Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾਂ ਰਹੀ ਹੈ ਵਿਸ਼ੇਸ਼ ਮੁਹਿੰਮ

ਸਿਵਲ ਹਸਪਤਾਲ,ਸੀ.ਐੱਚ.ਸੀ,ਪੀ.ਐੱਚ.ਸੀ ਪੱਧਰ ਤੇ ਅਲੱਗ ਤੋਂ ਡੇਗੂ ਵਾਰਡ ਬਣਾਈਆਂ ਗਈਆਂ ਹਨ : ਸਿਵਲ ਸਰਜਨ

Web Admin

Web Admin

5 Dariya News

ਤਰਨ ਤਾਰਨ , 24 Sep 2021

Last updated on: Sep 24, 2021, 00:00 IST

ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰੋਹਿਤ ਮਹਿਤਾ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਂ ਰਹੀ ਹੈ ।ਅੱਜ ਮਿਤੀ 24.09.2021 ਨੂੰ ਸਿਵਲ ਸਰਜਨ ਤਰਨ ਤਾਰਨ ਵੱਲੋਂ ਡੇਂਗੂ ਰਿਕਸ਼ਾ ਮਾਇਕਿੰਗ  ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਿਕਸ਼ਾ ਤੋਰਿਆ ਗਿਆ , ਜਿੱਥੇ ਡੇਂਗੂ ਦੇ ਵੱਧ ਮਰੀਜ਼ ਹਨ ।ਇਸ ਮੌਕੇ ਤੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਜੀ ਨੇ ਕਿਹਾ ਕਿ  ਸਿਹਤ ਵਿਭਾਗ ਦੀ ਐਟੀਲਾਰਵਾ ਬ੍ਰਾਂਚ ਵੱਲੋਂ   ਸਾਰੇ ਦਫਤਰਾਂ ’ਚ ਕੂਲਰ, ਫਰਿੱਜਾਂ ਆਦਿ ਚੈੱਕ ਕੀਤੇ ਜਾਂ ਰਹੇ ਹਨ ਤਾਂ ਜੋ ਕਿਤੇ ਵੀ ਕਈ ਦਿਨ ਪਹਿਲਾਂ ਮੀਂਹ ਦਾ ਪਾਣੀ ਖੜ੍ਹਾ ਨਾ ਹੋਵੇ। ਇਸ ਦੇ ਨਾਲ ਹੀ ਐਂਟੀ ਲਾਰਵਾ ਦਵਾਈ ਦਾ ਛਿੜਕਾਵ ਅਤੇ ਡੈਂਗੂ ਪੋਜ਼ਟਿਵ ਕੇਸਾਂ ਦੀ ਹਿਸਟਰੀ ਇਕੱਤਰ ਕਰਕੇ ਘਰਾਂ ਵਿੱਚ ਡੇਂਗੂ ਲਾਰਵਾ ਚੈੱਕ ਕੀਤਾ ਜਾਂ ਰਿਹਾ ਹੈ ਅਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾਂ ਰਿਹਾ ਹੈ ।ਡਾ. ਮਹਿਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਡੇਗੂ ਨੂੰ ਲੈ ਕੇ ਆਮ ਲੋਕਾਂ ਨੂੰ ਜਾਗਰੁਕਤਾ ਕਰਨ ਲਈ ਜਾਗਰੁਕਤਾ ਕੈਂਪ ਲਗਾਏ ਜਾਂ ਰਹੇ ਹਨ । ਡੇਂਗੂ ਤੋਂ ਬਚਣ ਲਈ ਸਭ ਤੋਂ ਜਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਂਕਿ ਇਲਾਜ਼ ਨਾਲੋਂ ਪਰਹੇਜ਼ ਜਿਆਦਾ ਜ਼ਰੂਰੀ ਹੈ । ਉਨ੍ਹਾਂ ਨੇ ਕਿਹਾ ਕਿ ਨਕਾਰਾ ਸਾਮਾਨ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ, ਜਾਂ ਕਬਾੜੀਏ ਨੂੰ ਦਿੱਤਾ ਜਾਵੇ, ਦਿਨ ਵੇਲੇ ਪੂਰੀ ਬਾਹਵਾ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਿਜਾਉਣ ਵਾਲੀ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦੀ ਹੈ । 

ਉਨ੍ਹਾਂ ਨੇ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ ਜਿਸ ਦੇ ਲੱਛਣ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ  ਦਰਦ, ਉਲਟੀਆਂ, ਨੱਕ, ਮੂੰਹ ਅਤੇ ਮਸੂੜਿਆਂ ਵਿੱਚ ਖ਼ੂਨ ਵੱਗਣਾ ਆਦਿ । ਡੇਂਗੂ ਬੁਖ਼ਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋਂ ਫ੍ਰੀ ਚੈੱਕਅੱਪ ਅਤੇ ਇਲਾਜ਼ ਕਰਵਾਇਆ ਜਾਵੇ । ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪਰੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ।  ਬੁਖਾਰ ਹੋਣ ’ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ’ਤੇ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਭਾਂਡਿਆਂ ਨੂੰ ਚੈੱਕ ਕਰਦੇ ਰਹੋ ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ, ਜ਼ਿਲ੍ਹੇ ਮਲੇਰੀਆਂ ਅਫ਼ਸਰ, ਡਾ. ਨੇਹਾ, ਡਾ. ਸੁਧੀਰ,  ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਦੇਵ ਸਿੰਘ ਰੰਧਾਵਾ ਪੱਖੋਕੇ ,ਕਮਲ ਬਲਰਾਜ, ਐੱਸ.ਆਈ ਗੁਰਬਖ਼ਸ਼ ਸਿੰਘ ਅਤੇ ਦਫ਼ਤਰ ਦਾ ਹੋਰ ਸਟਾਫ ਮੌਜੂਦ ਸੀ । 

 

Tags: Civil Surgeon Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD