Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ, ਉਸ ਦੇ ਵਿਰੁੱਧ ਮਜ਼ਬੂਤ ਉਮੀਦਵਾਰ ਮੈਦਾਨ ‘ਚ ਉਤਾਰਾਂਗਾ : ਕੈਪਟਨ ਅਮਰਿੰਦਰ ਸਿੰਘ

“ਤਿੰਨ ਹਫ਼ਤੇ ਪਹਿਲਾਂ ਵੀ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਦੇ ਕਹਿਣ ‘ਤੇ ਮੈਂ ਇਸ ਅਹੁਦੇ ‘ਤੇ ਕੰਮ ਜਾਰੀ ਰੱਖਿਆ”

Captain Amarinder Singh, Amarinder Singh

5 Dariya News

5 Dariya News

5 Dariya News

ਚੰਡੀਗੜ੍ਹ , 22 Sep 2021

Last updated on: Sep 22, 2021, 00:00 IST

ਧਾਕੜ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਣ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਤੇ ਸਿੱਧੂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਾਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਧੂ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਖਿਲਾਫ਼ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਆਪਣਾ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ। ਉਹਨਾਂ ਨੇ ਅੱਗੇ ਕਿਹਾ ਕਿ ‘ਸਿੱਧੂ’ ਦੇਸ਼ ਲਈ ਖ਼ਤਰਾ ਹਨ। ਇਹ ਕਹਿੰਦਿਆਂ ਕਿ ਉਹ ਸਿਰਫ ਰਾਜਨੀਤੀ ਨੂੰ ਉੱਚੇ ਪੱਧਰ 'ਤੇ ਛੱਡਣਗੇ, ਸਾਬਕਾ ਮੁੱਖ ਮੰਤਰੀ ਨੇ ਕਿਹਾ, "ਮੈਂ ਜਿੱਤ ਤੋਂ ਬਾਅਦ ਛੱਡਣ ਲਈ ਤਿਆਰ ਸੀ ਪਰ ਹਾਰ ਤੋਂ ਬਾਅਦ ਕਦੇ ਨਹੀਂ। ਉਹਨਾਂ ਨੇ ਖੁਲਾਸਾ ਕੀਤਾ ਕਿ ਉਹਨਾਂ ਨੇ ਤਿੰਨ ਹਫਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਨੇ ਉਹਨਾਂ ਨੂੰ ਅੱਗੇ ਜਾਰੀ ਰੱਖਣ ਲਈ ਕਿਹਾ ਸੀ। “ਜੇ ਉਹਨਾਂ ਨੇ ਹੁਣ ਮੈਨੂੰ ਬੁਲਾਇਆ ਹੁੰਦਾ ਅਤੇ ਮੈਨੂੰ ਅਹੁਦਾ ਛੱਡਣ ਲਈ ਕਿਹਾ ਹੁੰਦਾ, ਤਾਂ ਮੈਂ ਉਸੇ ਵੇਲੇ ਛੱਡ ਦਿੰਦਾ” ਉਹਨਾਂ ਨੇ ਅੱਗੇ ਕਿਹਾ, “ਇੱਕ ਸਿਪਾਹੀ ਹੋਣ ਦੇ ਨਾਤੇ, ਮੈਂ ਜਾਣਦਾ ਹਾਂ ਕਿ ਮੈਂ ਆਪਣਾ ਕੰਮ ਕਿਵੇਂ ਕਰਨਾ ਹੈ ਅਤੇ ਜਦੋਂ ਮੈਨੂੰ ਵਾਪਸ ਬੁਲਾਇਆ ਜਾਂਦਾ ਹੈ ਤਾਂ ਮੈਂ ਯਕੀਨਨ ਵਾਪਿਸ ਜਾਵਾਂਗਾ।ਉਹਨਾਂ ਨੇ ਦੱਸਿਆ ਕਿ ਉਹਨਾਂ ਨੇ ਸੋਨੀਆ ਗਾਂਧੀ ਨੂੰ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਉਹ ਆਉਣ ਵਾਲੀਆਂ ਅਗਲੀਆਂ ਚੋਣਾਂ ਦੀ ਅਗਵਾਈ ਕਰਕੇ ਕਾਂਗਰਸ ਨੂੰ ਜਿੱਤ ਦਿਵਾਉਣ ਤੋਂ ਬਾਅਦ ਕਿਸੇ ਦੂਜੇ ਨੁਮਾਇੰਦੇ ਨੂੰ ਮੁੱਖ ਮੰਤਰੀ ਬਣਾਉਣ ਲਈ ਵੀ ਤਿਆਰ ਹਨ। “ਪਰ ਇਸ ਤਰ੍ਹਾਂ ਦਾ ਕੁੱਝ ਨਹੀਂ ਹੋਇਆ, ਸੋ ਮੈਂ ਅੱਗੇ ਲੜਾਂਗਾ” ਮੈਨੂੰ ਦੱਸੇ ਬਿਨਾਂ ਤੇ ਮੇਰੀ ਸਹਿਮਤੀ ਤੋਂ ਬਿਨਾਂ ਸੀਐਲਪੀ ਦੀ ਮੀਟਿੰਗ ਬੁਲਾਉਣਾ ਮੇਰੇ ਲਈ ਅਪਮਾਨਜਨਕ ਸੀ। ਉਹਨਾਂ ਨੇ ਕਿਹਾ ਕਿ, “ਮੈਂ ਵਿਧਾਇਕਾਂ ਨੂੰ ਗੋਆ ਜਾਂ ਕਿਸੇ ਜਗ੍ਹਾ ਲਈ ਫਲਾਈਟ ਵਿੱਚ ਨਹੀਂ ਲੈ ਕੇ ਜਾਂਦਾ। ਇਸ ਤਰ੍ਹਾਂ ਮੈਂ ਸਰਕਾਰ ਨਹੀਂ ਚਲਾਉਂਦਾ। ਮੈਂ ਚਲਾਕੀ ਨਹੀਂ ਕਰਦਾ, ਅਤੇ ਗਾਂਧੀ ਭੈਣ -ਭਰਾ ਜਾਣਦੇ ਹਨ ਕਿ ਇਹ ਮੇਰਾ ਤਰੀਕਾ ਨਹੀਂ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਿਯੰਕਾ ਅਤੇ ਰਾਹੁਲ (ਗਾਂਧੀ ਭੈਣ -ਭਰਾ) ਮੇਰੇ ਬੱਚਿਆਂ ਵਰਗੇ ਹਨ… ਇਹ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ। ਮੈਨੂੰ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਗਾਂਧੀ ਬੱਚੇ ਕਾਫ਼ੀ ਗੈਰ-ਤਜਰਬੇਕਾਰ ਸਨ ਅਤੇ ਉਨ੍ਹਾਂ ਦੇ ਸਲਾਹਕਾਰ ਸਪੱਸ਼ਟ ਤੌਰ 'ਤੇ ਉਨ੍ਹਾਂ ਨੂੰ ਗੁਮਰਾਹ ਕਰ ਰਹੇ ਸਨ।ਇਹ ਦਰਸਾਉਂਦੇ ਹੋਏ ਕਿ ਉਹ ਅਜੇ ਵੀ ਆਪਣੇ ਰਾਜਨੀਤਿਕ ਵਿਕਲਪ ਖੁੱਲੇ ਰੱਖ ਰਹੇ ਹਨ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਤੋਂ ਪਹਿਲਾਂ ਆਪਣੇ ਦੋਸਤਾਂ ਨਾਲ ਗੱਲ ਕਰ ਰਹੇ ਸਨ। “ਤੁਸੀਂ 40 ਸਾਲ ਦੀ ਉਮਰ ‘ਚ ਬੁੱਢੇ ਹੋ ਸਕਦੇ ਹੋ ਅਤੇ 80 ਸਾਲ ਦੀ ਉਮਰ ‘ਚ ਜਵਾਨ ਹੋ ਸਕਦੇ ਹੋ,”। ਉਹਨਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੀ ਉਮਰ ਨੂੰ ਕਦੀਂ ਵੀ ਰੁਕਾਵਟ ਵਜੋਂ ਨਹੀਂ ਵੇਖਿਆ।

ਅਸਮਰੱਥਤਾ ਦੇ ਦੋਸ਼ਾਂ ਬਾਰੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਸੱਤ ਵਾਰ ਵਿਧਾਨ ਸਭਾ ਅਤੇ ਦੋ ਵਾਰ ਸੰਸਦ ਲਈ ਚੁਣੇ ਗਏ ਹਨ। ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ, "ਮੇਰੇ ਨਾਲ ਕੁਝ ਸਹੀ ਹੋਣਾ ਚਾਹੀਦਾ ਹੈ," ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਸਪੱਸ਼ਟ ਤੌਰ 'ਤੇ (ਪੰਜਾਬ ਵਿੱਚ) ਤਬਦੀਲੀ ਕਰਨ ਦਾ ਫੈਸਲਾ ਲਿਆ ਸੀ ਅਤੇ ਉਹ ਸਿਰਫ਼ ਇੱਕ ਕੇਸ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ।ਬੇਅਦਬੀ ਅਤੇ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਉਹਨਾਂ ਨੇ ਬਾਦਲਾਂ ਅਤੇ ਮਜੀਠੀਆ ਵਿਰੁੱਧ ਕਾਰਵਾਈ ਨਹੀਂ ਕਰ ਰਹੇ ਹੋਣ ਦੀਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਾਨੂੰਨ ਨੂੰ ਆਪਣਾ ਰਾਹ ਅਖਤਿਆਰ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। "ਪਰ ਹੁਣ ਇਹ ਲੋਕ ਜੋ ਮੇਰੇ ਵਿਰੁੱਧ ਸ਼ਿਕਾਇਤ ਕਰ ਰਹੇ ਸਨ ਉਹ ਸੱਤਾ ਵਿੱਚ ਹਨ। ਮਾਈਨਿੰਗ ਮਾਫੀਆ ਵਿੱਚ ਸ਼ਾਮਲ ਮੰਤਰੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਦੋਸ਼ਾਂ ਨੂੰ ਲੈ ਕੇ ਸਿੱਧੂ ਐਂਡ ਕੰਪਨੀ ਦੇ ਖਿਲਾਫ ਚੁਟਕੀ ਲੈਂਦੇ ਹੋਏ ਉਨ੍ਹਾਂ ਨੇ ਕਿਹਾ, "ਉਹ ਮੰਤਰੀ ਹੁਣ ਇਨ੍ਹਾਂ ਨੇਤਾਵਾਂ ਦੇ ਨਾਲ ਹਨ!"ਹੁਣ ਜਿਸ ਤਰੀਕੇ ਨਾਲ ਪੰਜਾਬ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ, ਉਸ ਦਾ ਮਜ਼ਾਕ ਉਡਾਉਂਦੇ ਹੋਏ, ਕੈਪਟਨ ਅਮਰਿੰਦਰ ਨੇ ਚੀਜ਼ਾਂ ਦੇ ਵਾਪਰਨ ਦੇ ਢੰਗ 'ਤੇ ਹੈਰਾਨੀ ਪ੍ਰਗਟ ਕੀਤੀ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਉਹਨਾਂ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ ਵਜੋਂ, ਯੋਗਤਾ ਦੇ ਹਿਸਾਬ ਨਾਲ ਆਪਣੇ ਮੰਤਰੀਆਂ ਨੂੰ ਨਿਯੁਕਤ ਕੀਤਾ ਸੀ, ਕਿਉਂਕਿ ਉਹ ਉਨ੍ਹਾਂ ਵਿੱਚੋਂ ਹਰੇਕ ਦੀ ਯੋਗਤਾ ਨੂੰ ਜਾਣਦੇ ਸੀ, ਉਸਨੇ ਸਵਾਲ ਕੀਤਾ ਕਿ ਵੇਣੂਗੋਪਾਲ ਜਾਂ ਅਜੇ ਮਾਖਨ ਜਾਂ ਰਣਦੀਪ ਸੁਰਜੇਵਾਲਾ ਵਰਗੇ ਕਾਂਗਰਸੀ ਨੇਤਾ ਕਿਵੇਂ ਫੈਸਲਾ ਕਰ ਸਕਦੇ ਹਨ ਕਿ ਕਿਸ ਮੰਤਰਾਲੇ ਲਈ ਕਿਹੜਾ ਮੰਤਰੀ ਚੰਗਾ ਹੈ। “ਸਾਡਾ ਧਰਮ ਸਾਨੂੰ ਸਿਖਾਉਂਦਾ ਹੈ ਕਿ ਸਾਰੇ ਬਰਾਬਰ ਹਨ। ਮੈਂ ਲੋਕਾਂ ਨੂੰ ਉਨ੍ਹਾਂ ਦੀ ਜਾਤੀ ਦੇ ਆਧਾਰ 'ਤੇ ਨਹੀਂ ਦੇਖਦਾ, ਇਹ ਉਨ੍ਹਾਂ ਦੀ ਕੁਸ਼ਲਤਾ ਬਾਰੇ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮਾਮਲਿਆਂ ਵਿੱਚ ਦਖ਼ਲ ਦੇਣ ‘ਤੇ ਚੁੱਟਕੀ ਲੈਂਦਿਆ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀਪੀਸੀਸੀ ਨੂੰ ਸਿਰਫ਼ ਤੇ ਸਿਰਫ਼ ਪਾਰਟੀ ਦੇ ਮਾਮਲਿਆਂ ‘ਤੇ ਬੋਲਣਾ ਚਾਹੀਦਾ ਹੈ। ਮੈਂ ਸਿਰਫ਼ ਉਸਦੀ ਸਲਾਹ ਲੈਂਦਾ ਸੀ ਪਰ ਸਰਕਾਰ ਕਿੱਦਾਂ ਚਲਾਉਣੀ ਹੈ ਇਹ ਮੈਂ ਖੁਦ ਦੇਖਦਾ ਸੀ ਪਰ ਹੁਣ ਸਿੱਧੂ, ਚੰਨੀ ਦੇ ਆਲੇ-ਦੁਆਲੇ ਦਿਖਾਈ ਦਿੰਦੇ ਹਨ ਜਿਵੇਂ ਚੰਨੀ ਉਹਨਾਂ ਦੀ ਕੱਠਪੁੱਤਲੀ ਹੋਣ। ਜਿਹੜਾ ਸਿੱਧੂ ਆਪਣਾ ਮੰਤਰਾਲਾ ਨਹੀਂ ਸਾਂਭ ਸਕਿਆ ਉਹ ਹੁਣ ਕੈਬਨਿਟ ਚਲਾ ਰਿਹਾ ਹੈ। ਅਗਰ ਸਿੱਧੂ ਇਸੇ ਤਰ੍ਹਾਂ ਕੋਝੀਆਂ ਹਰਕਤਾਂ ਕਰਦਾ ਰਿਹਾ ਤਾਂ ਵਾਲੀਆਂ ਚੋਣਾਂ ਵਿੱਚ ਕਾਂਗਰਸ 9 ਤੋਂ ਉੱਪਰ ਸੀਟਾਂ ਨਹੀਂ ਜਿੱਤ ਪਾਏਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚਰਨਜੀਤ ਚੰਨੀ ਸਿਆਣੇ ਤੇ ਪੜ੍ਹੇ ਲਿਖੇ ਹਨ ਪਰ ਉਹਨਾਂ ਕੋਲ ਗ੍ਰਹਿ ਮਾਮਲਿਆਂ ਦਾ ਕੋਈ ਤਜ਼ਰਬਾ ਨਹੀਂ ਹੈ ਜੋ ਕਿ ਸਭ ਤੋਂ ਜ਼ਰੂਰੀ ਹੈ ਕਿਉਂਕਿ ਸਾਡਾ ਸੂਬਾ ਸਰਹੱਦੀ ਸੂਬਾ ਹੈ ਤੇ ਹਾਲਾਤ ਗੰਭੀਰ ਤੋਂ ਗੰਭੀਰ ਹੁੰਦੇ ਜਾ ਰਹੇ ਹਨ। ਪਾਕਿਸਤਾਨ ਤੋਂ ਪੰਜਾਬ ਆ ਰਹੇ ਹਥਿਆਰ ਤੇ ਨਸ਼ੇ ਸਾਡੇ ਲਈ ਖ਼ਤਰਾ ਹਨ ਤੇ ਸਿੱਧੂ ਦੇ ਪਾਕਿਸਾਨ ਨਾਲ ਵਧੀਆ ਰਿਸ਼ਤੇ ਸਾਡੇ ਖਤਰੇ ਤੋਂ ਵੀ ਕਿਤੇ ਵੱਧ ਕੇ ਹਨ। ਨਵੇਂ ਮੁੱਖ ਮੰਤਰੀ ਵੱਲੋਂ ਬਿੱਲਾਂ ਨੂੰ ਮੁਆਫ਼ ਕਰਨ ਦਾ ਜੋ ਐਲਾਣ ਕੀਤਾ ਗਿਆ ਹੈ ਉਸ ‘ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਨੀ ਨੂੰ ਇਹ ਫ਼ੈਸਲਾ ਲੈਣ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਨਾਲ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪੰਜਾਬ ਅੱਗੇ ਜਾ ਕੇ ਇੱਕ ‘ਦੀਵਾਲੀਆ ਸੂਬਾ’ ਨਾ ਬਣੇ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD