Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਦੇ ਮੁੱਖ ਮੰਤਰੀ ਅਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਹੋਏ ਨਤਮਸਤਕ

ਬੇਅਦਬੀ ਮਾਮਲਿਆਂ ਵਿੱਚ ਪੰਥ ਨੂੰ ਇਨਸਾਫ ਦਿਵਾਇਆ ਜਾਵੇਗਾ: ਚਰਨਜੀਤ ਸਿੰਘ ਚੰਨੀ

Charanjit Singh Channi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Chief Minister Of  Punjab, Sukhjinder Singh Randhawa, Khatkarkalan, Shaheed Bhagat Singh Nagar, O P Soni, Om Parkash Soni, Navjot Singh Sidhu

Web Admin

Web Admin

5 Dariya News

ਅਮ੍ਰਿਤਸਰ , 22 Sep 2021

Last updated on: Sep 22, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ ਦਿਵਾਇਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਅਰਦਾਸ ਕਰ ਕੇ ਵਾਹਿਗੁਰੂ ਦੀਆ ਬਖਸਸਿਾਂ ਮੰਗੀਆ। ਉਨਾਂ ਕਿਹਾ, “ਸੂਬੇ ਦੇ ਹਰੇਕ ਧਰਮ ਅਤੇ ਸਮਾਜ ਦੇ ਹਰ ਵਰਗ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਪ੍ਰਸਾਸਨ ਨੂੰ ਧਾਰਮਿਕ ਕਦਰਾਂ ਕੀਮਤਾਂ ਅਨੁਸਾਰ ਚਲਾਇਆ ਜਾਵੇਗਾ (ਰਾਜ ਧਰਮ ਅਨੁਸਾਰ ਚਲੇਗਾ)“। ਸ. ਚੰਨੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਉਨਾਂ ਦੀ ਹਮੇਸਾ ਪ੍ਰਮੁੱਖ ਤਰਜੀਹ ਰਹੇਗੀ। ਮੁੱਖ ਮੰਤਰੀ ਨੇ ਇਮਾਨਦਾਰੀ, ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਜੰਿਮੇਵਾਰੀ ਸੌਂਪਣ ਲਈ ਵਾਹਿਗੁਰੂ ਦਾ ਸੁਕਰਾਨਾ ਕੀਤਾ। ਸ. ਚੰਨੀ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕ-ਪੱਖੀ ਉਪਰਾਲਿਆਂ ਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅੰਮਿ੍ਰਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿੱਥੇ ਉਨਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਪਹਿਲਾਂ ਪਰਿਕਰਮਾ ਕੀਤੀ। 

ਉਹਨਾਂ ਨੂੰ ਪਵਿੱਤਰ ਪਾਲਕੀ ਸਾਹਿਬ ਦੀ ਸੇਵਾ ਕਰਨ ਦਾ ਵੀ ਸੁਭਾਗ ਹਾਸਲ ਹੋਇਆ।ਉਨਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਅਰਦਾਸ ਵਿੱਚ ਸਾਮਲ ਹੋਏ, ਦੇਗ ਅਤੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਹੁਕਮਨਾਮਾ ਵੀ ਸਰਵਣ ਕੀਤਾ। ਇਸ ਉਪਰੰਤ ਸੂਚਨਾ ਦਫਤਰ ਵਿਖੇ ਸ੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ‘ਸਿਰੋਪਾ‘ ਬਖਸਸਿ ਕੀਤਾ ਅਤੇ ‘ਸ੍ਰੀ ਹਰਿਮੰਦਰ ਸਾਹਿਬ‘ ਦੇ ਮਾਡਲ ਨਾਲ ਸਨਮਾਨਤ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ. ਚੰਨੀ ਦੇ ਨਾਲ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਅਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਉਪਰੰਤ ਮੁੱਖ ਮੰਤਰੀ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਉਥੋਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਜਲਿਆਂ ਵਾਲਾ ਬਾਗ ਯਾਦਗਾਰ ਦਾ ਦੌਰਾ ਕਰਦਿਆਂ ਸਹੀਦਾਂ ਨੂੰ ਸਰਧਾਂਜਲੀ ਵੀ ਭੇਂਟ ਕੀਤੀ। ਅੰਮਿ੍ਰਤਸਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਸ. ਚੰਨੀ ਉਚੇਚੇ ਤੌਰ ਉਤੇ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਡਾ. ਰਾਜ ਕੁਮਾਰ ਵੇਰਕਾ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਘਰ ਵੀ ਗਏ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Chief Minister Of Punjab , Sukhjinder Singh Randhawa , Khatkarkalan , Shaheed Bhagat Singh Nagar , O P Soni , Om Parkash Soni , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD