Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੁਲਿਸ ਨੇ 5 ਕਿਲੋ ਹੈਰੋਇਨ ਸਪਲਾਈ ਮਾਮਲੇ ਵਿੱਚ ਲੋੜੀਂਦੇ ਦਿੱਲੀ ਦੇ ਭਗੌੜੇ ਜੋੜੇ ਨੂੰ ਕੀਤਾ ਗ੍ਰਿਫਤਾਰ

ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਪਿੱਛਾ ਕਰ ਕੀਤਾ ਗ੍ਰਿਫਤਾਰ, STF ਪੰਜਾਬ ਦੀ ਮੋਸਟ ਵਾਂਟੇਡ ਲਿਸਟ ਵਿੱਚ ਸ਼ਾਮਿਲ ਸੀ ਇਹ ਜੋੜਾ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 24 Sep 2021

Last updated on: Sep 24, 2021, 00:00 IST

ਭਗੌੜੇ ਅਪਰਾਧੀਆਂ ਦੇ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਕਪੂਰਥਲਾ ਪੁਲਿਸ ਨੇ ਇੱਕ ਦਿੱਲੀ ਦੇ ਭਗੌੜੇ ਜੋੜੇ ਨੂੰ ਰੇਲ ਵਿੱਚ ਸਫਰ ਕਰਦੇ ਸਮੇਂ ਟ੍ਰੈਕ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਸਾਲ 2019 ਤੋਂ 5 ਕਿਲੋ ਹੈਰੋਇਨ ਸਪਲਾਈ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ।ਗ੍ਰਿਫਤਾਰ ਕੀਤੇ ਗਏ ਜੋੜੇ ਦੀ ਪਛਾਣ ਦੀਪਕ ਕੁਮਾਰ ਵਾਸੀ ਜੇ 17/ਬੀ ਬੇਰੀ ਵਾਲਾ ਬਾਗ ਗਲੀ ਨੰਬਰ -2, ਹਰੀ ਨਗਰ, ਮਾਇਆਪੁਰੀ, ਦਿੱਲੀ ਅਤੇ ਉਸਦੀ ਪਤਨੀ ਪ੍ਰੀਤੀ ਵਜੋਂ ਹੋਈ ਹੈ।ਇੱਕ ਪ੍ਰੈਸ ਰਿਲੀਜ਼ ਵਿੱਚ ਵੇਰਵੇ ਦਿੰਦਿਆਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲੇ ਵਿੱਚ ਅਦਾਲਤਾਂ ਵਲੋਂ ਘੋਸ਼ਿਤ ਕੀਤੇ ਗਏ ਅਪਰਾਧੀਆਂ ਅਤੇ ਖਾਸ ਕਰਕੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੇ ਭਗੌੜੇ ਅਪਰਾਧੀਆਂ (ਵੱਡੀ ਮੱਛੀਆਂ) ਦੇ ਖਿਲਾਫ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਐਸਐਸਪੀ ਨੇ ਦੱਸਿਆ ਕਿ ਕਪੂਰਥਲਾ ਪੁਲਿਸ ਦੀਆਂ ਟੀਮਾਂ ਨੂੰ ਦਿੱਲੀ ਤੋਂ ਪੰਜਾਬ ਵੱਲ ਆ ਰਹੀ ਟ੍ਰੇਨ ਵਿੱਚ ਸਫ਼ਰ ਕਰਨ ਵਾਲੇ ਜੋੜੇ ਦੇ ਬਾਰੇ ਵਿੱਚ ਇੱਕ ਸੂਹ ਮਿਲੀ ਅਤੇ ਜਿਸ ਤੇ ਤੁਰੰਤ ਕਾਰਵਾਈ ਕਰਦੇ ਉਨ੍ਹਾਂ ਨੂੰ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਕੋਲ ਟ੍ਰੈਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਟ੍ਰੇਨ ਤੋਂ ਫੜ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਜੋੜਾ ਕਪੂਰਥਲਾ ਪੁਲਿਸ ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਦੇ ਤਹਿਤ ਥਾਣਾ ਸਦਰ ਕਪੂਰਥਲਾ ਵਿੱਚ ਦਰਜ ਕੀਤੇ ਗਏ ਕੇਸ ਨੰਬਰ 126 ਮਿਤੀ 1 ਅਗਸਤ 2019 ਵਿੱਚ ਲੋੜੀਂਦਾ ਸੀ, ਜਿਸ ਵਿੱਚ ਦੋਸ਼ੀ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਅਦਾਲਤ ਦੁਆਰਾ ਅਪਰਾਧੀ ਜੋੜੇ ਨੂੰ ਭਗੌੜੇ ਘੋਸ਼ਿਤ ਕਰਾਰ ਦਿੱਤਾ ਗਿਆ ਸੀ।ਐਸਐਸਪੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਜੋੜੇ ਨੇ ਖੁਲਾਸਾ ਕੀਤਾ ਕਿ ਉਹ ਹੈਰੋਇਨ ਦੀ ਖੇਪ ਦੇਣ ਜਾ ਰਹੇ ਸਨ ਜੋ ਕਿ ਇੱਕ ਬੈਗ ਵਿੱਚ ਛੁਪੀ ਹੋਈ ਸੀ ਅਤੇ ਉਹ ਟ੍ਰੇਨ ਵਿੱਚ ਆਪਣੀ ਸੀਟ ਦੇ ਹੇਠਾਂ ਛੱਡ ਆਏ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕਰਨ ਵਾਲੀ ਟੀਮ ਨੂੰ ਉਸ ਸਮੇਂ ਬੈਗ ਬਾਰੇ ਜਾਣਕਾਰੀ ਨਹੀਂ ਸੀ।ਐਸਐਸਪੀ ਨੇ ਅੱਗੇ ਦੱਸਿਆ ਕਿ ਇਹ ਬੈਗ ਬਾਅਦ ਵਿੱਚ ਪਠਾਨਕੋਟ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਪਾਰਟੀ ਦੁਆਰਾ ਏਸੀ ਕੰਪਾਰਟਮੈਂਟ ਏ 1 ਵਿੱਚ ਸੀਟ ਨੰਬਰ 21,22 ਦੇ ਹੇਠ ਲਾਵਾਰਿਸ ਪਿਆ ਬਰਾਮਦ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਜੀਆਰਪੀ ਪੁਲਿਸ ਸਟੇਸ਼ਨ ਪਠਾਨਕੋਟ ਵਿਖੇ ਧਾਰਾ 21 ਐਨਡੀਪੀਐਸ ਐਕਟ ਦੇ ਤਹਿਤ ਮੁਕੱਦਮਾ ਨੰਬਰ 32 ਮਿਤੀ 23.09.2021 ਦਰਜ ਕੀਤਾ ਹੈ।ਉਨ੍ਹਾਂ ਕਿਹਾ ਕਿ ਕਪੂਰਥਲਾ ਪੁਲਿਸ ਨੇ ਉਨ੍ਹਾਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਹੈ ਤਾਂ ਜੋ ਨਸ਼ਾ ਸਪਲਾਈ ਦੀ ਸਮੁੱਚੀ ਲੜੀ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਇਸ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD