Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਤਰੀ ਮੰਡਲ ਵੱਲੋਂ ਵੱਖ-ਵੱਖ ਗਰੀਬ-ਪੱਖੀ ਉਪਰਾਲਿਆਂ ’ਤੇ ਵਿਚਾਰ-ਵਟਾਂਦਰਾ

Charanjit Singh Channi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Chief Minister Of  Punjab

Web Admin

Web Admin

5 Dariya News

ਚੰਡੀਗੜ , 20 Sep 2021

Last updated on: Sep 20, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ।ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ। ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ।    

ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫਤ ਸਪਲਾਈ ਵੀ ਕੀਤੀ ਜਾਵੇਗੀ।ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤੀ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ। ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਦੋ ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਇਸੇ ਤਰਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿੱਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖਰੀਦਣ ਦੀ ਲੋੜ ਹੈ, ਉਥੇ ਇਸ ਉਦੇਸ਼ ਲਈ ਨੀਤੀ ਲਿਆਂਦੀ ਜਾਵੇ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ਉਤੇ ਦਿੱਤੇ ਜਾਣਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ ਕਾਬਜ਼ਕਾਰਾਂ ਨੂੰ ਵਾਜਬ ਕੀਮਤਾਂ ਉਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ।ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ ਜ਼ਿਲੇ ਵਿਚ ਸ੍ਰੀ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੀ ਮੰਗ ਪ੍ਰਵਾਨ ਕਰਦੇ ਹੋਏ ਮੰਤਰੀ ਮੰਡਲ ਨੇ ਕੰਪਲੈਕਸ ਦੇ ਅੰਦਰ ਤੁਰੰਤ ਨਵਾਂ ਟਿਊਬਵੈਲ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD