Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਪਿੰਡ ਬਿਗੜਵਾਲ ਤੇ ਕੁਲਾਰ ਖੁਰਦ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਪਰਾਲੀ ਨੂੰ ਖੇਤ ਵਿਚ ਵਾਹੁਣ ਨਾਲ ਜ਼ਮੀਨ ਦੀ ਜੈਵਿਕ ਸਿਹਤ ਵਿਚ ਹੁੰਦਾ ਸੁਧਾਰ-ਡਾ. ਮਨਦੀਪ ਸਿੰਘ

Web Admin

Web Admin

5 Dariya News

ਸੰਗਰੂਰ , 22 Sep 2021

Last updated on: Sep 22, 2021, 00:00 IST

ਝੋਨੇ ਦੀ ਪਰਾਲੀ ਦੀ ਯੋਗ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਿ੍ਰਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਪਿੰਡ ਬਿਗੜਵਾਲ ਅਤੇ ਕੁਲਾਰ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਹ ਜਾਣਕਾਰੀ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਿਸ਼ੀ ਵਿਗਿਆਨ ਕੇਂਦਰ ਖੇੜੀ ਡਾ. ਮਨਦੀਪ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਨਾਲ ਹੀ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਪਰਾਲੀ ਦੀ ਖੇਤ ਵਿੱਚ ਹੀ ਯੋਗ ਸਾਂਭ-ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਈ ਤਰ੍ਹਾਂ ਦੀ ਖੇਤੀ ਮਸ਼ੀਨਰੀ ਦੀ ਸਿਫਾਰਸ਼ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਵਾਪਸ ਖੇਤ ਵਿੱਚ ਹੀ ਸੁਖਾਲੇ ਤਰੀਕੇ ਨਾਲ ਮਿਲਾਇਆ ਜਾ ਸਕਦਾ ਹੈ ਜਾਂ ਮਲਚ ਦੇ ਤੌਰ ਤੇ ਕੰਮ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਗਲਣ ਉਪਰੰਤ ਖਾਦ ਬਣ ਜਾਂਦੀ ਹੈ ਜਿਸ ਨਾਲ ਜ਼ਮੀਨ ਦੀ ਜੈਵਿਕ ਸਿਹਤ ਵਿੱਚ ਸੁਧਾਰ ਆਉਂਦਾ ਹੈ।ਇਸ ਮੌਕੇ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਸੁਨੀਲ ਕੁਮਾਰ ਨੇ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਉਲਟਾਵੇਂ ਹਲ, ਮਲਚਰ, ਚੌਪਰ, ਜ਼ੀਰੋ ਟਿਲ ਡਰਿੱਲ, ਕਟਰ-ਕਮ-ਸਪਰੈਡਰ ਆਦਿ ਦੀ ਵਰਤੋਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸ਼ੀਨ ਦੀ ਚੰਗੀ ਕਾਰਜ਼ੁਗਾਰੀ ਲਈ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਵਾਲੀ ਕੰਬਾਈਨ ਤੋਂ ਕਰਵਾਉਣਾ ਬਹੁਤ ਜ਼ਰੂਰੀ ਹੈ। ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਅਸ਼ੋਕ ਕੁਮਾਰ ਨੇ ਮਿੱਟੀ-ਪਾਣੀ ਪਰਖ ਅਤੇ ਕਣਕ ਦੇ ਬੀਜ ਦੀ ਸੋਧ ਲਈ ਵਰਤੇ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਜਾਣਕਾਰੀ ਦਿੱਤੀ। ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਬਾਰੇ ਦੱਸਿਆ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD