Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਬ੍ਰਹਮ ਮਹਿੰਦਰਾ, ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਸਿੰਘ ਗਿੱਲ ਦੀ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਰਿਲੀਜ਼

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਦੇ 19 ਖਿਡਾਰੀਆਂ ਤੇ ਮੁੱਖ ਕੋਚ ਦੀ ਸੰਖੇਪ ਜੀਵਨੀ ਉਪਰ ਆਧਾਰਿਤ ਹੈ ਪੁਸਤਕ

Pargat Singh, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 25 Sep 2021

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ 'ਤੇ ਆਧਾਰਿਤ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਅੱਜ ਰਿਲੀਜ਼ ਕੀਤੀ ਗਈ।ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮ ਸ੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਓਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਵੱਲੋਂ ਇਹ ਕਿਤਾਬ ਰਿਲੀਜ਼ ਕੀਤੀ ਗਈ। ਖੇਡ ਲਿਖਾਰੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ ਜੋ ਲੋਕਗੀਤ ਪ੍ਰਕਾਸ਼ਨ ਵੱਲੋਂ ਰੰਗਦਾਰ ਤਸਵੀਰਾਂ ਸਮੇਤ ਛਾਪੀ ਗਈ ਹੈ।ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਕਲਮਬੰਦ ਕਰਕੇ ਰਿਕਾਰਡ ਸਾਂਭਣ ਵਧੀਆ ਉਪਰਾਲਾ ਕੀਤਾ ਹੈ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਤੇ ਖਿਡਾਰੀਆਂ ਬਾਰੇ ਸਾਹਿਤ ਲਿਖਣਾ ਬਹੁਤ ਵਧੀਆ ਗੱਲ ਹੈ। 

ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਜੀਵਨੀ ਬਾਰੇ ਲਿਖੀ ਇਹ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦਾ ਖਾਸ ਯੋਗਦਾਨ ਹੈ ਜਿਸ ਬਦੌਲਤ ਦੁਨੀਆਂ ਵਿੱਚ ਸੂਬੇ ਦਾ ਨਾਮ ਰੌਸ਼ਨ ਹੋਇਆ ਹੈ।ਟੋਕੀਓ ਵਿਖੇ ਭਾਰਤੀ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਤਮਗਾ ਜਿੱਤਿਆ ਹੈ। ਇਸ ਪੁਸਤਕ ਵਿੱਚ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਅਤੇ ਕੋਚ ਗ੍ਰਾਹਮ ਰੀਡ ਦੀ ਸੰਖੇਪ ਜੀਵਨੀ ਲਿਖੀ ਗਈ ਹੈ। ਇਸ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ਵਿੱਚ ਮਿਲਦੀ ਹੈ।ਪੰਜਾਬ ਸਰਕਾਰ ਵਿੱਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਗਿੱਲ ਪਿਛਲੇ 20 ਸਾਲ ਤੋਂ ਨਿਰੰਤਰ ਖੇਡਾਂ ਅਤੇ ਖਿਡਾਰੀਆਂ ਬਾਰੇ ਲਿਖ ਰਹੇ ਹਨ। ਲੇਖਕ ਨੇ ਇਸ ਤੋਂ ਪਹਿਲਾਂ ਚਾਰ ਪੁਸਤਕਾਂ ਲਿਖੀਆਂ ਹਨ ਜਿਨ੍ਹਾਂ ਦੇ ਨਾਮ 'ਖੇਡ ਅੰਬਰ ਦੇ ਪੰਜਾਬੀ ਸਿਤਾਰੇ', 'ਮੈਂ ਇਵੇਂ ਵੇਖੀਆ ਏਸ਼ਿਆਈ ਖੇਡਾਂ', 'ਅੱਖੀ ਵੇਖੀਆਂ ਓਲੰਪਿਕ ਖੇਡਾਂ' ਤੇ 'ਨੌਲੱਖਾ ਬਾਗ਼' ਹਨ।ਰਿਲੀਜ਼ ਕਰਨ ਵਾਲਿਆਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਵੀ ਸ਼ਾਮਲ ਸਨ।ਇਸ ਮੌਕੇ ਹਾਕੀ ਓਲੰਪੀਅਨ ਦਵਿੰਦਰ ਸਿੰਘ ਗਰਚਾ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਗਰੇਵਾਲ ਤੇ ਤੇਜਬੀਰ ਸਿੰਘ ਅਤੇ ਦਰੋਣਾਚਾਰੀਆ ਐਵਾਰਡੀ ਹਾਕੀ ਕੋਚ ਬਲਦੇਵ ਸਿੰਘ ਵੀ ਹਾਜ਼ਰ ਸਨ।

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD