Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਤਮਗਾ ਜੇਤੂ ਹਾਕੀ ਟੀਮ ਅਤੇ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਤੇ ਕੋਚਾਂ ਦਾ ਸਨਮਾਨ

ਖਿਡਾਰੀ ਇਸ ਪ੍ਰਾਪਤੀ ਤੋਂ ਬਾਅਦ ਭਵਿੱਖ ਲਈ ਵੱਡਾ ਨਿਸ਼ਾਨਾ ਮਿੱਥਣ: ਬ੍ਰਹਮ ਮਹਿੰਦਰਾ

Brahm Mohindra, Pargat Singh, Congress, Punjab Congress,  Punjab, Punjab Olympic association, Rajdeep Singh Gill, General KS Sidhu, Manpreet Singh, Harmanpreet Singh, Mandeep Singh, Simranjeet Singh, Hardik Singh, Dilpreet Singh, Varun Kumar, Shamsher Singh, Gurbanta Singh, Krishan Bahadur Pathak, Simranjot Kaur, Anjum Moudgill

Web Admin

Web Admin

5 Dariya News

ਚੰਡੀਗੜ੍ਹ , 25 Sep 2021

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬੀ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ ਕੀਤਾ ਗਿਆ ਹੈ।ਅੱਜ ਇਥੇ ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਰਗਟ ਸਿੰਘ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਦੀਪ ਵਤਸ ਵੱਲੋਂ ਸਮੂਹ ਖਿਡਾਰੀਆਂ ਤੇ ਕੋਚਾਂ ਨੂੰ 'ਸਿਲਵਰ ਪਲੇਟ' ਨਾਲ ਸਨਮਾਨਤ ਕੀਤਾ ਗਿਆ।

ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਪ੍ਰੀਤ ਸਿੰਘ (ਮਨਪ੍ਰੀਤ ਸਿੰਘ), ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ, ਹਿੱਸਾ ਲੈਣ ਵਾਲੇ ਖਿਡਾਰੀ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ, ਕੋਚ ਸ਼ਿਵੇਦਰਾ ਸਿੰਘ, ਮਹਿੰਦਰ ਸਿੰਘ ਢਿੱਲੋਂ ਤੇ ਸੰਦੀਪ ਕੁਮਾਰ ਸ਼ਾਮਲ ਸਨ।ਸਮਾਗਮ ਦੌਰਾਨ ਸਬੰਧੋਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਟੋਕੀਓ ਵਿੱਚ ਪ੍ਰਾਪਤੀਆਂ ਖੱਟਣ ਵਾਲੇ ਖਿਡਾਰੀ ਆਪਣੀਆਂ ਇਸ ਪ੍ਰਾਪਤੀਆਂ ਤੋਂ ਬਾਅਦ ਅਗਲਾ ਨਿਸ਼ਾਨਾ ਮਿੱਥਣ ਅਤੇ ਸਖਤ ਮਿਹਨਤ ਕਰਨ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੀਆਂ ਪੈਰਿਸ ਓਲੰਪਿਕ ਖੇਡਾਂ-2024 ਵਿੱਚ ਖਿਡਾਰੀ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸੂਬਾ ਸਰਕਾਰ ਨਾਲ ਮਿਲ ਕੇ ਅਤੇ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਨਾਲ ਲੈ ਕੇ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਨਵੇਂ ਉਮਰ ਦੇ ਖਿਡਾਰੀ ਅੱਗੇ ਆਉਣ।ਹਾਕੀ ਪੰਜਾਬ ਦੇ ਸਕੱਤਰ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਪ੍ਰਾਪਤੀ ਲੰਬੇ ਸਮੇਂ ਦੀ ਘਾਲਣਾ ਅਤੇ ਸਖਤ ਮਿਹਨਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਸਭ ਤੋਂ ਵੱਧ ਦਿਮਾਗ ਵਾਲੇ ਹੁੰਦੇ ਹਨ ਜਿਨ੍ਹਾਂ ਥੋੜੇਂ ਸਮੇਂ ਅੰਦਰ ਵੱਡਾ ਫੈਸਲਾ ਲੈਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਤੌਰ ਖੇਡ ਡਾਇਰੈਕਟਰ ਵੱਲੋਂ ਉਨ੍ਹਾਂ ਵੱਲੋਂ ਨਵੀਆਂ ਸਿਕਸ-ਏ-ਸਾਈਡ ਐਸਟੋਟਰਫਾਂ ਸਥਾਪਤ ਕਰਨ ਤੇ ਕੋਚ ਭਰਤੀ ਕਰਨ ਦਾ ਅੱਜ ਓਲਪਿਕ ਤਮਗੇ ਦੇ ਰੂਪ ਵਿੱਚ ਨਤੀਜਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ ਅਤੇ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੀ ਹਿੱਸੇਦਾਰੀ ਨਾਲ ਹੀ ਖੇਡਾਂ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਦੀ ਲੋੜ ਹੈ ਜਿਸ ਨਾਲ ਹੀ ਨਸ਼ਿਆਂ ਦਾ ਕੋਹੜ ਜੜੋਂ ਵੱਢਿਆ ਜਾ ਸਕਦਾ ਹੈ।

ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਨੇ ਕਿਹਾ ਕਿ ਓਲੰਪਿਕਸ ਵਿੱਚ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਹੁਣ ਤੱਕ ਦੀ ਸਭ ਤੋਂ ਫਿੱਟ ਟੀਮ ਸੀ ਜਿਸ ਨੇ ਹਰ ਫੀਲਡ ਵਿੱਚ ਸਰਵੋਤਮ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਡਿਫੈਂਸ ਉਤੇ ਹੋਰ ਮਿਹਨਤ ਕਰਨ ਦੀ ਲੋੜ ਹੈ ਜਿਸ ਨਾਲ ਅਗਲੀ ਵਾਰ ਕਾਂਸੀ ਦਾ ਤਮਗਾ ਸੋਨੇ ਵਿੱਚ ਬਦਲ ਸਕਦਾ। ਉਨ੍ਹਾਂ ਸਮੂਹ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਤਾਰੀਫ ਕਰਦਿਆਂ ਕਿਹਾ ਕਿ ਖੇਡਾਂ ਦਾ ਅਸਲ ਮਨੋਰਥ ਖੇਡਾਂ ਵਿੱਚ ਹਿੱਸਾ ਲੈਣਾ ਹੈ, ਜਿੱਤ-ਹਾਰ ਬਾਅਦ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੋਚਾਂ ਨੂੰ ਵੀ ਬਣਦਾ ਮਾਣ-ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇ ਨਾਲ ਕੋਚਾਂ ਲਈ ਦਰੋਣਾਚਾਰੀਆ ਐਵਾਰਡ ਦੀ ਤਰਜ਼ ਉਤੇ ਵੀ ਐਵਾਰਡ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਹਾਕੀ ਸਭ ਤੋਂ ਖਿੱਚ ਭਰਪੂਰ ਖੇਡ ਹੈ ਅਤੇ ਲੰਬੇ ਸਮੇਂ ਬਾਅਦ ਭਾਰਤੀ ਹਾਕੀ ਨੇ ਮਾਣ ਦਿਵਾਇਆ ਹੈ ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦੀ ਸੀ।ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਅਤੇ ਸਾਬਕਾ ਨਿਸ਼ਾਨੇਬਾਜ਼ ਕੇ.ਐਸ.ਸਿੱਧੂ ਨੇ ਕਿਹਾ ਕਿ ਇਸ ਵਾਰ ਓਲੰਪਿਕ ਵਿੱਚ ਤਮਗਾ ਜਿੱਤ ਕੇ ਹਾਕੀ ਖਿਡਾਰੀਆਂ ਨੇ ਪੰਜਾਬ ਦਾ ਸਿਰ ਫਖ਼ਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਢ ਕਦੀਮ ਤੋਂ ਹੀ ਖੇਡਾਂ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ 'ਹਾਲ ਆਫ਼ ਫੇਮ' ਬਣ ਕੇ ਤਿਆਰ ਹੈ ਜਿਸ ਦਾ ਨਵੰਬਰ ਮਹੀਨੇ ਉਦਘਾਟਨ ਕੀਤਾ ਜਾਵੇਗਾ।ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਦੀਪ ਵਤਸ ਨੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਦਾ ਮਾਣ-ਸਨਮਾਨ ਹੋਰ ਪ੍ਰਾਪਤੀਆਂ ਲਈ ਪ੍ਰੇਰਿਤ ਕਰਦਾ ਹੈ।ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਟੋਕੀਓ ਓਲੰਪਿਕਸ ਦੇ ਖਿਡਾਰੀਆਂ ਬਾਰੇ ਬਣਾਈ ਗਈ ਫਿਲਮ ਦਿਖਾਈ ਗਈ ਜਿਸ ਵਿੱਚ ਹਾਕੀ ਟੀਮ ਵੱਲੋਂ ਕੀਤੇ ਗਏ ਸਾਰੇ 25 ਗੋਲਾਂ ਨੂੰ ਵੀ ਦਿਖਾਇਆ ਗਿਆ ਜਿਨ੍ਹਾਂ ਵਿੱਚੋਂ 23 ਗੋਲ ਪੰਜਾਬੀ ਖਿਡਾਰੀਆਂ ਨੇ ਕੀਤੇ ਸਨ। ਮੰਚ ਸੰਚਾਲਨ ਅਥਲੈਟਿਕਸ ਕੋਚ ਸੁਖਵਿੰਦਰ ਸਿੰਘ ਸੁੱਖੀ ਨੇ ਕੀਤਾ।ਸਮਾਗਮ ਵਿੱਚ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਪਦਮ ਸ੍ਰੀ ਕਰਤਾਰ ਸਿੰਘ, ਤੇਜਾ ਸਿੰਘ ਧਾਲੀਵਾਲ, ਸਿਕੰਦਰ ਸਿੰਘ ਮਲੂਕਾ, ਕੇ.ਵੀ.ਐਸ.ਸਿੱਧੂ, ਅਰਜੁਨਾ ਐਵਾਰਡੀ ਤਾਰਾ ਸਿੰਘ, ਆਰ.ਕੇ.ਬਾਲੀ, ਕੇ.ਵੀ.ਐਸ.ਬਰਾੜ, ਮਨਿੰਦਰ ਕੌਰ ਵਿਰਕ, ਕੁਲਵਿੰਦਰ ਸਿੰਘ ਥਿਆੜਾ, ਪ੍ਰਭਜੀਤ ਸਿੰਘ, ਜਸਬੀਰ ਸਿੰਘ ਗਿੱਲ, ਅਨਿਲ ਅਰੋੜਾ, ਸੰਦੀਪ ਸੈਣੀ ਤੋਂ ਇਲਾਵਾ ਖਿਡਾਰੀਆਂ ਵਿੱਚੋਂ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਦਰੋਣਾਚਾਰੀਆ ਐਵਾਰਡੀ ਬਲਦੇਵ ਸਿੰਘ, ਦਰੋਣਾਚਾਰੀਆ ਐਵਾਰਡੀ ਐਸ.ਐਸ.ਪੰਨੂੰ, ਪਦਮ ਸ੍ਰੀ ਬਹਾਦਰ ਸਿੰਘ, ਧਿਆਨ ਚੰਦ ਐਵਾਰਡੀ ਅਜੀਤ ਸਿੰਘ, ਮਾਸਕੋ ਓਲੰਪਿਕ ਗੋਲਡ ਮੈਡਲਿਸਟ ਦਵਿੰਦਰ ਸਿੰਘ ਗਰਚਾ, ਅਰਜੁਨਾ ਐਵਾਰਡੀ ਬਲਜੀਤ ਸਿੰਘ ਢਿੱਲੋਂ, ਅਰਜੁਨਾ ਐਵਾਰਡੀ ਮਾਧੁਰੀ ਸਕਸੈਨਾ, ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਜੂਨੀਅਰ ਵਿਸ਼ਵ ਕੱਪ ਜੇਤੂ ਹਾਕੀ ਖਿਡਾਰੀ ਤੇਜਬੀਰ ਸਿੰਘ, ਅਥਲੀਟ ਹਰਮਿਲਨ ਬੈਂਸ ਅਤੇ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਅਮਰਿੰਦਰ ਸਿੰਘ ਬਜਾਜ ਵੀ ਹਾਜ਼ਰ ਸਨ।

 

Tags: Brahm Mohindra , Pargat Singh , Congress , Punjab Congress , Punjab , Punjab Olympic association , Rajdeep Singh Gill , General KS Sidhu , Manpreet Singh , Harmanpreet Singh , Mandeep Singh , Simranjeet Singh , Hardik Singh , Dilpreet Singh , Varun Kumar , Shamsher Singh , Gurbanta Singh , Krishan Bahadur Pathak , Simranjot Kaur , Anjum Moudgill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD