Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਕਰੇਗੀ ਪੂਰਾ : ਸੰਗਤ ਸਿੰਘ ਗਿਲਜੀਆਂ

ਸੂਬੇ ਦਾ ਵਿਕਾਸ ਅਤੇ ਰਹਿੰਦੇ ਮੁੱਖ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਾਂਗੇ

Sangat Singh Gilzian, Congress, Punjab Congress

Web Admin

Web Admin

5 Dariya News

ਹੁਸ਼ਿਆਰਪੁਰ , 28 Sep 2021

Last updated on: Sep 28, 2021, 00:00 IST

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਦੀ ਹੋਈ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਸਿਖਰਾਂ ’ਤੇ ਲੈ ਕੇ ਜਾਵੇਗੀ।ਸੂਬੇ ਅੰਦਰ ਨਵੀਂ ਵਜਾਰਤ ਵਿਚ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਬਨਣ ਮਗਰੋਂ ਪਹਿਲੀ ਵਾਰ ਇਥੇ ਪੁੱਜੇ ਸ. ਗਿਲਜੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਥਾਨਕ ਲੋਕ ਨਿਰਮਾਣ ਰੈਸਟ ਹਾਊਟ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਐਮ.ਐਲ.ਏਜ਼ ਡਾ. ਰਾਜ ਕੁਮਾਰ ਚੱਬੇਵਾਲ, ਅਰੁਣ ਡੋਗਰਾ, ਪਵਨ ਆਦੀਆ ਅਤੇ ਇੰਦੂ ਬਾਲਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ।ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ 18 ਮੁੱਖ ਕੰਮ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਕੇ ਸੂਬੇ ਦੀ ਇਕਸਾਰ ਤਰੱਕੀ ਨੂੰ ਨਵੀਂ ਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਹਰ ਵਰਗ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਸ਼ਿੱਦਤ ਨਾਲ ਬਾਖੂਬੀ ਨਿਭਾਉਂਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਰਹਿਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਹਾਲੇ 3 ਮਹੀਨਿਆਂ ਤੋਂ ਵੱਧ ਦਾ ਸਮਾਂ ਬਾਕੀ ਹੈ ਜਿਸ ਦੌਰਾਨ ਪਹਿਲਾਂ ਤੋਂ ਚੱਲ ਰਹੇ ਪ੍ਰੋਜੈਕਟਾਂ ਦੇ ਨਾਲ-ਨਾਲ ਨਵੇਂ ਪ੍ਰੋਜੈਕਟ ਅਤੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਡੱਟ ਕੇ ਖੜ੍ਹੀ ਹੈ ਅਤੇ ਬੀਤੇ ਕੱਲ੍ਹ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਸਾਨੀ ਮੰਗਾਂ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਇਨ੍ਹਾਂ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਅਜਿਹੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ ਅਤੇ ਰਹਿੰਦੇ ਕੇਸਾਂ ਦੀ ਪੜਤਾਲ ਵੀ ਜਲਦ ਮੁਕੰਮਲ ਕਰਵਾਈ ਜਾ ਰਹੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਜਨੀਸ਼ ਟੰਡਨ ਆਦਿ ਮੌਜੂਦ ਸਨ।

 

Tags: Sangat Singh Gilzian , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD