Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਪੰਜਾਬ 'ਚ ਸਵੱਛ ਸਰਵੇਖਣ ਗ੍ਰਾਮੀਣ 2021 ਸ਼ੁਰੂ

521 ਪਿੰਡਾਂ 'ਚ 25 ਅਕਤੂਬਰ ਤੋਂ 23 ਦਸੰਬਰ ਤੱਕ ਹੋਵੇਗਾ ਸਰਵੇਖਣ

Punjab Admin, Department of Water Supply and Sanitation Punjab, DWSS, Swachh Survekshan Grameen 2021, Mahatma Gandhi State Institute of Public Administration, MGSIPA, Swacch Bharat Mission Grameen, SBMG, Amit Talwar, Jaspreet Talwar

Web Admin

Web Admin

5 Dariya News

ਚੰਡੀਗੜ੍ਹ , 23 Sep 2021

Last updated on: Sep 23, 2021, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਵੱਲੋਂ ਗਿਣਾਤਮਕ ਅਤੇ ਗੁਣਾਤਮਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ ਗ੍ਰਾਮੀਣ (ਐਸ.ਐਸ.ਜੀ.) 2021 ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਐਸ.ਐਸ.ਜੀ. ਦੀ ਸ਼ੁਰੂਆਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਵਧੀਕ ਸਕੱਤਰ ਅਮਿਤ ਤਲਵਾੜ, ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਐਸਬੀਐਮਜੀ) ਦੇ ਮਿਸ਼ਨ ਡਾਇਰੈਕਟਰ  ਰਾਕੇਸ਼ ਸ਼ਰਮਾ ਅਤੇ ਸਾਰੇ ਜ਼ਿਲ੍ਹਾ ਸੈਨੀਟੇਸ਼ਨ ਅਧਿਕਾਰੀ ਅਤੇ ਸਟੇਟ ਐਸਬੀਐਮ (ਜੀ) ਟੀਮ ਦੀ ਮੌਜੂਦਗੀ ਵਿੱਚ ਕੀਤੀ ਹੈ।ਇਸ ਮੌਕੇ ਬੋਲਦਿਆਂ ਅਮਿਤ ਤਲਵਾੜ ਨੇ ਐਸ.ਐਸ.ਜੀ. 2021 ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਐਸ.ਐਸ.ਜੀ. 2021 ਅਧੀਨ ਵੱਖ-ਵੱਖ ਖੇਤਰਾਂ ਜਿਵੇਂ ਸਵੈ ਰਿਪੋਰਟਿੰਗ, ਸਿੱਧੀ ਨਿਗਰਾਨੀ ਅਤੇ ਸਿਟੀਜ਼ਨ ਫੀਡਬੈਕ ਬਾਰੇ ਜਾਣਕਾਰੀ ਦਿੱਤੀ ਅਤੇ ਐਸ.ਐਸ.ਜੀ. 2019 ਬਾਰੇ ਆਪਣੇ ਤਜ਼ਰਬੇ ਅਤੇ ਸਰਬੋਤਮ ਅਭਿਆਸਾਂ ਨੂੰ ਵੀ ਸਾਂਝਾ ਕੀਤਾ। ਉਹਨਾਂ ਦੱਸਿਆ ਕਿ ਇਹ ਸਰਵੇਖਣ 25 ਅਕਤੂਬਰ ਤੋਂ 23 ਦਸੰਬਰ 2021 ਤੱਕ ਕੀਤਾ ਜਾਵੇਗਾ। ਉਹਨਾਂ ਨੇ ਸਿਟੀਜ਼ਨ ਫੀਡ ਬੈਕ 'ਤੇ ਜ਼ੋਰ ਦਿੱਤਾ ਜੋ ਕਿ ਐਸ.ਐਸ.ਜੀ. 2021 ਦਾ ਇੱਕ ਅਹਿਮ ਹਿੱਸਾ ਹੈ। ਜ਼ਿਲ੍ਹਾ ਟੀਮਾਂ ਨੂੰ ਐਸ.ਐਸ.ਜੀ. 2021 ਦੀ ਸਫ਼ਲਤਾ ਲਈ ਬਿਹਤਰ ਮੀਡੀਆ ਪਲਾਨ ਤਿਆਰ ਕਰਨ ਦੀ ਸਲਾਹ ਦਿੱਤੀ ਗਈ। ਮਿਸ਼ਨ ਡਾਇਰੈਕਟਰ ਐਸਬੀਐਮਜੀ ਰਾਕੇਸ਼ ਕੁਮਾਰ ਸ਼ਰਮਾ ਨੇ ਸਵੱਛ ਸਰਵੇਖਣ ਗ੍ਰਾਮੀਣ 2021 ਬਾਰੇ ਸਮੁੱਚੀ ਜਾਣਕਾਰੀ ਪੇਸ਼ ਕੀਤੀ।ਆਪਣੇ ਸੰਬੋਧਨ ਦੌਰਾਨ  ਜਸਪ੍ਰੀਤ ਤਲਵਾੜ ਨੇ ਦੱਸਿਆ ਕਿ ਪੰਜਾਬ ਵਿੱਚ ਇਹ ਸਰਵੇਖਣ ਇੱਕ ਸੁਤੰਤਰ ਸਰਵੇਖਣ ਏਜੰਸੀ ਮੈਸਰਜ਼ ਇਪਸੋਸ ਰਿਸਰਚ ਪ੍ਰਾਇਵੇਟ ਲਿਮਿਟੇਡ ਵੱਲੋਂ ਕੀਤਾ ਜਾਵੇਗਾ ਅਤੇ 521 ਪਿੰਡਾਂ ਨੂੰ ਸਰਵੇਖਣ ਲਈ ਚੁਣਿਆ ਜਾਵੇਗਾ। ਹਰੇਕ ਚੁਣੇ ਹੋਏ ਪਿੰਡ ਵਿੱਚੋਂ 10 ਘਰਾਂ ਅਤੇ 5 ਜਨਤਕ ਸਥਾਨਾਂ ਦਾ ਵੱਖ-ਵੱਖ ਸਵੱਛ ਮਾਪਦੰਡਾਂ ਦੇ ਆਧਾਰ 'ਤੇ ਮੁਲਾਂਕਣ ਕੀਤਾ ਜਾਵੇਗਾ। 

ਐਸ.ਐਸ.ਜੀ. 2021 ਦਾ ਮੁੱਖ ਉਦੇਸ਼ ਜ਼ਿਲ੍ਹਿਆਂ ਅਤੇ ਸੂਬਿਆਂ ਦੀ ਤੁਲਨਾ ਵਿੱਚ ਵੱਡੇ ਪੱਧਰ 'ਤੇ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ, ਜ਼ਮੀਨੀ ਪੱਧਰ 'ਤੇ ਸਵੱਛਤਾ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ, ਨਾਗਰਿਕਾਂ ਤੋਂ ਫੀਡਬੈਕ ਦੀ ਮੰਗ ਕਰਨਾ ਅਤੇ ਜ਼ਿਲ੍ਹਿਆਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਲਾਗੂਕਰਨ ਦਾ ਮੁਲਾਂਕਣ ਕਰਨਾ ਹੈ।ਉਹਨਾਂ ਨੇ ਐਸਐਸਜੀ 2021 ਦੀ ਜ਼ਮੀਨੀ ਪੱਧਰ 'ਤੇ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਹੋਰ ਭਾਈਵਾਲ ਵਿਭਾਗਾਂ, ਗ੍ਰਾਮ ਪੰਚਾਇਤਾਂ ਦੇ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਹਨਾਂ ਇਹ ਵੀ ਦੁਹਰਾਇਆ ਕਿ ਸਿਟੀਜਨ ਫੀਡਬੈਕ ਇਸ ਸਰਵੇਖਣ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ ਅਤੇ ਜ਼ਿਲ੍ਹਿਆਂ ਨੂੰ ਇਸ ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮਾਂ ਆਯੋਜਿਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਸ ਨੂੰ ਲੋਕ ਲਹਿਰ ਬਣਾਇਆ ਜਾ ਸਕੇ। ਐਸਐਸਜੀ 2021 ਕੌਮੀ ਰੈਂਕਿੰਗ ਵਿੱਚ ਸਿਖਰ 'ਤੇ ਆਉਣ ਲਈ ਜ਼ਿਲ੍ਹਿਆਂ ਵਿੱਚ ਬਿਹਤਰ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਤ ਕਰੇਗਾ ਜੋ ਕਿ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੋਵੇਗੀ।ਡਾ. ਅਨੂਪ ਤ੍ਰਿਪਾਠੀ, ਐਮ ਐਂਡ ਈ ਮਾਹਰ ਐਸਬੀਐਮਜੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਿਭਾਗ, ਭਾਰਤ ਸਰਕਾਰ ਵੱਲੋਂ ਸੂਬਾ ਪੱਧਰੀ ਲਾਂਚ ਦੌਰਾਨ ਜ਼ਿਲ੍ਹਿਆਂ ਨੂੰ ਇਸ ਰੈਂਕਿੰਗ ਵਿੱਚ ਮੋਹਰੀ ਬਣਨ ਲਈ ਉਤਸ਼ਾਹਤ ਕੀਤਾ ਗਿਆ। ਡਾ. ਅਨੂਪ ਨੇ ਸੂਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਵੱਛ ਸਰਵੇਖਣ ਗ੍ਰਾਮੀਣ 2021 ਸ਼ੁਰੂ ਕਰਨ ਵਾਲੇ ਭਾਰਤ ਦੇ ਮੋਹਰੀ ਸੂਬਿਆਂ ਵਿੱਚੋਂ ਇੱਕ ਹੈ। ਉਹਨਾਂ ਨੇ ਜ਼ਿਲ੍ਹਿਆਂ ਵਿੱਚ ਐਸਐਸਜੀ 2021 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ। ਇਪਸੋਸ ਰਿਸਰਚ ਪ੍ਰਾਈਵੇਟ ਲਿਮਟਿਡ ਦੇ ਮੈਨੇਜਰ ਆਪਰੇਸ਼ਨ ਜਸਪ੍ਰੀਤ ਸਿੰਘ ਵੱਲੋਂ ਐਸ.ਐਸ.ਜੀ. ਫਰੇਮਵਰਕ ਅਤੇ ਰੈਂਕਿੰਗ ਪ੍ਰੋਟੋਕੋਲ ਸਬੰਧੀ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ ਅਤੇ ਆਈ.ਐਮ.ਆਈ.ਐਸ. 'ਤੇ ਰਿਪੋਰਟਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੁੱਛੇ ਗਏ ਸਾਰੇ ਸਵਾਲਾਂ ਦੇ ਵੀ ਜਵਾਬ ਦਿੱਤੇ ਗਏ। ਇਸ ਪ੍ਰੋਗਰਾਮ ਵਿੱਚ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ, ਸਮਾਜਿਕ ਸਟਾਫ਼ ਨੇ ਆਪਣੇ-ਆਪਣੇ ਜ਼ਿਲ੍ਹਿਆਂ ਤੋਂ ਵਰਚੁਅਲ ਤੌਰ 'ਤੇ ਸ਼ਿਰਕਤ ਕੀਤੀ।

 

Tags: Punjab Admin , Department of Water Supply and Sanitation Punjab , DWSS , Swachh Survekshan Grameen 2021 , Mahatma Gandhi State Institute of Public Administration , MGSIPA , Swacch Bharat Mission Grameen , SBMG , Amit Talwar , Jaspreet Talwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD