Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਫਿੱਟ ਇੰਡੀਆ ਫਰੀਡਮ ਰਨ ਦਾ ਕੀਤਾ ਗਿਆ ਆਯੋਜਨ

Nehru Yuva Kendra, Azadi Ka Amrit Mahotsav, Amritsar, Cycle Rally, Central Armed Police Forces and Assam Rifles

Web Admin

Web Admin

5 Dariya News

ਅੰਮ੍ਰਿਤਸਰ , 25 Sep 2021

Last updated on: Sep 25, 2021, 00:00 IST

ਭਾਰਤ ਦੀ ਆਜਾਦੀ ਦੀ 75 ਵੀਂ ਵਰਸ਼ਗਾਂਠ  ਦੇ ਮੌਕੇ ‘ਤੇ ਆਯੋਜਿਤ ਆਜਾਦੀ ਦੇ ਅੰਮ੍ਰਿਤ ਮਹੋਤਸਵ ਦੇ ਤਹਿਤ, ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਪੰਡਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਤੇ ਅੱਜ ਦੇਸ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸਤ ਪ੍ਰਦੇਸਾਂ ਦੇ 744 ਜਿਲਿ੍ਹਆਂ ਵਿੱਚ ਫਿੱਟ ਇੰਡੀਆ ਫਰੀਡਮ ਰਨ ਦਾ ਆਯੋਜਨ ਕੀਤਾ ਗਿਆ।ਜਨ ਭਾਗੀਦਾਰੀ ਤੋਂ ਜਨ ਅੰਦੋਲਨ ਦੇ ਵਿਸੇ ‘ਤੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਜਿਲਾ ਅੰਮ੍ਰਿਤਸਰ ਦੇ ਤਰਸਿਕਾ ਬਲਾਕ ਦੇ ਪਿੰਡ ਬਾਣੀਆ ਵਿੱਚ ਸਹੀਦ ਊਧਮ  ਸਿੰਘ ਸਪੋਰਟਸ ਐਂਡ ਯੂਥ ਵੈਲਫੇਅਰ ਕਲੱਬ ਦੁਆਰਾ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੇ ਆਰੰਭ ਵਿੱਚ ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ, ਰੋਹਿਲ ਕੁਮਾਰ ਕੱਟਾ ਨੇ ਇਸ ਪ੍ਰੋਗਰਾਮ ਦਾ ਉਦੇਸ ਦੱਸਦੇ ਹੋਏ, ਨੌਜਵਾਨਾਂ ਨੂੰ ਜੀਵਨ ਵਿੱਚ ਸਿਹਤਮੰਦ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨਾਂ ਨੂੰ ਫਿੱਟ ਰਹਿਣ ਦੀ ਸੋਹ ਦੇ ਰਾਹੀਂ ਪ੍ਰੇਰਿਤ ਕੀਤਾ। ਸਰੀਰਕ ਗਤੀਵਿਧੀਆਂ ਨੂੰ ਸਾਮਲ ਕਰਨ ਦਾ ਇੱਕ ਮਤਾ ਪ੍ਰਾਪਤ ਹੋਇਆ ਅਤੇ ਇਸ ਤੋਂ ਬਾਅਦ ਰਾਸਟਰੀ ਗੀਤ ਕੀਤਾ ਗਿਆ।ਪ੍ਰੋਗਰਾਮ ਦੀ ਅਗਲੀ ਕੜੀ ਵਿੱਚ, ਪ੍ਰੋਗਰਾਮ ਦੇ ਮੁੱਖ ਮਹਿਮਾਨ ਪਿੰਡ ਬਾਨੀਆ ਦੇ ਸਰਪੰਚ ਹਰਜੀਤ ਸਿੰਘ ਅਤੇ ਪ੍ਰੋਗਰਾਮ ਦੇ ਹੋਰ ਮਹਿਮਾਨ ਪਿੰਡ ਭਾਨੀਆ ਦੇ ਮੁਖੀ ਭਗਤ ਸਿੰਘ, ਸਰਪੰਚ ਬਲਜੀਤ ਸਿੰਘ, ਪਿੰਡ ਸਰਾਏ ਦੇ ਸਰਪੰਚ ਬਲਵਿੰਦਰ ਸਿੰਘ, ਕਲੇਰ ਬਾਲਾ ਪਾਈ ਦੇ ਸਰਪੰਚ, ਪ੍ਰੋਗਰਾਮ ਦੇ ਸਾਰੇ ਭਾਗੀਦਾਰ ਮਹਿਮਾਨਾਂ ਨੂੰ ਰੋਹਿਲ ਕੁਮਾਰ ਕੱਟਾ ਦੁਆਰਾ ਸਨਮਾਨਿਤ ਕੀਤਾ ਗਿਆ।

ਬਲਾਕ ਤਰਸਿੱਕਾ ਦੇ ਵੱਖ -ਵੱਖ ਪਿੰਡਾਂ ਦੇ ਸਰਪੰਚਾਂ ਅਤੇ ਯੂਥ ਕਲੱਬਾਂ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 150 ਦੇ ਕਰੀਬ ਲੋਕਾਂ ਨੇ ਭਾਗ ਲਿਆ, ਪ੍ਰੋਗਰਾਮ ਵਿੱਚ ਪਿੰਡ ਬਾਣੀਆ ਦੇ ਨਾਲ ਹੋਰ ਪਿੰਡ ਕਾਲੇਕੇ, ਥਾਲੀ ਸਾਹਿਬ, ਟਾਂਗਰਾ, ਮਹਿਸਮਪੁਰ ਕਲਾਂ, ਅਰਜੁਨ ਮੰਗਾ , ਜੱਬੋਵਾਲ, ਰੰਗ ਬਾਲ ਪਾਈ, ਭੋਰਚੀ ਬ੍ਰਾਹਮਣਾ, ਨਿੱਬਰ ਵਿੰਡ, ਜੋਧਾ ਨਗਰੀ, ਫੇਰੂਮਾਨ, ਅੱਡਾ ਟਾਂਗਰਾ ਦੇ ਨੌਜਵਾਨਾਂ ਨੇ ਵਿਸੇਸ ਤੌਰ ‘ਤੇ ਪ੍ਰੋਗਰਾਮ ਵਿੱਚ ਭਾਗ ਲਿਆ।ਇਸ ਪ੍ਰੋਗਰਾਮ ਵਿੱਚ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਸਹੀਦ ਊਧਮ ਸਿੰਘ ਸਪੋਰਟ ਅਤੇ ਯੂਥ ਵੈਲਫੇਅਰ ਕਲੱਬ ਦੀ ਅਗਵਾਈ ਵਿੱਚ ਹੋਰ ਯੂਥ ਕਲੱਬ ਸਹੀਦ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ, ਧੰਨ ਧੰਨ ਬਾਬਾ ਬੀਰ ਸਿੰਘ ਯੂਥ ਸਪੋਰਟਸ ਕਲੱਬ, ਬਾਬਾ ਧੰਨ ਧੰਨ ਗੁਰਮੁਖ ਦਾਸ ਸਪੋਰਟਸ ਕਲੱਬ, ਸਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਯੂਥ ਕਲੱਬ, ਸਹੀਦ ਤਰਲੋਚਨ ਸਿੰਘ ਸਪੋਰਟਸ ਐਂਡ ਕਲਚਰ ਕਲੱਬ, ਯੂਨਾਈਟਿਡ ਸਪੋਰਟਸ ਕਲੱਬ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਪੋਰਟਸ ਕਲੱਬ, ਸਹੀਦ ਕੁਲਦੀਪ ਸਿੰਘ ਯੂਥ ਸਪੋਰਟਸ ਕਲੱਬ, ਸ੍ਰੀ ਗੁਰੂ ਰਾਮਦਾਸ ਸਪੋਰਟਸ ਕਲੱਬ, ਬਾਬਾ ਜੋਰਾਵਰ ਸਿੰਘ ਯੂਥ ਵੈਲਫੇਅਰ ਸਪੋਰਟਸ ਕਲੱਬ, ਸਹੀਦ ਊਧਮ  ਸਿੰਘ ਸਪੋਰਟਸ ਕਲੱਬ ਜੋਧਾ ਨਗਰੀ, ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਅਤੇ ਐਸੋਸੀਏਸਨ, ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਅੱਡਾ ਟਾਂਗਰਾ ਨੇ ਭਾਗ ਲਿਆ।ਪ੍ਰੋਗਰਾਮ ਦੌਰਾਨ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਰਾਸਟਰੀ ਯੂਥ ਵਲੰਟੀਅਰਾਂ ਦੇ ਨਾਲ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ, ਅਮਨਪ੍ਰੀਤ ਕੌਰ, ਨਰਿੰਦਰ ਕੌਰ, ਹਰਜਿੰਦਰ ਸਿੰਘ, ਜੁਗਰਾਜ ਸਿੰਘ  ਦੇ ਨਾਲ ਯੂਥ ਕਲਬ  ਦੇ ਮੁਖੀ ਨਰਿੰਦਰ ਦੀਪ ਸਿੰਘ, ਅਮਰਪ੍ਰੀਤ ਸਿੰਘ, ਹਰਮਨ, ਜੁਗਬੀਰ ਸਿੰਘ, ਅਰਸਦੀਪ ਸਿੰਘ, ਰਾਜਪ੍ਰੀਤ ਸਿੰਘ, ਸਰਦੂਲ ਸਿੰਘ, ਹਰਮਨ ਸਿੰਘ, ਆਜਾਦ ਸਿੰਘ, ਗੁਰਭੇਜ ਸਿੰਘ, ਅਕਾਸਦੀਪ ਸਿੰਘ ਹਾਜਰ ਸਨ।ਪ੍ਰੋਗਰਾਮ ਦੇ ਅੰਤ ਵਿੱਚ, ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੁਆਰਾ ਚਲਾਏ ਜਾ ਰਹੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਨੌਜਵਾਨਾਂ ਦਾ ਧੰਨਵਾਦ ਅਤੇ ਇਸ ਫਿਟ ਇੰਡੀਆ ਮੁਹਿੰਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਦੇ ਨਾਲ ਕੀਤਾ ਗਿਆ।

 

Tags: Nehru Yuva Kendra , Azadi Ka Amrit Mahotsav , Amritsar , Cycle Rally , Central Armed Police Forces and Assam Rifles

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD