Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਰਤ ਮਾਲਾ ਪ੍ਰਾਜੈਕਟ ਤਹਿਤ ਮਾਮੂਲੀ ਕੀਮਤ ਦੇ ਕੇ ਜ਼ਮੀਨ ਐਕਵਾਇਰ ਕਰਨ ਖਿਲਾਫ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਪ੍ਰਦਰਸ਼ਨ

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਗ੍ਰਿਫਤਾਰ

Sukhbir Singh Badal, Shiromani Akali Dal, SAD, Akali Dal Dr Daljit Cheema, Hira Singh Gabria, Surjit Singh Rakhra, Baldev Singh Mann, Iabal Singh Jhundan, Ranjit Singh Gill, Jagdeep Cheema, Gurpreeet Rajukhanna, Harinder Chandumajra, Parambans Romana, Robin Brar

Web Admin

Web Admin

5 Dariya News

ਮੁਹਾਲੀ , 29 Sep 2021

Last updated on: Sep 29, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੀ ਚੋਟੀ ਦੀ ਲੀਡਰਸ਼ਿਪ ਨੂੰ ਅੱਜ ਉਸ ਵੇਲੇ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਭਾਰਤ ਮਾਲਾ ਪ੍ਰਾਜੈਕਟ ਤਹਿਤ ਮਾਮੂਲੀ ਕੀਮਤ ’ਤੇ ਜ਼ਮੀਨ ਐਕਵਾਇਰ ਕਰਨ ਖਿਲਾਫ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਹਨ। ਪਹਿਲਾਂ ਗੁਰਦੁਆਰਾ ਅੰਬ ਸਾਹਿਬ ਵਿਖੇ ਹਜ਼ਾਰਾਂ ਪਾਰਟੀ ਵਰਕਰ ਇਕੱਤਰ ਹੋਏ ਜਿਥੋਂ ਉਹਨਾਂ ਟਰੈਕਟਰਾਂ ’ਤੇ ਅਤੇ ਪੈਦਲ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕਰ ਦਿੱਤਾ। ਇਹ ਰੋਸ ਮਾਰਚ ਚੰਡੀਗੜ੍ਹ ਨਾਲ ਲੱਗਦੀ ਸਰਹੱਦ ’ਤੇ ਰੋਕ ਲਿਆ ਗਿਆ ਜਿਥੇ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਨਾਲ ਰੋਡ ਸੰਘਰਸ਼ ਕਮੇਟੀ, ਜੋ ਕਿਸਾਨਾਂ ਲਈ ਢੁਕਵਾਂ ਮੁਆਵਜ਼ਾ ਲੈਣ ਵਾਸਤੇ ਸੰਘਰਸ਼ ਚਲਾ ਰਹੀ ਹੈ, ਦੀ ਲੀਡਰਸ਼ਿਪ ਧਰਨੇ ’ਤੇ ਬੈਠ ਗਈ ਤੇ ਫਿਰ ਗ੍ਰਿਫਤਾਰੀਆਂ ਦਿੱਤੀਆਂ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ 19 ਜ਼ਿਲਿ੍ਹਆਂ ਵਿਚ ਐਕਵਾਇਰ ਕੀਤੀ ਜਾ ਰਹੀ 25 ਹਜ਼ਾਰ ਏਕੜ ਜ਼ਮੀਨ ਦੇ ਮਾਲਕ ਦੋ ਲੱਖ ਕਿਸਾਨਾਂ ਵੱਲੋਂ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਨੁੰ ਅਣਡਿੱਠ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸਿਾਨਾਂ ਨਾਲ ਧਰੋਹ ਕਮਾ ਰਹੀ ਹੈ ਜੋ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਾਸਤੇ ਕ੍ਰਮਵਾਰ 30 ਅਤੇ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਰਹੀ ਹੈ ਜਦਕਿ ਇਹ ਮੁਆਵਜ਼ਾ ਕ੍ਰਮਵਾਰ 2 ਤੋਂ 3 ਕਰੋੜ ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ।ਸਰਦਾਰ ਬਾਦਲ ਨੇ ਕਿਹਾ ਕਿ 25 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨ ਨਾਲ 75 ਹਜ਼ਾਰ ਏਕੜ ਜ਼ਮੀਨ ਵਰਤੋਂ ਵਿਹੂਣੀ ਹੋ ਜਾਵੇਗੀ ਤੇ ਛੋਟੇ ਛੋਟੇ ਟੁਕੜੇ ਹੋ ਜਾਣਗੇ ਜਿਥੇ ਨਾ ਪਹੁੰਚਿਆ ਜਾ ਸਕੇਗਾ ਤੇ ਨਾ ਹੀ ਸਿੰਜਾਈ ਸਹੂਲਤ ਮਿਲ ਸਕੇਗੀ। ਉਹਨਾਂ ਇਹ ਵੀ ਦੱਸਿਆ ਕਿ 3 ਹਜ਼ਾਰ ਘਰ ਢਾਹ ਦਿੱਤੇ ਜਾਣਗੇ ਤੇ 100 ਪਿੰਡਾਂ ਵਿਚੋਂ ਛਪੜ ਖਤਮ ਹੋ ਜਾਣਗੇ।ਉਹਨਾਂ ਕਿਹਾ ਕਿ ਪ੍ਰਾਜੈਕਟ ਤਹਿਤ ਇਕ ਕਰੋੜ ਦਰੱਖਤ ਕੱਟ ਦਿੱਤੇ ਜਾਣਗੇ ਤੇ ਸੈਂਕੜੇ ਫੈਕਟਰੀਆਂ, ਸ਼ੈਲਰ, ਪੋਲਟਰੀ ਫਾਰਮ, ਭੱਠੇ ਅਤੇ ਡੇਅਰੀ ਫਾਰਮ ਤਬਾਹ ਹੋ ਜਾਣਗੇ। ਉਹਨਾਂ ਕਿਹਾ ਕਿ ਕਿਸਾਨਾਂ ਦੇ ਜਲ ਸਰੋਤ ਤੇ ਟਿਊਬਵੈਲ ਖਤਮ ਹੋ ਜਾਣਗੇ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ ਕਿਸਾਨਾਂ ਨੁੰ ਪ੍ਰਤੀ ਏਕੜ ਕਰੋੜਾਂ ਰੁਪਏ ਮੁਅਵਾਜ਼ਾ ਦਿੱਤਾ ਬਲਕਿ ਉਹਨਾਂ ਨੂੰ ਮੁਫਤ ਟਿਊਬਵੈਲ ਵੀ ਦਿੱਤੇ ਸਨ ਤੇ ਅੱਗੇ ਜ਼ਮੀਨ ਦੀ ਰਜਿਸਟਰੀ ਵੀ ਮੁਫਤ ਕਰ ਦਿੱਤੀ ਸੀ। ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਦਨ ’ਤੇ ਉਹਨਾਂ ਨੁੰ ਢੁਕਵਾਂ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ।

ਪੰਜਾਬ ਦੇ ਰਾਜਸੀ ਹਾਲਾਤਾਂ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਿਸੇ ਨੁੰ ਵੀ ਲੋਕਾਂ ਜਾਂ ਉਹਨਾਂ ਦੀਆਂ ਮੁਸਸ਼ਕਿਲਾਂ ਵਿਚ ਦਿਲਸਚਪੀ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਅੱਜ ਵੇਖ ਰਹੇ ਹਾਂ ਕਿ ਕਾਂਗਰਸ ਪਾਰਟੀ ਵਿਚ ਸਿਖ਼ਰਲੀ ਕੁਰਸੀ ਵਾਸਤੇ ਲੜਾਈ ਚਲ ਰਹੀ ਹੈ। ਇਕ ਬੰਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਪਰ ਦੂਜੇ ਨੂੰ ਇਹ ਕੁਰਸੀ ਮਿਲ ਜਾਂਦੀ ਹੈ। ਇਕ ਆਗੂ ਚਾਹੁੰਦਾ ਹੈ ਕਿ ਮੁੱਖ ਮੰਤਰੀ ਉਸਦੀ ਕਠਪੁਤਲੀ ਬਣਿਆ ਰਹੇ ਪਰ ਮੁੱਖ ਮੰਤਰੀ ਇਹ ਪ੍ਰਵਾਨ ਨਹੀਂ ਕਰਦਾ ਤਾਂ ਫਿਰ ਉਹ ਬੰਦਾ ਅਸਤੀਫਾ ਦੇ ਦਿੱਤਾ ਹੈ। ਪੰਜਾਬ ਇਸ ਤਰੀਕੇ ਨਹੀਂ ਚਲਾਇਆ ਜਾ ਸਕਦਾ। ਇਹ ਸਰਹੱਦੀ ਸੂਬਾ ਹੈ ਜਿਥੇ ਸਾਨੂੰ ਅਜਿਹੇ ਆਗੂ ਦੀ ਜ਼ਰੂਰਤ ਹੈ ਜੋ ਇਕਜੁੱਟਤਾ ਦਾ ਮਾਦਾ ਰੱਖਦਾ ਹੋਵੇ। ਇਕ ਵਿਅਕਤੀ ਜੋ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਯਕੀਨੀ ਬਣਾ ਸਕੇ ਪਰ ਮੰਦਭਾਗੀ ਗੱਲ ਇਹ ਹੈ ਕਿ ਅਸੀਂ ਹੁਣ ਵੇਖ ਰਹੇ ਹਾਂ ਕਿ ਖੁੱਲ੍ਹੀ ਲੁੱਟ ਚਲ ਰਹੀ ਹੈ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵਿਚ ਆਪਸੀ ਟਕਰਾਅ ਦੀ ਗੱਲ ਵੀ ਕੀਤੀ। ਉਹਨਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਮਾਫੀਆ ਨਾਲ ਜੁੜਿਆ ਕੋਈ ਵੀ ਵਿਅਕਤੀ ਉਹਨਾਂ ਕੋਲ ਨਾ ਆਵੇ ਪਰ ਉਹਨਾਂ ਜਬਰ ਜਨਾਹ ਦੇ ਮੁਲਜ਼ਮ ਵਿਧਾਇਕ ਅਤੇ ਫਰੀਦਕੋਟ ਆਧਾਰਿਤ ਪਰਿਵਾਰ ਵੱਲੋਂ ਕਤਲ ਕੇਸ ਵਿਚ ਮੁਲਜ਼ਮ ਠਹਿਰਾਏ ਗਏ ਵਿਧਾਇਕ ਸਮੇਤ ਦਾਗੀ ਵਿਅਕਤੀ ਚੁਣ ਲਏ ਹਨ।ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਆ ਰਹੇ ਸੜਕੀ ਪ੍ਰਾਜੈਕਟਾਂ ਦਾ ਉਦੇਸ਼ ਪ੍ਰਮੁੱਖ ਸ਼ਹਿਰਾਂ ਵਿਚ ਫਾਸਲਾ ਘਟਾ ਕੇ ਕਾਰਪੋਰੇਟ ਜਗਤ ਦੇ ਸਮਾਨ ਦੀ ਆਵਾਜਾਈ ਤੇਜ਼ ਰਫਤਾਰ ਕਰਨ ਵੱਲ ਸੇਧਤ ਹੈ ਪਰ ਜਿਹੜੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਉਹਨਾਂ ਨੁੰ ਕੌਡੀਆਂ ਦਾ ਭਾਅ ਦਿੱਤਾ ਜਾ ਰਿਹਾ ਹੈ।ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ ਅਤੇ ਇਹ ਜ਼ਮੀਨ ਦੀ ਕੀਮਤ 2 ਤੋਂ 3 ਕਰੋੜ ਰੁਪਏ ਪ੍ਰਤੀ ਏਕੜ ਮਿਲਣੀ ਯਕੀਨੀ ਬਣਾਉਣ ਲਈ ਨਿਯਮ ਤੈਅ ਕਰਨ ਮਗਰੋਂ ਮੁੜ ਸ਼ੁਰੂ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦਾ ਸਹੀ ਮੁੱਲ ਮਿਲ ਗਿਆ ਤਾਂ ਫਿਰ ਸੂਬੇ ਦੇ ਅਰਥਚਾਰੇ ਵਿਚ 75  ਹਜ਼ਾਰ ਕਰੋੜ ਰੁਪਿਆ ਆ ਜਾਵੇਗਾ।ਇਸ ਮੌਕੇ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਲਈ ਨਿਆਂ ਮਿਲਣਾ ਯਕੀਨੀ ਬਣਾਏਗਾ। ਸੰਘਰਸ਼ ਕਮੇਟੀ ਦੇ ਮੈਂਬਰਾਂ ਹਰਮਨਪ੍ਰੀਤ ਸਿੰਘ ਤੇ ਗੁਰਦਿਆਲ ਸਿੰਘ ਨੇ ਵੀ ਇਸ ਮੌਕੇ ਸੰਬੋਧਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਇਕਬਾਲ ਸਿੰਘ ਝੂੰਦਾ, ਰਣਜੀਤ ਸਿੰਘ ਗਿੱਲ, ਜਗਦੀਪ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ ਤੇ ਰੋਬਿਨ ਬਰਾੜ ਵੀ ਮੌਜੂਦ ਸਨ। 

 

Tags: Sukhbir Singh Badal , Shiromani Akali Dal , SAD , Akali Dal Dr Daljit Cheema , Hira Singh Gabria , Surjit Singh Rakhra , Baldev Singh Mann , Iabal Singh Jhundan , Ranjit Singh Gill , Jagdeep Cheema , Gurpreeet Rajukhanna , Harinder Chandumajra , Parambans Romana , Robin Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD