Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੇਂਦਰੀ ਟੀਮ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲੇ ਦੀ ਕਾਰਗੁਜ਼ਾਰੀ ਦੀ ਸ਼ਲਾਘਾ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) , 24 Sep 2021

Last updated on: Sep 24, 2021, 00:00 IST

ਜ਼ਿਲੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਹੈ। ਸੀਨੀਅਰ ਪ੍ਰਾਜੈਕਟ ਅਫ਼ਸਰ ਡਾ. ਮਨੀਸ਼ਾ ਮੰਡਲ, ਨੈਸ਼ਨਲ ਪ੍ਰੋਗਰਾਮ ਮੈਨੇਜਰ ਡਾ. ਚਰਨਜੀਵ ਭੱਟਾਚਾਰੀਆ, ਐਸੋਸੀਏਟ ਕੰਸਲਟੈਂਟ ਡਾ. ਰੁਚੀ, ਪ੍ਰੋਗਰਾਮ ਅਫ਼ਸਰ ਡਾ. ਮੀਤ ’ਤੇ ਆਧਾਰਿਤ ਯੂ. ਐਨ. ਡੀ. ਪੀ (ਯੂਨਾਈਟਿਡ ਨੇਸ਼ਨ ਡਿਵੈਲਪਮੈਂਟ ਪ੍ਰੋਗਰਾਮ) ਟੀਮ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਸ਼ਾ ਮੁਕਤ ਭਾਰਤ ਅਭਿਆਨ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰਕੇ ਜ਼ਿਲੇ ਵਿਚ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ। ਇਸੇ ਤਰਾਂ ਟੀਮ ਵੱਲੋਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ ਕਮੇਟੀ ਸੰਤੋਸ਼ ਵਿਰਦੀ, ਉੱਪ ਪੁਲਿਸ ਕਪਤਾਨ ਲਖਵੀਰ ਸਿੰਘ ਅਤੇ ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ ਨਾਲ ਵੀ ਵਿਚਾਰ ਚਰਚਾ ਕੀਤੀ ਅਤੇ ਜ਼ਿਲੇ ਵਿਚ ਅਭਿਆਨ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਇਸ ਟੀਮ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਆਮ ਜਨਤਾ ਦੀ ਜਾਣਕਾਰੀ ਦੇ ਸਬੰਧੀ ਵਿਚ ਜ਼ਿਲੇ ਵਿਚ ਪੰਜ ਪਿੰਡਾਂ ਦਾ ਦੌਰਾ ਕੀਤਾ ਜਾਣਾ ਹੈ, ਜਿਸ ਦੌਰਾਨ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ 15 ਅਗਸਤ 2020 ਤੋਂ 31 ਅਗਸਤ 2021 ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਹਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD