Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ

ਤਿੰਨ ਸਮਗਲਰ 800 ਗ੍ਰਾਮ ਹੈਰੋਇਨ ਅਤੇ 80000/- ਰੁਪਏ ਡਰੱਗ ਮਨੀ ਸਮੇਤ ਗਿ੍ਰਫਤਾਰ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 22 Sep 2021

Last updated on: Sep 22, 2021, 00:00 IST

ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਆਪਣੀ ਮੁਹਿੰਮ ਦੇ ਤਹਿਤ, ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਇੱਕ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਜਿਸ ਵਿੱਚ ਤਿੰਨ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 800 ਗ੍ਰਾਮ ਹੈਰੋਇਨ ਅਤੇ 80000/- ਡਰੱਗ ਮਨੀ ਜ਼ਬਤ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਿਉਣ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਤੋਤੀ ਸੁਲਤਾਨਪੁਰ ਲੋਧੀ, , ਨਿੰਦਰ ਕੌਰ ਪੁੱਤਰੀ ਜਿਉਣ ਸਿੰਘ ਵਾਸੀ ਤੋਤੀ ਸੁਲਤਾਨਪੁਰ ਲੋਧੀ ਅਤੇ ਬਿਜਾਇਆ ਬਧਰਾ ਪਤਨੀ ਰਾਜਾ ਬਧਰਾ ਵਾਸੀ5/235 ਗਾਂਧੀ ਕਾਲੋਨੀ ਰੀਜੈਂਟ ਸਟੇਟ ਕਲਕੱਤਾ ਵਜੋਂ ਹੋਈ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਐਸਪੀ ਡੀ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ/ਡੀ ਸਰਬਜੀਤ ਰਾਏ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਦੇਸ ਵਿਰੋਧੀ ਅਤੇ ਨਸ਼ਾ ਤਸਕਰਾਂ ਦੀਆ ਗਤੀਵਿਧੀਆਂ 'ਤੇ ਨਜ਼ਰ ਰੱਖਦੀਆਂ ਹਨ। ਚੈਕਿੰਗ ਦੇ ਦੌਰਾਨ ਸੀਆਈਏ ਸਟਾਫ ਦੇ ਐਸਆਈ ਨਿਰਮਲ ਸਿੰਘ ਪੁਲਿਸ ਪਾਰਟੀ ਦੇ ਨਾਲ ਸਰਦਾਰ ਸਵਰਨ ਸਿੰਘ ਨੈਸ਼ਨਲ ਇੰਸਟੀਚਿਟ ਦੇ ਮੁੱਖ ਗੇਟ, ਜੀਟੀ ਰੋਡ ਜਲੰਧਰ- ਕਪੂਰਥਲਾ ਦੇ ਕੋਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਨੇ ਇੱਕ ਸ਼ੱਕੀ ਚਿੱਟੇ ਸਕੂਟੀ ਜਿਸ ਨੂੰ ਇੱਕ ਮੋਨਾ ਮੁੰਡਾ ਚਲਾ ਰਿਹਾ ਸੀ ਤੇ ਜਿਸ ਉਪਰ ਦੋ ਔਰਤਾਂ  ਸਵਾਰ ਸਨ।  ਪੁਲਿਸ ਪਾਰਟੀ ਨੂੰ ਵੇਖਣ ਤੋਂ ਬਾਅਦ, ਉਸਨੇ ਅਚਾਨਕ ਯੂ-ਟਰਨ ਲੈ ਲਿਆ ਅਤੇ ਜਗ੍ਹਾ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹੇਠਾਂ ਡਿੱਗ ਪਿਆ, ਅਤੇ ਉਨ੍ਹਾਂ ਨੇ ਆਪਣੀ ਜੇਬਾਂ ਤੋਂ ਪੋਲੀਥੀਨ ਦੇ ਲਿਫਾਫੇ ਜ਼ਮੀਨ ਤੇ ਸੁੱਟ ਦਿੱਤੇ। 

ਪੁਲਿਸ ਪਾਰਟੀ ਉਨ੍ਹਾਂ ਵੱਲ ਭੱਜੀ ਅਤੇ ਚੈਕਿੰਗ ਦੌਰਾਨ ਇਨ੍ਹਾਂ ਲਿਫਾਫਿਆਂ ਵਿੱਚ ਹੈਰੋਇਨ ਬਰਾਮਦ ਹੋਈ।  ਫਿਰ ਪੁਲਿਸ ਪਾਰਟੀ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਤਲਾਸ਼ੀ ਦੇ ਦੌਰਾਨ ਸਕੂਟੀ ਤੋਂ 80000/- ਰੁਪਏ ਡਰੱਗ ਮੰਨੀ ਬਰਾਮਦ ਕੀਤੀ।ਪੁਲਿਸ ਟੀਮ ਨੇ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਤਹਿਤ ਥਾਣਾ ਸਦਰ ਕਪੂਰਥਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।ਪੁੱਛਗਿੱਛ ਦੌਰਾਨ ਬਿਜਾਇਆ ਬਧਰਾ ਨੇ ਦੱਸਿਆ ਕਿ ਉਹ 400 ਗਰਾਮ ਹੈਰੋਇੰਨ ਬਰਾਮਦ ਹੋਣ ਤੇ ਮੁਕੱਦਮਾ ਨੰਬਰ 146 ਮਿਤੀ 17-10-2019 ਅ/ਧ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਮਕਸੂਦਾ ਜਿਲਾ ਜਲੰਧਰ ਵਿੱਚ ਜੇਲ ਗਈ ਸੀ ਤੇ ਮਿਤੀ 01-09-2021 ਨੂੰ ਜੇਲ ਤੋਂ ਬਾਹਰ ਆਈ ਹੈ। ਜੇਲ ਅੰਦਰ ਉਸ ਦੀ ਮੁਲਾਕਾਤ ਜਿਊਣ ਸਿੰਘ ਦੀ ਲੜਕੀ ਸਮਿੱਤਰ ਕੌਰ ਜੋ ਕਿ ਐਨ.ਡੀ.ਪੀ.ਐਸ ਐਕਟ ਦੇ ਕੇਸ ਵਿੱਚ 10 ਸਾਲ ਦੀ ਸਜਾ ਕੱਟ ਰਹੀ ਹੈ ਨਾਲ ਹੋਈ ਸੀ  ਜਿਸ ਨੇ ਆਪਣੇ ਪਿਤਾ ਜਿਊਣ ਸਿੰਘ ਅਤੇ ਭੈਣ ਨਿੰਦਰ ਕੌਰ ਨਾਲ ਸੰਪਰਕ ਕਰਾਇਆ ਸੀ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਿਸ ਵੱਲੋਂ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਲਈ ਉਨ੍ਹਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।ਸਪਲਾਈ ਲਾਈਨ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ ਅਤੇ ਸਪਲਾਈ ਚੇਨ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਜਲਦੀ   ਗ੍ਰਿਫਤਾਰ ਕੀਤਾ ਜਾਵੇਗਾ, ”ਐਸਐਸਪੀ ਖੱਖ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD