Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਹੁਦਾ ਸੰਭਾਲਿਆ

ਲੋਕਾਂ ਨੂੰ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਅਹਿਦ ਲਿਆ

Commissioner of Police Ludhiana, Gurpreet Singh Bhullar, Ludhiana, Police, Punjab Police

Web Admin

Web Admin

5 Dariya News

ਲੁਧਿਆਣਾ , 22 Sep 2021

Last updated on: Sep 22, 2021, 00:00 IST

ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਕਿਹਾ ਹੈ ਕਿ ਸ਼ਹਿਰ ਵਿਚ ਅਪਰਾਧ ਨੂੰ ਰੋਕਣਾ ਅਤੇ ਠੱਲ ਪਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ।ਅੱਜ ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਆਪਣਾ ਚਾਰਜ ਲੈਣ ਉਪਰੰਤ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਸ਼ਾਨਦਾਰ ਸੇਵਾ ਕਰਨ ਦੀ ਪੰਜਾਬ ਪੁਲਿਸ ਦੀ ਇਕ ਸ਼ਾਨਾਮੱਤੀ ਰਵਾਇਤ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਸਬੰਧੀ ਕੀਤੇ ਜਾਣ ਵਾਲੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਸਖਤ ਨਿਗ੍ਹਾ ਰੱਖੀ ਜਾਵੇਗੀ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ਨੂੰ ਸ਼ਹਿਰ ਵਿਚ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਲੁਧਿਆਣਾ ਨੂੰ ਇਸ ਕੋਹੜ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਟ੍ਰੈਫਿਕ ਨੂੰ ਵੀ ਨਿਯੰਤਰਣ ਵਿਚ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਟ੍ਰੈਫਿਕ ਦੇ ਪ੍ਰਬੰਧਾਂ ਦੀ ਚੰਗੀ ਤਰ੍ਹਾਂ ਨਾਲ ਘੋਖ ਕੀਤੀ ਜਾਵੇਗੀ।ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਪੀ.ਸੀ.ਆਰ. ਨੂੰ ਵੀ ਹੋਰ ਚੁਸਤ-ਦਰੁਸਤ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆ ਵਿਚ ਪਬਲਿਕ ਡੀਲਿੰਗ ਨੂੰ ਵੀ ਹੋਰ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ, ਜਵਾਬਦੇਹ ਤੇ ਪਾਰਦਰਸ਼ੀ ਪੁਲਿਸ ਪ੍ਰਣਾਲੀ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ, ਜਿਸ ਲਈ ਲੋਕਾਂ ਅਤੇ ਖਾਸ ਤੌਰ 'ਤੇ ਪ੍ਰੈੱਸ ਤੋਂ ਸੁਝਾਅ ਲਏ ਜਾਣਗੇ।ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲ਼ਾਈ ਲਈ ਵੀ ਉਚੇਚੇ ਕਦਮ ਚੁੱਕੇ ਜਾਣਗੇ ਅਤੇ ਕਿਹਾ ਕਿ ਸ਼ਹਿਰ ਵਿਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਿਰਫ ਸ਼ੁਰੂਆਤ ਹੈ ਅਤੇ ਛੇਤੀ ਹੀ ਸ਼ਹਿਰ ਨਾਲ ਸਬੰਧਤ ਸਾਰੇ ਸੰਵੇਦਨਸ਼ੀਲ ਮੁੱਦਿਆਂ ਬਾਰੇ 'ਚ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸ੍ਰੀ ਭੁੱਲਰ ਨੇ ਦਫਤਰ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਪਾਸੋਂ ਗਾਰਡ ਆਫ਼ ਆਨਰ ਵੀ ਲਿਆ। ਇਸ ਉਪਰੰਤ ਉਨ੍ਹਾਂ ਸੀਨੀਅਰ ਅਧਿਕਾਰੀਆ ਅਤੇ ਫੀਲਡ ਵਿਚ ਤਾਇਨਾਤ ਐੱਸ.ਐੱਚ.ਓਜ਼ ਨਾਲ ਬੈਠਕ ਕਰ ਕੇ ਸ਼ਹਿਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਜੇ. ਐਲਨਚੇਜ਼ੀਅਨ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Commissioner of Police Ludhiana , Gurpreet Singh Bhullar , Ludhiana , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD