Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਵਿਖੇ 101 ਏਕੜ ਜ਼ਮੀਨ ’ਤੇ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ

ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ

Charanjit Singh Channi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Ballan, Jalandhar, Santokh Singh Chaudhary, Chaudhary Santokh Singh

Web Admin

Web Admin

5 Dariya News

ਬੱਲਾਂ (ਜਲੰਧਰ) , 22 Sep 2021

Last updated on: Sep 22, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਦੀਵੀਂ ਕਾਇਮ ਰੱਖਣ ਲਈ 101 ਏਕੜ ਜ਼ਮੀਨ ਵਿੱਚ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ।ਮੁੱਖ ਮੰਤਰੀ, ਜੋ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਲਈ ਆਏ ਸਨ, ਨੇ ਕਿਹਾ ਕਿ ਡੇਰੇ ਦੇ ਨਾਲ ਲੱਗਦੀ ਜ਼ਮੀਨ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ ਅਤੇ ਡੇਰੇ ਵੱਲੋਂ ਹੀ ਇਸ ਦਾ ਪ੍ਰਬੰਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਦਸ ਸਾਲਾਂ ਲਈ ਚੇਅਰ ਦੇ ਸੰਚਾਲਨ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ। ਸ. ਚੰਨੀ ਨੇ ਆਸ ਪ੍ਰਗਟ ਕੀਤੀ ਕਿ ਇਹ ਅਤਿ ਆਧੁਨਿਕ ਚੇਅਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਵਿਸ਼ਾਲ ਖੋਜ ਕੇਂਦਰ ਵਜੋਂ ਉਭਰੇਗੀ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨਾਂ ਵੱਲੋਂ ਵੀਰਵਾਰ ਨੂੰ ਕਪੂਰਥਲਾ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਨੂੰ ਸਮਰਪਿਤ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸੇ ਤਰਾਂ ਰਾਜ ਵਿੱਚ ਬਾਬਾ ਸਾਹਿਬ ਦੇ ਨਾਂ ‘ਤੇ ਇੱਕ ਮੈਨੇਜਮੈਂਟ ਕਾਲਜ ਵੀ ਸਥਾਪਤ ਕੀਤਾ ਜਾਵੇਗਾ। ਸ. ਚੰਨੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਇਹ ਧਰਤੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੀ ਹੈ, ਜਿਨਾਂ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾਵਾਦੀ ਸਮਾਜ ਦਾ ਪਾਠ ਪੜਾਇਆ । ਸ. ਚੰਨੀ ਨੇ ਇਹ ਵੀ ਕਿਹਾ ਕਿ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਕੇ ਉਨਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।ਮੁੱਖ ਮੰਤਰੀ ਨੇ ਡੇਰੇ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ । ਉਨਾਂ ਕਿਹਾ ਕਿ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਨਾਲ ਜੋੜਨ ਤੋਂ ਇਲਾਵਾ ਡੇਰਾ ਸਮਾਜ ਦੇ ਲੋੜਵੰਦ ਅਤੇ ਗਰੀਬ ਵਰਗ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ। ਸ. ਚੰਨੀ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।ਇਸ ਤੋਂ ਪਹਿਲਾਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਮੁੱਖ ਮੰਤਰੀ ਦਾ ਡੇਰੇ ਵਿਖੇ ਪੁੱਜਣ ‘ਤੇ ਸਵਾਗਤ ਕੀਤਾ ਗਿਆ। ਉਨਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਸ. ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਡੇਰਾ ਮੁਖੀ ਬਾਬਾ ਨਿਰੰਜਣ ਦਾਸ ਵੱਲੋਂ ਮੁੱਖ ਮੰਤਰੀ ਨੂੰ ਸ਼ਾਲ ਅਤੇ ਸਿਰੋਪਾਓ ਭੇਟ ਕੀਤਾ ਗਿਆ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Ballan , Jalandhar , Santokh Singh Chaudhary , Chaudhary Santokh Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD