Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ

ਤਿੰਨ ਕਾਲੇ ਖੇਤੀ ਕਾਨੂੰਨ ਮੁੱਢੋਂ ਖਾਰਜ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 28 Sep 2021

Last updated on: Sep 28, 2021, 00:00 IST

ਪੰਜਾਬ ਦੇ ਮੁੱਖ ਮੰਤਰੀਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨਾਂ ਦੀ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦੇਵੇਗੀ ਤਾਂ ਕਿ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਜੋ ਪਹਿਲਾਂ ਹੀ ਡੂੰਘੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ।ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ ਉਨਾਂ ਨੇ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਾਨੂੰਨ ਰੱਦ ਕਰਨ ਲਈ ਕਿਹਾ ਸੀ ਪਰ ਉਸ ਮੌਕੇ ਮੰਤਰੀ ਮੰਡਲ ਨੇ ਉਨਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਜਿਹੜਾ ਵੀ ਕਦਮ ਚਾਹੁਣ, ਉਹ ਚੁੱਕਣ ਲਈ ਅਧਿਕਾਰਤ ਕਰ ਦਿੱਤਾ ਸੀ। ਹਾਲਾਂਕਿ, ਉਨਾਂ ਨੇ ਇਨਾਂ ਘਿਨਾਉਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧੇ ਹੋਏ ਬਿੱਲ ਲਿਆਉਣ ਦਾ ਰਾਹ ਚੁਣਿਆ ਸੀ।ਕੇਂਦਰ ਸਰਕਾਰ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਲਈ ਸਰਹੱਦੀ ਸੂਬੇ ਨੂੰ ਮਾਨਤਾ ਦੇਣ ਦੀ ਅਪੀਲ ਕਰਦਿਆਂ ਸ. ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਵਾਂਗ ਸੂਬੇ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਸਗੋਂ ਮੁਲਕ ਦੇ ਵਡੇਰੇ ਹਿੱਤ ਵਿਚ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਛੇਤੀ ਕੀਤਾ ਜਾਣਾ ਚਾਹੀਦਾ ਹੈ।ਸੰਕਟ ਦੀ ਇਸ ਘੜੀ ਵਿਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨਾਂ ਨਾਲ ਦਿ੍ਰੜ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਤੁਰੰਤ ਪ੍ਰਵਾਨ ਨਹੀਂ ਕਰਦੀ ਤਾਂ ਉਹ ਇਸ ਮੁੱਦੇ ਉਤੇ ਪੈਦਲ ਜਾਂ ਸਾਈਕਲ ਉਤੇ ਦਿੱਲੀ ਵੱਲ ਵਿਸ਼ਾਲ ਮਾਰਚ ਕੱਢਣ ਦੀ ਅਗਵਾਈ ਕਰਨਗੇ।ਇਨਾਂ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਸੰਘਰਸ਼ ਵਿਚ ਕਿਸਾਨਾਂ ਅਤੇ ਖੇਤ ਕਾਮਿਆਂ ਨਾਲ ਇਕਜੁਟਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਿਸਾਨੀ ਸਰੋਕਾਰਾਂ ਦਾ ਸਮਰਥਨ ਕਰਦੇ ਰਹਿਣਗੇ। 

ਉਨਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਇਹ ਕਾਨੂੰਨ ਸੂਬੇ ਦੀ ਕਿਸਾਨੀ ਨੂੰ ਪੂਰੀ ਤਰਾਂ ਤਬਾਹ ਕਰ ਦੇਣਗੇ ਕਿਉਂ ਜੋ ਸਾਡੇ ਕਿਸਾਨ ਪਹਿਲਾਂ ਹੀ ਇਕ ਲੱਖ ਕਰੋੜ ਰੁਪਏ ਦੇ ਬੋਝ ਹੇਠ ਦੱਬੇ ਹੋਏ ਹਨ ਜਿਸ ਕਰਕੇ ਕੇਂਦਰ ਸਰਕਾਰ ਨੂੰ ਇਸ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ।ਸ. ਚੰਨੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ‘ਅੰਨਦਾਤੇ’ ਨੂੰ ਕੇਂਦਰ ਦੇ ਅੜੀਅਲ ਰਵੱਈਏ ਕਾਰਨ ‘ਭਿਖਾਰੀ’ ਬਣਨ ਲਈ ਮਜਬੂਰ ਹੋਣਾ ਪਿਆ ਹੈ। ਉਨਾਂ ਅੱਗੇ ਕਿਹਾ, ‘‘ ਜੇਕਰ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਗਰੀਬ ਤੇ ਲੋੜਵੰਦ ਕਿਸਾਨਾਂ ਦੇ ਕਰਜ਼ੇ ’ਤੇ ਲਕੀਰ ਫੇਰਨ ਤੋਂ ਇਸ ਨੂੰ ਕੌਣ ਰੋਕਦਾ ਹੈ?’’ਪਰ ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਹੁਣ ਖੇਤੀ ਕਾਮਿਆਂ ਨੂੰ ਵੀ ਆਪਣੇ ਵਸੀਲਿਆਂ ਵਿਚੋਂ 25 ਹਜ਼ਾਰ ਰੁਪਏ ਤੱਕ ਦੀ ਰਾਹਤ ਦਿੱਤੀ ਜਾ ਰਹੀ ਹੈ।ਕਾਲੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪੀੜਿਤ ਪਰਿਵਾਰਾਂ ਦੇ ਜ਼ਖਮਾਂ ’ਤੇ ਮਲਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਨਾਂ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਪ੍ਰਤੀ ਪਰਿਵਾਰ 5 ਲੱਖ ਰੁਪਏ ਵਿੱਤੀ ਸਹਾਇਤਾ ਵੀ ਮੁਹੱਈਆ ਕੀਤੀ ਹੈ।ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਉਨਾਂ ਨੇ ਨਿੱਜੀ ਤੌਰ ’ਤੇ ਅਜਿਹੇ ਪਰਿਵਾਰ ਨੂੰ ਨਿਯੁਕਤੀ ਪੱਤਰ ਸੌਂਪਿਆ ਸੀ ਜੋ ਬੇਹੱਦ ਗਰੀਬੀ ਭਰੇ ਹਾਲਾਤ ਵਿੱਚ ਰਹਿੰਦੇ ਹਨ ਅਤੇ ਜਿਨਾਂ ਦੇ ਘਰ ’ਤੇ ਛੱਤ ਵੀ ਨਹੀਂ ਹੈ। ਉਨਾਂ ਅੱਗੇ ਦੱਸਿਆ ਕਿ ਬਠਿੰਡਾ ਜ਼ਿਲੇ ਦੇ ਇਸ ਪੀੜਿਤ ਪਰਿਵਾਰ ਵੱਲੋਂ ਸਰਕਾਰ ਤੋਂ ਮਿਲੀ 5 ਲੱਖ ਰੁਪਏ ਦੀ ਵਿੱਤੀ ਮਦਦ ਨਾਲ ਆਪਣੇ ਘਰ ਦੀ ਉਸਾਰੀ ਕੀਤੀ ਜਾ ਰਹੀ ਸੀ।ਬੇਘਰੇ ਲੋਕਾਂ ਨੂੰ ਰਹਿਣ ਲਈ ਘਰ ਮੁਹੱਈਆ ਕਰਵਾਉਣ ਨੂੰ ਆਪਣੀ ਸਰਕਾਰ ਦੀਆਂ ਤਰਜੀਹ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 5-5 ਮਰਲੇ ਦੇ ਪਲਾਟਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਬੀ.ਡੀ.ਪੀ.ਓਜ਼. ਨੂੰ ਇਹ ਅਧਿਕਾਰ ਦਿੱਤੇ ਗਏ ਹਨ ਕਿ ਸਬੰਧਤ ਪਿੰਡ ਦੀ ਪੰਚਾਇਤ ਦੁਆਰਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਉਹ ਕੇਸਾਂ ਦਾ ਨਿਪਟਾਰਾ ਕਰ ਸਕਣ। ਪਲਾਟਾਂ ਦੀ ਯੋਗ ਲਾਭਪਾਤਰੀਆਂ ਨੂੰ ਅਲਾਟਮੈਂਟ ਸਬੰਧੀ ਪ੍ਰਕਿਰਿਆ ਦੀ ਪਛਾਣ ਕਰਕੇ ਇਸ ਨੂੰ ਇੱਕ ਮਹੀਨੇ ਵਿੱਚ ਅੰਤਿਮ ਰੂਪ ਦੇ ਦਿੱਤਾ ਜਾਵੇਗਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD