Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਨਿਰੁੱਧ ਤਿਵਾੜੀ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Anirudh Tewari, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 23 Sep 2021

Last updated on: Sep 23, 2021, 00:00 IST

1990 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨਿਰੁੱਧ ਤਿਵਾੜੀ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਨਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ ਹੈ ਜਿਨ੍ਹਾਂ ਨੂੰ ਹੁਣ ਵਿਸ਼ੇਸ਼ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਉਹ ਪ੍ਰਸੋਨਲ ਅਤੇ ਵਿਜੀਲੈਂਸ ਦੇ ਪ੍ਰਮੁੱਖ ਸਕੱਤਰ ਤੋਂ ਇਲਾਵਾ ਵਿਕਾਸ ਦੇ ਵਿੱਤ ਕਮਿਸ਼ਨਰ ਅਤੇ ਫੂਡ ਪ੍ਰੋਸੈਸਿੰਗ, ਬਾਗਬਾਨੀ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਹੋਣਗੇ।ਸ੍ਰੀ ਤਿਵਾੜੀ ਨੇ ਸੂਬੇ ਦੇ ਨਾਲ-ਨਾਲ ਕੇਂਦਰ ਸਰਕਾਰ ਵਿੱਚ ਵੀ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਮੌਜੂਦਾ ਸਮੇਂ ਉਹ ਪੰਜਾਬ ਸਰਕਾਰ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ (ਏਸੀਐਸ) ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ, ਉਹਨਾਂ ਨੇ ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਵਧੀਕ ਮੁੱਖ ਸਕੱਤਰ ਅਤੇ ਬਿਜਲੀ, ਵਿੱਤ, ਯੋਜਨਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੇ ਸੀਈਓ ਵਜੋਂ ਵੀ ਸ਼ਾਨਦਾਰ ਸੇਵਾ ਨਿਭਾਈ ਹੈ।ਸ੍ਰੀ ਤਿਵਾੜੀ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਵਿਭਾਗ ਵਿੱਚ ਬਤੌਰ ਡਾਇਰੈਕਟਰ ਅਤੇ ਇੰਟਰਨੈਸ਼ਨਲ ਫੰਡ ਫਾਰ ਐਗਰੀਕਲਚਰਲ ਡਿਵੈਲਪਮੈਂਟ (ਆਈਐਫਏਡੀ) (ਸੰਯੁਕਤ ਰਾਸ਼ਟਰ ਦੀ ਇੱਕ ਏਜੰਸੀ) ਲਈ ਕੰਟਰੀ ਕੋਆਰਡੀਨੇਟਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। 

ਉਹਨਾਂ ਨੇ ਇਲੈਕਟ੍ਰੌਨਿਕਸ ਅਤੇ ਇਲੈਕਟ੍ਰੀਕਲ ਕਮਿਊਨੀਕੇਸ਼ਨਜ਼ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਅਤੇ ਪੰਜਾਬ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ। ਉਹਨਾਂ ਨੇ ਡਿਊਕ ਯੂਨੀਵਰਸਿਟੀ, ਡਰਹਮ, ਯੂ.ਐਸ.ਏ. ਤੋਂ ਇੰਟਰਨੈਸ਼ਨਲ ਡਿਵੈਲਪਮੈਂਟ ਪਾਲਿਸੀ ਵਿੱਚ ਵੀ ਮਾਸਟਰ ਡਿਗਰੀ ਹਾਸਲ ਕੀਤੀ ਹੈ।ਸ੍ਰੀ ਤਿਵਾੜੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਕੱਤਰ ਤੋਂ ਇਲਾਵਾ ਫਿਰੋਜ਼ਪੁਰ ਦੇ ਏਡੀਸੀ ਸਮੇਤ ਅਬੋਹਰ ਤੇ ਸੰਗਰੂਰ ਦੇ ਐਸਡੀਐਮ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।ਉਹਨਾਂ ਦਾ ਟਰੈਕ ਰਿਕਾਰਡ ਕਾਫ਼ੀ ਪ੍ਰਭਾਵਸ਼ਾਲੀ ਰਿਹਾ ਹੈ ਜਿਸ ਕਰਕੇ ਉਹਨਾਂ ਨੂੰ ਸਰਕਾਰ ਨੇ ਨਵੀਂ ਜਿੰਮੇਵਾਰੀ ਸੌਂਪੀ ਹੈ। ਅਹੁਦਾ ਸੰਭਾਲਣ ਉਪਰੰਤ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ, ਸ੍ਰੀ ਤਿਵਾੜੀ ਨੇ ਕਿਹਾ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਸਾਰੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਇੱਕ ਟੀਮ ਵਜੋਂ ਕੰਮ ਕਰਦੇ ਰਹਿਣਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰਨਗੇ।ਇੱਕ ਗੈਰ-ਰਸਮੀ ਮੀਟਿੰਗ ਵਿੱਚ ਪੰਜਾਬ ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਨਾਲ-ਨਾਲ ਹੋਰਨਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਵੀ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲ਼ਣ ਮੌਕੇ ਸਵਾਗਤ ਕੀਤਾ। ਉਨ੍ਹਾਂ ਨੇ ਆਪਣੀ ਥਾਂ ਵਧੀਕ ਮੁੱਖ ਸਕੱਤਰ ਕਰ ਅਤੇ ਚੇਅਰਮੈਨ ਪੀਐਸਪੀਸੀਐਲ ਸ੍ਰੀ ਏ. ਵੇਣੂ ਪ੍ਰਸਾਦ ਨੂੰ ਪੰਜਾਬ ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪਣ ਦਾ ਐਲਾਨ ਕੀਤਾ।

 

Tags: Anirudh Tewari , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD