Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਘਰ ਦੀ ਨੀਂਹ ਦੀ ਖੁਦਾਈ ਦੌਰਾਨ ਵੱਡੀ ਮਾਤਰਾ 'ਚ ਬਰਾਮਦ ਹੋਏ ਕਾਰਤੂਸ, ਪਲਾਸਟਿਕ ਦੇ ਡੱਬੇ 'ਚ ਮਿਲੇ ਵੱਖ-ਵੱਖ ਤਰ੍ਹਾਂ ਦੇ 336 ਕਾਰਤੂਸ

Khas Khabar

Web Admin

Web Admin

5 Dariya News (ਲਖਵਿੰਦਰ ਸਿੰਘ ਗੋਲਣ)

ਤਰਨ ਤਾਰਨ/ਵਲਟੋਹਾ , 22 Sep 2021

Last updated on: Sep 22, 2021, 00:00 IST

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਵਿਖੇ ਘਰ ਦੀ ਨੀਂਹ ਦੀ ਖੁਦਾਈ ਦੌਰਾਨ ਪਲਾਸਟਿਕ ਦੇ ਡੱਬੇ ਵਿੱਚ 336 ਵੱਖ-ਵੱਖ ਕਿਸਮ ਦੇ ਕਾਰਤੂਸ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਤੂਸ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ਼ ਕਰ ਲਿਆ ਹੈ। ਬਰਾਂਮਦ ਹੋਏ ਕਾਰਤੂਸਾਂ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦ ਵੇਲੇ ਦੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦਾਸੂਵਾਲ ਮੰਡੀ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਨੀਂਹ ਦੀ ਖੁਦਾਈ ਕਰਵਾ ਰਿਹਾ ਸੀ। ਖੁਦਾਈ ਦੌਰਾਨ ਉਹਨਾਂ ਨੂੰ ਇੱਕ ਪਲਾਸਟਿਕ ਦਾ ਡੱਬਾ ਮਿਲਿਆ ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਕਾਰਤੂਸ ਸਨ, ਸਤਨਾਮ ਸਿੰਘ ਨੇ ਦੱਸਿਆ। ਉਧਰ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੱਟੀ ਤੋਂ ਏ.ਐਸ.ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਘਰ ਦੀ ਕੰਧ ਦੇ ਨਾਲ ਪੁਰਾਣਾ ਬੋਹੜ ਪੁੱਟਣ ਤੋਂ ਬਾਅਦ ਜਦੋ ਨੀਂਹ ਦੀ ਖੁਦਾਈ ਚੱਲ ਰਹੀ ਸੀ ਤਾਂ ਉਥੋਂ ਪਲਾਸਟਿਕ ਦੇ ਇੱਕ ਡੱਬੇ ਵਿੱਚ ਕਾਰਤੂਸ ਮਿਲੇ। ਉਨ੍ਹਾਂ ਦੱਸਿਆ ਕਿ ਡੱਬੇ 'ਚ 251 ਕਾਰਤੂਸ ਏ.ਕੇ 47 ਰਾਈਫਲ ਦੇ, 80 ਗੋਲੀਆਂ ਐਸ.ਐਲ.ਆਰ ਅਤੇ 5 ਕਾਰਤੂਸ ਥ੍ਰੀ ਨਟ ਥ੍ਰੀ ਰਾਈਫਲ ਦੇ ਬਰਾਂਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਕਾਰਤੂਸਾਂ ਦੀ ਹਾਲਤ ਕਾਫੀ ਪੁਰਾਣੀ ਹੈ ਅਤੇ ਇਹਨਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਕਾਰਤੂਸ ਅੱਤਵਾਦ ਵੇਲੇ ਦੇ ਹਨ। ਮਾਮਲੇ ਦੀ ਛਾਣਬੀਣ ਕਰਨ ਲਈ ਪਹੁੰਚੇ ਏ.ਐਸ.ਆਈ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਫਿਲਹਾਲ ਉਹਨਾਂ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ 'ਚ ਕੇਸ ਦਰਜ਼ ਕਰ ਲਿਆ ਹੈ।

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD