Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਚੋਣ ਅਫ਼ਸਰ ਪੰਜਾਬ ਨੇ ਬੂਥ ਲੈਵਲ ਅਧਿਕਾਰੀਆਂ ਨਾਲ ਕੀਤੀ ਵਰਚੁਅਲ ਮੀਟਿੰਗ

Chief Electoral Officer Punjab, Dr. S. Karuna Raju, Systematic Voters Education and Electoral Participation, SVEEP, Booth Level Officers

Web Admin

Web Admin

5 Dariya News

ਚੰਡੀਗੜ੍ਹ , 24 Sep 2021

Last updated on: Sep 24, 2021, 00:00 IST

ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਬੂਥ ਲੈਵਲ ਅਫਸਰਾਂ (ਬੀਐਲਓਜ਼) ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਵਰਚੁਅਲ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਹੈ। ਇਹ ਮੀਟਿੰਗਾਂ ਸਾਰੇ 23 ਜ਼ਿਲ੍ਹਿਆਂ ਦੇ ਬੀਐਲਓਜ਼ ਨਾਲ ਪੜਾਅਵਾਰ ਢੰਗ ਨਾਲ ਕੀਤੀਆਂ ਜਾਣਗੀਆਂ ਜਿਸ ਤਹਿਤ  ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਬੀਐਲਓਜ਼ ਨਾਲ ਪਹਿਲੀ ਅਜਿਹੀ ਵਰਚੁਅਲ ਮੀਟਿੰਗ ਕੀਤੀ ਗਈ।ਭਾਰਤੀ ਚੋਣ ਕਮਿਸ਼ਨ ਲਈ ਬੀਐਲਓਜ਼ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਆਪਣੇ ਖੇਤਰ ਦੀਆਂ ਵੋਟਰ ਸੂਚੀਆਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡਾ: ਰਾਜੂ ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।ਬੀਐਲਓਜ਼ ਨੂੰ ਘੱਟੋ ਘੱਟ ਸੁਵਿਧਾਵਾਂ (ਏਐਮਐਫ) ਜਿਵੇਂ ਕਿ ਪੋਲਿੰਗ ਸਟੇਸ਼ਨਾਂ ਵਿਖੇ ਰੈਂਪਾਂ ਵਾਲੇ ਢੁੱਕਵੇਂ ਬੁਨਿਆਦੀ ਢਾਂਚੇ, ਪਖਾਨੇ ਆਦਿ ਦੀ ਉਪਲਬਧਤਾ ਬਾਰੇ ਜਾਣੂ ਕਰਵਾਉਂਦਿਆਂ, ਡਾ: ਰਾਜੂ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਉਪਲਬਧ ਸੇਵਾਵਾਂ ਦੀ ਤਸਦੀਕ ਕਰਨ ਅਤੇ ਨਿਰਧਾਰਤ ਫਾਰਮੈਟ ਵਿੱਚ ਮਿਲੀਆਂ ਕਮੀਆਂ ਸਬੰਧੀ ਰਿਪੋਰਟ ਦੇਣ। ਡਾ: ਰਾਜੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਹ ਮਾਮਲਾ ਸਬੰਧਤ ਉੱਚ ਅਥਾਰਟੀ ਕੋਲ ਉਠਾਇਆ ਜਾਵੇਗਾ ਤਾਂ ਜੋ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾ ਸਕੇ।

ਭਾਰਤੀ ਚੋਣ ਕਮਿਸ਼ਨ ਦੀ ਪੋਲਿੰਗ ਬੂਥਾਂ ਦੇ ਸੁਧਾਰ ਸਬੰਧੀ ਅਪਣਾਈ  ਉਸਾਰੂ ਤਬਦੀਲੀ ਬਾਰੇ ਵੇਰਵੇ ਦਿੰਦਿਆਂ ਡਾ: ਰਾਜੂ ਨੇ ਜ਼ੋਰ ਦੇ ਕੇ ਕਿਹਾ ਕਿ ਈਸੀਆਈ ਨੇ ਬੂਥ ਕੇਂਦਰਿਤ ਪਹੁੰਚ ਅਪਣਾਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਈਸੀਆਈ ਵੱਲੋਂ ਇੱਕ ਬੂਥ ਤੋਂ ਸੂਬਾ ਪੱਧਰੀ ਪਹੁੰਚ ਸਬੰਧੀ ਦ੍ਰਿਸ਼ਟੀਕੋਣ ਅਪਣਾਉਣ ਨਾਲ ਉਨ੍ਹਾਂ ਦਾ ਕੰਮ ਹੋਰ ਵੀ ਮਹੱਤਵਪੂਰਨ ਹੋ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬੂਥ ਨੂੰ ਸਵੀਪ ਹੱਬ ਬਣਾਉਣ ਲਈ ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਦੀਆਂ ਗਤੀਵਿਧੀਆਂ ਨੂੰ ਬੂਥ ਪੱਧਰ ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਡਾ: ਰਾਜੂ ਨੇ ਉਨ੍ਹਾਂ ਨੂੰ ਬੂਥ ਪੱਧਰ 'ਤੇ ਵੱਖ -ਵੱਖ ਸਵੀਪ ਪਹਿਲਕਦਮੀਆਂ ਜਿਵੇਂ ਸੱਭਿਆਚਾਰਕ ਗਤੀਵਿਧੀਆਂ, ਕੁਈਜ਼ ਅਤੇ ਵੱਖ -ਵੱਖ ਮੁਕਾਬਲੇ ਕਰਵਾਉਣ ਲਈ ਕਿਹਾ।ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਤੋਂ ਇਲਾਵਾ, ਬੀਐਲਓ ਮੌਜੂਦਾ ਵੋਟਰਾਂ ਦੀ ਤਸਦੀਕ ਕਰਨ, ਮ੍ਰਿਤਕ ਵੋਟਰਾਂ ਜਾਂ ਸਥਾਈ ਰੂਪ ਵਿੱਚ ਨਿਵਾਸ ਸਥਾਨ ਬਦਲਣ ਵਾਲੇ ਵੋਟਰਾਂ ਦਾ ਨਾਂ ਹਟਾਉਣ ਲਈ ਵੋਟਰ ਸੂਚੀਆਂ ਦੀ ਸਮੀਖਿਆ ਸਬੰਧੀ ਮਹੱਤਵਪੂਰਨ ਕਾਰਜ ਕਰਦੇ ਹਨ। ਬੀਐਲਓਜ਼ ਨੂੰ ਨਾਗਰਿਕਾਂ ਨੂੰ ਵੋਟਾਂ ਤੋਂ 10-15 ਦਿਨ ਪਹਿਲਾਂ ਵੋਟਰ ਸਲਿੱਪ ਦੇਣ ਦਾ ਕੰਮ ਵੀ ਸੌਂਪਿਆ ਜਾਂਦਾ ਹੈ।

 

Tags: Chief Electoral Officer Punjab , Dr. S. Karuna Raju , Systematic Voters Education and Electoral Participation , SVEEP , Booth Level Officers

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD