ ਨਾਲ ਸਿੱਝਣ ਲਈ ਵੀ ਪੰਜਾਬ ਤਿਆਰ ਹੈ।  ਉਨਾਂ ਕਿਹਾ, “ਮੇਰੇ ਲਈ ਇਹ ਬਹੁਤ ਤੱਸਲੀ ਵਾਲੀ ਗੱਲ ਹੈ ਕਿ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਅਸੀਂ ਆਪਣੇ ਮੈਨੀਫੈਸਟੋ ਦੇ ਮੁਤਾਬਕ ਲੋਕਾਂ ਲਈ ਮੁਫਤ ਸਿਹਤ ਬੀਮੇ ਦਾ ਫੈਸਲਾ ਕੀਤਾ। ਸੂਬੇ ਵਿਚ ਹੁਣ 55 ਲੱਖ ਪਰਿਵਾਰ ਹੁਣ ਨਗਦੀ ਰਹਿਤ ਇਲਾਜ ਲਈ ਯੋਗ ਹਨ।ਬੇਅਦਬੀ ਕੇਸਾਂ ਅਤੇ ਇਸ ਤੋਂ ਬਾਅਦ ਸਾਲ 2015 ਦੀਆਂ ਪੁਲੀਸ ਘਟਨਾਵਾਂ ਦੇ ਮੁੱਦੇ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਜੋ ਇਸ ਮੁੱਦੇ ਉਤੇ ਇਨਸਾਫ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸੀ, ਨੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਿਚ ਜਾਂਚ ਲਈ ਜੁਡੀਸ਼ਲ ਕਮਿਸ਼ਨ ਕਾਇਮ ਕੀਤਾ ਜਿਸ ਦੀ ਰਿਪੋਰਟ 16 ਅਗਸਤ, 2018 ਨੂੰ ਪ੍ਰਾਪਤ ਕੀਤੀ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਕਿਹਾ ਕਿ ਇਸ ਰਿਪੋਰਟ ਨੂੰ ਪ੍ਰਵਾਨ ਕੀਤਾ ਗਿਆ ਅਤੇ ਇਸ ਤੋਂ ਬਾਅਦ ਕਾਨੂੰਨੀ ਕਾਰਵਾਈ ਆਰੰਭੀ ਗਈ।ਉਨਾਂ ਦੱਸਿਆ ਕਿ ਇਨਾਂ ਕੇਸਾਂ ਜਿਨਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੀ.ਬੀ.ਆਈ. ਨੂੰ ਸੌਂਪ ਦਿੱਤਾ ਗਿਆ ਸੀ, ਨੂੰ ਵਾਪਸ ਲੈਣ ਲਈ ਕਾਨੂੰਨੀ ਅੜਚਣਾਂ ਅਤੇ ਸੀ.ਬੀ.ਆਈ. ਦੇ ਇਨਕਾਰ ਦੇ ਬਾਵਜੂਦ ਉਨਾਂ ਦੀ ਸਰਕਾਰ 10 ਚਲਾਨ ਪੇਸ਼ ਕਰਨ ਵਿਚ ਸਫਲ ਰਹੀ ਜਦਕਿ 24 ਵਿਅਕਤੀ ਚਾਰਜਸ਼ੀਟ ਕੀਤੇ ਗਏ, 15 ਪੁਲੀਸ ਮੁਲਾਜ਼ਮ ਮੁਅੱਤਲ ਕੀਤੇ ਗਏ ਅਤੇ 10 ਨਾਗਰਿਕਾਂ ਨੂੰ ਵੀ ਗਿ੍ਰਫਤਾਰ ਕੀਤਾ ਗਿਆ। ਉਨਾਂ ਕਿਹਾ, “ਇਨਾਂ ਕੇਸਾਂ ਵਿਚ ਅਪਰਾਧਿਕ ਕਾਰਵਾਈਆਂ ਇਸ ਵੇਲੇ ਜਾਰੀ ਹਨ ਅਤੇ ਮੈਨੂੰ ਯਕੀਨ ਹੈ ਕਿ ਸਮੇਂ ਸਿਰ ਨਿਆਂ ਹੋਵੇਗਾ।”ਸੂਬੇ ਦੇ ਲੋਕਾਂ ਲਈ ਕਿਫਾਇਤੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਿਛਲੀ ਸਰਕਾਰ ਵਲੋਂ ਮਹਿੰਗੀ ਬਿਜਲੀ ਦੀ ਖਰੀਦ ਲਈ ਸਹੀਬੱਧ ਕੀਤੇ ਵਿਵਾਦਪੂਰਨ ਬਿਜਲੀ ਖ਼ਰੀਦ ਸਮਝੌਤਿਆਂ ਦੇ ਸਬੰਧ ਵਿੱਚ ਬੋਲਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ 2017-21 ਤੱਕ ਬਿਜਲੀ ਸੰਚਾਰ ਅਤੇ ਵੰਡ ਢਾਂਚੇ ਵਿੱਚ 3709 ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਹੈ ਅਤੇ 22 ਲੱਖ ਐਸਸੀ/ਬੀਸੀ ਖਪਤਕਾਰਾਂ ਅਤੇ 14 ਲੱਖ ਕਿਸਾਨਾਂ ਦੀ ਭਲਾਈ ਲਈ ਲਗਭਗ 11000 ਕਰੋੜ ਰੁਪਏ ਸਾਲਾਨਾ ਜਾਰੀ ਕੀਤੇ ਗਏ। ਉਨਾਂ ਕਿਹਾ, “ਪਹਿਲੀ ਵਾਰ, ਅਸੀਂ ਹੀ ਉਦਯੋਗ ਜਗਤ  ਨੂੰ 2000 ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਲਾਗਤ ਉਤੇ ਸਬਸਿਡੀ ਵਾਲੀ ਬਿਜਲੀ ਸਪਲਾਈ ਦਿੱਤੀ।”  

ਇਸ ਤੋਂ ਇਲਾਵਾ ਪੀਪੀਏ ਦੀ ਸਮੀਖਿਆ ਫਿਲਹਾਲ ਚੱਲ ਰਹੀ ਹੈ।ਕਿਸਾਨਾਂ ਨੂੰ ਪੰਜਾਬ ਦੀ ਆਰਥਿਕਤਾ ਦੀ ਰੀੜ ਦੱਸਦਿਆਂ, ਕੈਪਟਨ ਅਮਰਿੰਦਰ ਨੇ ਲਿਖਿਆ ਕਿ ਕਰਜ਼ਾ ਰਾਹਤ ਪ੍ਰਦਾਨ ਕਰਨ ਅਤੇ ਉਨਾਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਦੀਆਂ ਵਿਧਾਨਕ ਵਿਵਸਥਾਵਾਂ ਨੂੰ ਰੱਦ ਕਰਨ ਦੀ ਆਪਣੀ ਵਚਨਬੱਧਤਾ ਅਨੁਸਾਰ, ਉਨਾਂ ਦੀ ਸਰਕਾਰ ਨੇ 5.64  ਲੱਖ ਕਿਸਾਨਾਂ ਨੂੰ 4,624 ਕਰੋੜ ਰੁਪਏ ਅਤੇ  2.68 ਲੱਖ ਖੇਤ ਮਜ਼ਦੂਰਾਂ ਨੂੰ 526 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ । ਇਸ ਤੋਂ ਇਲਾਵਾ, ਅਸੀਂ ਪੰਜਾਬ ਸਟੇਟ ਕੋਆਪਰੇਟਿਵ ਸੋਸਾਇਟੀਜ਼ ਐਕਟ, 1961 ਦੀ ਧਾਰਾ 67-ਏ ਨੂੰ ਰੱਦ ਕੀਤਾ ਅਤੇ 2.5 ਏਕੜ ਤੱਕ ਦੀ ਵਾਹੀਯੋਗ ਜ਼ਮੀਨ ਨੂੰ ਕੁਰਕ ਕਰਨ ਦੀ ਇਜਾਜ਼ਤ ਨਾ ਦਿੰਦੇ ਹੋਏ ਸਿਵਲ ਪ੍ਰੋਸੀਜ਼ਰ ਕੋਡ ਵਿੱਚ ਸੋਧ ਵੀ ਕੀਤੀ ਹੈ।ਪੰਜਾਬ ਦੇ ਲੋਕਾਂ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਅਤੇ ਤਸਕਰਾਂ ਦਾ ਲੱਕ ਤੋੜਨ ਦੇ ਆਪਣੇ ਵਾਅਦੇ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਨਾਂ ਨੇ ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦਾ ਗਠਨ ਕੀਤਾ ਹੈ। ਉਨਾਂ ਦੀ ਸਰਕਾਰ ਦੀ ਈ.ਡੀ.ਪੀ.-ਲਾਗੂਕਰਨ, ਨਸ਼ਾ ਛੁਡਾਊ ਅਤੇ ਰੋਕਥਾਮ ਵਾਲੀ 3-ਨੁਕਾਤੀ ਰਣਨੀਤੀ ਵੱਲ ਇਸ਼ਾਰਾ ਕਰਦਿਆਂ ਉਨਾਂ ਕਿਹਾ ਕਿ ਉਕਤ ਰਣਨੀਤੀ ਦੇ ਨਤੀਜੇ ਵਜੋਂ 62,744 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ, 202 ਓਟ ਕਲੀਨਿਕ ਸਥਾਪਤ ਕੀਤੇ , 6,28,083 ਨਸ਼ਾ ਰੋਕੂ ਅਫਸਰ (ਡੈਪੋ) ਰਜਿਸਟਰਡ ਹੋਏ ਅਤੇ 9, 51,202 ਬੱਡੀ ਗਰੁੱਪ ਬਣਾਏ ਗਏ।ਉਨਾਂ ਕਿਹਾ ਕਿ 2017 ਵਿੱਚ ਸੂਬੇ ਦੀ ਮਾਈਨਿੰਗ ਨੀਤੀ ਵਿੱਚ ਸੁਧਾਰ ਦੇ ਨਾਲ, ਰਾਜ ਦੀ ਆਮਦਨ 35 ਕਰੋੜ ਰੁਪਏ ਸਾਲਾਨਾ ਤੋਂ ਵਧ ਕੇ 300 ਕਰੋੜ ਰੁਪਏ ਸਾਲਾਨਾ ਤੱਕ ਪਹੁੰਚ ਗਈ ਹੈ।ਕੈਪਟਨ ਅਮਰਿੰਦਰ ਨੇ ਘਰ ਘਰ ਰੋਜਗਾਰ ਯੋਜਨਾ, ਜਿਸ  ਲਈ 22 ਜਲਿਾ ਰੋਜਗਾਰ ਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ, ਕਾਮਯਾਬੀ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਨਾਲ 19.29 ਲੱਖ ਲੋਕਾਂ ਨੂੰ ਰੋਜਗਾਰ ਮਿਲਿਆ। ਇਨਾਂ ਵਿਚ 62748 ਸਰਕਾਰੀ ਨੌਕਰੀਆਂ, 737963 ਨਿੱਜੀ ਖੇਤਰ ਦੀਆਂ ਨੌਕਰੀਆਂ ਅਤੇ 1093000 ਸਵੈ ਰੋਜਗਾਰ ਸਾਮਿਲ ਹਨ। ਉਨਾਂ ਕਿਹਾ ਕਿ ਰੋਜਗਾਰ ਮੇਲੇ 2017 ਤੋਂ ਨਿਰੰਤਰ ਲੱਗ ਰਹੇ ਹਨ ਅਤੇ ਇਸ ਵਾਰ ਵੀ 23 ਸਤੰਬਰ ਦਾ ਆਖਰੀ ਰੋਜਗਾਰ ਮੇਲਾ ਕਪੂਰਥਲਾ ਉਲੀਕਿਆ ਗਿਆ ਹੈ।ਆਪਣੀ ਸਰਕਾਰ ਦੀ, ਵਿਕਾਸ ਅਤੇ ਕਮਜੋਰ ਵਰਗਾਂ, ਜਿਨਾਂ ਚ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਵੀ ਸਾਮਿਲ ਹਨ, ਪ੍ਰਤੀ ਵਚਬੱਧਤਾ ਦਾ ਪ੍ਰਗਟਾਵਾ ਕਰਦਿਆਂ, ਉਨਾਂ ਕਿਹਾ ਕਿ 10151 ਅਨੁਸੂਚਿਤ ਜਾਤੀਆਂ ਅਤੇ 4702 ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ 50 ਹਜਾਰ ਰੁਪਏ ਪ੍ਰਤੀ ਦੇ ਹਿਸਾਬ ਨਾਲ ਕਰਜ ਰਾਹਤ ਦਿੱਤੀ ਗਈ ਹੈ। ਉਨਾਂ ਕਿਹਾ, “ ਅਸੀਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਵਿਕਾਸ ਲਈ ਨਿਸਚਿਤ ਫੰਡ ਮੁੱਹਈਆ ਕਰਵਾਉਣ ਲਈ ਵਿਸੇਸ ਕਾਨੂੰਨ ਵੀ ਲਾਗੂ ਕਰਨ ਦਾ ਫੈਸਲਾ ਕੀਤਾ।“ ਉਨਾਂ ਨਾਲ ਹੀ ਕਿਹਾ ਕਿ ਐਸ ਸੀ, ਬੀ ਸੀ ਅਤੇ ਬੀ ਪੀ ਐਲ ਲਾਭਪਾਤਰੀਆਂ ਦੀ ਰਾਜ ਵਿਚਲੀ 22 ਲੱਖ ਦੀ ਵਸੋਂ ਨੂੰ 200 ਯੂਨਿਟ ਪ੍ਰਤੀ ਮੁਫਤ ਬਿਜਲੀ ਲਗਪਗ 2000 ਕਰੋੜ ਰੁਪਏ ਦੀ ਸਬਸਿਡੀ ਤੇ ਮੁੱਹਈਆ ਕਰਵਾਈ ਜਾ ਰਹੀ ਹੈ। 

ਇਸ ਦੇ ਨਾਲ ਹੀ ਐਸ ਸੀ ਤੇ ਦੂਸਰੇ ਵਰਗਾਂ ਨੂੰ ਵੱਖ ਵੱਖ ਬੋਰਡਾਂ ਤੇ ਨਿਗਮਾਂ ਚ ਬਣਦੀ ਪ੍ਰਤਨਿਧਤਾ ਦਿੱਤੀ ਗਈ ਹੈ। ਕੇਂਦਰ ਵੱਲੋਂ ਅਪ੍ਰੈਲ 2017 ਤੋਂ ਰੋਕੀ ਐਸ ਸੀ ਸਕਾਲਰਸਪਿ ਸਕੀਮ, ਪੰਜਾਬ ਚ ਵਿੱਤੀ ਬੰਦਸਾਂ ਦੇ ਬਾਵਜੂਦ ਪੂਰੀ ਤਰਾਂ ਕਾਇਮ ਰੱਖੀ ਗਈ।ਪੇਂਡੂ ਵਿਕਾਸ ਨੂੰ ਆਪਣੀ ਸਰਕਾਰ ਦੀ ਇੱਕ ਹੋਰ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ, ਕੈਪਟਨ ਅਮਰਿੰਦਰ ਸਿੰਘ  ਨੇ ਸਮਾਰਟ ਵਿਲੇਜ ਮੁਹਿੰਮ ਦੀ ਸਫਲਤਾ ਦੱਸਦਿਆਂ ਕਿਹਾ ਕਿ ਇਸ ਤਹਿਤ 3597 ਕਰੋੜ ਰੁਪਏ ਸਮਾਜਿਕ ਅਤੇ ਚੁਣੇ ਪ੍ਰਤੀਨਿਧਾਂ ਰਾਹੀਂ ਵਿਕਾਸ ਕਾਰਜਾਂ ਉਤੇ ਖਰਚੇ ਗਏ। ਉਨਾਂ ਲਿਖਿਆ, “ 42800 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਮੁਰੰਮਤ ਕੀਤੀਆਂ ਗਈਆਂ। 66823 ਕੰਮਾਂ ਵਿੱਚੋਂ 48445 ਕੰਮ ਮੁਕੰਮਲ ਕਰ ਲਏ ਗਏ ਹਨ ਜਦਕਿ 18378 ਸਮਾਰਟ ਵਿਲੇਜ ਸਕੀਮ ਤਹਿਤ ਕੰਮ ਪ੍ਰਗਤੀ ਅਧੀਨ ਹਨ।“ਨਵੇਂ ਪ੍ਰੋਗਰਾਮ ਜਿਸ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ ਦਾ ਨਾਮ ਦਿੱਤਾ ਗਿਆ ਹੈ,  ਵਿਚ ਚੁਣੇ  ਹੋਏ ਨੁਮਾਇੰਦਿਆਂ ਨੂੰ ਸਥਾਨਕ ਬੁਨਿਆਦੀ ਢਾਂਚੇ ਖਾਸ ਕਰ ਕਮਜੋਰ ਅਤੇ ਦਲਿਤਾਂ ਤੇ ਕੇਂਦਿ੍ਰਤ, ਲਈ ਲੋੜ ਮੁਤਾਬਕ ਫੰਡ ਮੁੱਹਈਆ ਕਰਵਾਏ ਜਾਂਦੇ ਹਨ, ਤਹਿਤ 1260 ਕਰੋੜ ਰੁਪਏ ਮੁੱਹਈਆ ਕਰਵਾਏ ਗਏ। ਮਿਉਂਸਪਲ ਇਲਾਕਿਆਂ ਚ ਸਥਾਨਕ ਵਿਕਾਸ ਨੂੰ ਮੁੱਖ ਰੱਖ ਕੇ ਸੁਰੂ ਕੀਤੇ ਗਏ “ਅਰਬਨ ਐਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਾਮ“ ਤਹਿਤ 1351 ਕਰੋੜ ਰੁਪਏ ਦੀ ਲਾਗਤ ਨਾਲ 5000 ਕੰਮ ਸੁਰੂ ਕੀਤੇ ਗਏ। ਉਨਾਂ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਨਅਤੀ ਨਿਵੇਸ ਨੂੰ ਉਤਸਾਹ ਦੇਣ ਲਈ ਵੱਡੇ ਪ੍ਰਾਜੈਕਟਾਂ ਅਤੇ ਸਕੀਮਾਂ ਨੂੰ ਹੁਲਾਰਾ ਦੇਣ ਲਈ ਨਵੀਂ ਸਨਅਤੀ ਅਤੇ ਵਪਾਰ ਵਿਕਾਸ ਨੀਤੀ ਲਿਆਂਦੀ। ਰਾਜ ਸਰਕਾਰ ਨੇ 3.47 ਲੱਖ ਨੌਕਰੀਆਂ ਦੀ ਸੰਭਾਵਨਾ ਨਾਲ 93908 ਕਰੋੜ ਰੁਪਏ ਦੇ ਸਨਅਤੀ ਨਿਵੇਸ  ਦੇ ਟੀਚੇ ਨੂੰ ਪ੍ਰਾਪਤ ਕੀਤਾ। ਉਨਾਂ ਕਿਹਾ, “ ਅਸੀਂ ਵੱਡੀਆਂ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਚ 8817 ਕਰੋੜ ਰੁਪਏ ਦੇ ਨਿਵੇਸ ਦੀ ਕਾਮਯਾਬੀ ਵੀ ਹਾਸਲ ਕੀਤੀ।“ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਦਾ ਧਿਆਨ ਪੰਜਾਬ ਨੂੰ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵਲੋਂ ਸਿਖਿਆ ਦੇ ਖੇਤਰ ਚ ਅੱਵਲ ਦਰਜਾ ਮਿਲਣ ਵੱਲ ਦਿਵਾਉਂਦਿਆਂ, ਇਸ ਦਾ ਸਿਹਰਾ ਪੰਜਾਬ ਸਰਕਾਰ ਦੇ ਸਿੱਖਿਆ ਖੇਤ ਚ ਨਿਰੰਤਰ ਸੁਧਾਰ ਦੇ ਯਤਨਾਂ ਅਤੇ ਨਿਵੇਸ ਨੂੰ ਕਰਾਰ ਦਿੱਤਾ। ਸੂਬੇ ਦੇ 19000 ਸਕੂਲਾਂ ਚੋਂ 14000 ਸਮਾਰਟ ਸਕੂਲ ਵਜੋਂ ਵਿਕਸਿਤ ਹੋ ਚੁੱਕੇ ਹਨ ਜਦਕਿ 5000 ਬਾਕੀ ਵੀ ਪ੍ਰਗਤੀ ਅਧੀਨ ਹਨ। ਉਨਾਂ ਅੱਗੇ ਖੁਲਾਸਾ ਕੀਤਾ, “ ਅਸੀਂ ਨਿੱਜੀ ਤੇ ਜਨਤਕ ਖੇਤਰ ਚ ਅੱਠ ਨਵੀਂਆਂ ਯੂਨੀਵਰਸਿਟੀਆਂ, 19 ਸਰਕਾਰੀ ਕਾਲਜ ਅਤੇ 25 ਨਵੀਂਆਂ ਆਈ ਟੀ ਆਈਜ ਵੀ ਸਥਾਪਿਤ ਕੀਤੀਆਂ।“

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD