Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਛੇਤੀ ਕਾਰਜਸ਼ੀਲ ਹੋਵੇਗਾ : ਚਰਨਜੀਤ ਸਿੰਘ ਚੰਨੀ

ਕੌਮੀ ਮੈਡੀਕਲ ਕਮਿਸ਼ਨ ਨੇ ਸਾਲ 2021-22 ਤੋਂ ਕਾਲਜ ਵਿਚ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕੀਤਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 26 Sep 2021

Last updated on: Sep 26, 2021, 00:00 IST

ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਇੰਸਟਿਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਛੇਤੀ ਕਾਰਜਸ਼ੀਲ ਕਰੇਗੀ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਲਈ ਉਪਰਾਲੇ ਨਿਰੰਤਰ ਜਾਰੀ ਰੱਖੇ ਹੋਏ ਹਨ। ਉਨਾਂ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੀ ਮੈਡੀਕਲ ਅਸੈੱਸਮੈਂਟ ਐਂਡ ਰੇਟਿੰਗ ਬੋਰਡ (ਐਮ.ਏ.ਆਰ.ਬੀ.) ਨੇ ਕਮਿਸ਼ਨ ਦੇ ਨਿਰਧਾਰਕ ਦੀ ਰਿਪੋਰਟ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਅਧੀਨ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਰੈਗੂਲਰ ਕਲਾਸਾਂ ਸ਼ੁਰੂ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਹੈ।ਸ. ਚੰਨੀ ਨੇ ਅੱਗੇ ਦੱਸਿਆ ਕਿ ਐਨ.ਐਮ.ਸੀ. ਦੇ ਫੈਸਲੇ ਨਾਲ ਇਸ ਸੰਸਥਾ ਲਈ 100 ਸੀਟਾਂ ਅਲਾਟ ਕੀਤੀਆਂ ਗਈਆਂ ਹਨ ਜਿਸ ਨਾਲ ਵਿਦਿਆਰਥੀਆਂ ਲਈ ਮਿਆਰੀ ਮੈਡੀਕਲ ਸਿੱਖਿਆ ਤੇ ਖੋਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਿੱਤੇ ਦੇ ਲੋਕਾਂ ਨੂੰ ਵਾਜਬ ਦਰਾਂ ਉਤੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਲਈ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਉਨਾਂ ਕਿਹਾ ਕਿ ਨੈਸਨਲ ਮੈਡੀਕਲ ਕਮਿਸਨ ਦੇ ਨਿਯਮਾਂ ਅਨੁਸਾਰ ਅਤਿ ਆਧੁਨਿਕ ਮੈਡੀਕਲ ਸੰਸਥਾ ਇਮਾਰਤਾਂ, ਉਪਕਰਨਾਂ ਅਤੇ ਹਸਪਤਾਲ ਸਹੂਲਤਾਂ ਦੇ ਮਾਮਲੇ ਵਿੱਚ ਪਹਿਲਾਂ ਹੀ ਸਾਰੀਆਂ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਲੈਸ ਹੈ। ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਮਿਸ਼ਨ ਦੀ ਲੋੜ ਅਨੁਸਾਰ ਇੰਸਟੀਚਿਊਟ ਲਈ ਬਜਟ ਵਿੱਚ ਢੁਕਵੀਂ ਵਿਵਸਥਾ ਵੀ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸ ਸੰਸਥਾ ਦੇ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਜਿੱਥੇ ਇੱਕ ਪਾਸੇ ਵੱਡਾ ਹੁਲਾਰਾ ਮਿਲੇਗਾ, ਓਥੇ ਹੀ ਦੂਜੇ ਪਾਸੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨਾਂ ਨੇ ਪ੍ਰਵਾਨਗੀ ਪ੍ਰਦਾਨ ਕਰਨ ਲਈ ਕਮਿਸ਼ਨ ਦਾ ਧੰਨਵਾਦ ਵੀ ਕੀਤਾ। ਸ੍ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਸਥਾ ਵਿੱਚ ਅਕਾਦਮਿਕ ਸੈਸਨ ਨੂੰ ਛੇਤੀ ਤੋਂ ਛੇਤੀ ਸੁਰੂ ਕਰਨ ਲਈ ਲੋੜੀਂਦੀਆਂ ਪ੍ਰਬੰਧ ਮੁਕੰਮਲ ਕਰਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD