Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਸੁਰੱਖਿਅਤ ਰੱਖਣ ਲਈ ਵੱਧ ਚੜ੍ਹ ਕੇ ਟੀਕਾਕਰਣ ਕਰਵਾਉਣ : ਐੱਸ.ਡੀ.ਐਮ. ਬਲਵਿੰਦਰ ਸਿੰਘ

ਕੋਵਿਡ-19 ਵੈਕਸੀਨੇਸ਼ਨ ਤੇ ਪੋਸ਼ਣ 'ਤੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਦੋ ਦਿਨਾਂ ਮੁਹਿੰਮ ਦਾ ਸਮਾਪਨ

Punjab Admin

Web Admin

Web Admin

5 Dariya News

ਗੁਰਦਾਸਪੁਰ , 24 Sep 2021

Last updated on: Sep 24, 2021, 00:00 IST

ਕੋਵਿਡ-19 ਵੈਕਸੀਨੇਸ਼ਨ ਤੇ ਪੋਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿੱਚ ਜਾਗਰੂਕਤਾ ਅਭਿਆਨ ਦਾ ਵੱਡੇ ਪੱਧਰ 'ਤੇ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਗੁਰਦਾਸਪੁਰ ਵਿਚ ਦੋ ਦਿਨਾਂ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਭਿਖਾਰੀਵਾਲ ਦੇ ਸਰਕਾਰੀ ਆਦਰਸ਼ ਸਕੂਲ ਵਿੱਚ ਮੁਫ਼ਤ ਟੀਕਾਕਰਣ ਕੈਂਪ ਦੇ ਨਾਲ - ਨਾਲ ਪੋਸ਼ਣ ਮਾਹ ਵੀ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਐੱਸ.ਡੀ.ਐਮ.ਗੁਰਦਾਸਪੁਰ ਬਲਵਿੰਦਰ ਸਿੰਘ ਨੇ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਹੋਇਆਂ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਬਹੁਤ ਜ਼ਰੂਰੀ ਹੈ। ਬਲਵਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਸੁਰੱਖਿਅਤ ਰੱਖਣ ਲਈ ਵੱਧ ਚੜ੍ਹ ਕੇ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਰੋਜ਼ਾਨਾ ਸੰਤੁਲਿਤ ਭੋਜਨ ਲੈਣ ਦੀ ਸਲਾਹ ਦਿੱਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਵੱਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਇਹ ਅਭਿਆਨ ਮੁੱਢਲੇ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਪੋਸ਼ਣ ਅਭਿਆਨ ਵੀ ਕੇਂਦਰ ਸਰਕਾਰ ਦੀ ਇੱਕ ਮਹੱਤਵਪੂਰਣ ਯੋਜਨਾ ਹੈ, ਜਿਸਨੂੰ ਦੇਸ਼ਭਰ ਵਿਚ ਵੱਖੋ ਵੱਖ ਥਾਵਾਂ ਉੱਤੇ ਮਨਾਇਆ ਜਾ ਰਿਹਾ ਹੈ।ਡੀ.ਆਈ.ਓ. ਅਰਵਿੰਦ ਮਨਚੰਦਾ ਨੇ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਕੋਵਿਡ 19 ਤੋਂ ਬਚਿਆ ਜਾ ਸਕਦਾ ਹੈ। 

ਐੱਸ.ਐਮ.ਓ. ਲਖਵਿੰਦਰ ਸਿੰਘ ਅਟਵਾਲ ਨੇ ਕਿਹਾ ਕਿ ਜ਼ਿਲੇ ਵਿੱਚ ਜੰਗੀ ਪੱਧਰ ਉੱਤੇ ਮੁਫ਼ਤ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੌਕੇ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਨੇ ਕਿਹਾ ਕਿ ਗਰਭਵਤੀ ਮਹਿਲਾ ਦੇ ਗਰਭ ਧਾਰਨ ਕਰਨ ਤੋਂ ਬਾਅਦ ਪਹਿਲੇ ਕੁੱਝ ਮਹੀਨੇ ਬਹੁਤ ਮਹੱਤਵਪੂਰਨ ਹੁੰਦੇ ਨੇ, ਇਸ ਕਰਕੇ ਪੌਸ਼ਟਿਕ ਖੁਰਾਕ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਹਰ ਵਿਅਕਤੀ ਸੰਤੁਲਿਤ ਭੋਜਨ ਵੱਲ ਧਿਆਨ ਦੇਵੇ ਤਾਂ ਸਿਹਤਮੰਦ ਦੇਸ਼ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉੱਥੇ ਹੀ ਸੀ.ਡੀ.ਪੀ.ਓ. ਕਮਲਜੀਤ ਕੌਰ ਨੇ ਵੀ ਲੋਕਾਂ ਨੂੰ ਪੋਸ਼ਣ ਬਾਰੇ ਜਾਗਰੂਕ ਕੀਤਾ।ਉੱਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕਲਾਕਾਰਾਂ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਫੋਰਮੈਂਸ ਰਾਹੀਂ ਜਾਗਰੂਕ ਕੀਤਾ। ਕਲਾਕਾਰਾਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਦੀ ਬੱਚਿਆਂ ਵਲੋਂ ਜੰਮ ਕੇ ਸ਼ਲਾਘਾ ਕੀਤੀ ਗਈ। ਪ੍ਰੋਗਰਾਮ ਦੌਰਾਨ ਸਾਰੇ ਮਹਿਮਾਨਾਂ ਅਤੇ ਵੱਖੋਂ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਐਨ.ਸੀ.ਸੀ. ਦੀ 7 ਪੰਜਾਬ ਬਟਾਲੀਅਨ ਵਲੋਂ ਸ਼ਿਰਕਤ ਵੀ ਲੋਕਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ।ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਮੁਫ਼ਤ ਟੀਕਾਕਰਣ ਅਤੇ ਪੋਸ਼ਣ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਾਲਾਂਕਿ ਗੁਰਦਾਸਪੁਰ ਵਿਚ ਇਹ ਅਭਿਆਨ ਦੋ ਦਿਨਾਂ ਲਈ ਚਲਾਇਆ ਗਿਆ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਸ ਬਿਮਾਰੀ 'ਤੇ ਪੂਰੀ ਤਰ੍ਹਾਂ ਠੱਲ ਨਹੀਂ ਪਾਈ ਜਾਂਦੀ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD