Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਭਾਰਤਮਾਲਾ ਪ੍ਰੀਯੋਜਨਾ' ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ : ਸੁਖਜਿੰਦਰ ਸਿੰਘ ਰੰਧਾਵਾ

Sukhjinder Singh Randhawa, Congress, Punjab Government, Government of Punjab, Punjab Congress, Bharatmala Project, Aruna Chaudhary, Rana Gurjeet Singh

Web Admin

Web Admin

5 Dariya News

ਚੰਡੀਗੜ੍ਹ , 29 Sep 2021

Last updated on: Sep 29, 2021, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਭਾਰਤਮਾਲਾ ਪ੍ਰੀਯੋਜਨਾ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ।ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਅਰੁਣਾ ਚੌਧਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵਿਭਾਗ ਦੇ ਉਚ ਅਧਿਕਾਰੀਆਂ ਤੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਸ. ਰੰਧਾਵਾ ਨੇ ਕਹੀ।ਸੰਘਰਸ਼ ਕਮੇਟੀ ਦੇ ਐਡਵੋਕੇਟ ਗੁਰਜੀਤ ਸਿੰਘ ਗਿੱਲ ਵੱਲੋਂ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਕਿ ਕਈ ਥਾਵਾਂ ਉਤੇ ਕਿਸਾਨਾਂ ਨੂੰ ਐਕੁਵਾਇਰ ਕੀਤੀ ਜ਼ਮੀਨ ਬਦਲੇ ਦੂਜੀਆਂ ਥਾਵਾਂ ਮੁਕਾਬਲੇ ਘੱਟ ਮੁਆਵਜ਼ਾ ਮਿਲ ਰਿਹਾ ਹੈ। ਸ. ਰੰਧਾਵਾ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਮਾਲ ਮੰਤਰੀ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਬਣਦਾ ਹੱਕ ਦੇਣ ਲਈ ਜਲਦ ਹੱਲ ਕੱਢਿਆ ਜਾਵੇ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਡਿੰਪਾ, ਵਿਧਾਇਕ ਸ. ਨਵਤੇਜ ਸਿੰਘ ਚੀਮਾ, ਕੌਮੀ ਹਾਈਵੇਜ਼ ਅਥਾਰਟੀ ਦੇ ਸਲਾਹਕਾਰ (ਪੰਜਾਬ) ਕਾਹਨ ਸਿੰਘ ਪੰਨੂੰ, ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

 

Tags: Sukhjinder Singh Randhawa , Congress , Punjab Government , Government of Punjab , Punjab Congress , Bharatmala Project , Aruna Chaudhary , Rana Gurjeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD