Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਜ਼ਿਲ੍ਹਾ ਮੋਗਾ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤੀ ਦਿਵਾਉਣ ਲਈ ਵੱਡੀ ਪੁਲਾਂਘ

ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਕਿਸਾਨਾਂ ਨੂੰ ਦਿੱਤੇ 3 ਕਰੋੜ ਰੁਪਏ ਨਾਲ ਖਰੀਦੇ 20 ਬੇਲਰ

Mohammad Sadiq, Congress, Punjab Congress, Moga, Dr Harjot Kamal, Daljit Singh Mangat, Sandeep Hans

Web Admin

Web Admin

5 Dariya News

ਮੋਗਾ , 28 Sep 2021

ਜ਼ਿਲ੍ਹਾ ਮੋਗਾ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸਣ ਤੋਂ ਮੁਕਤੀ ਦਿਵਾਉਣ ਲਈ ਜਲ੍ਹਿਾ ਪ੍ਰਸਾਸਨ ਵੱਲੋਂ ਵੱਡੀ ਪੁਲਾਂਘ ਪੁੱਟੀ ਗਈ ਹੈ। ਜ਼ਿਲ੍ਹਾ ਪ੍ਰਸਾਸਨ ਨੇ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ 3 ਕਰੋੜ ਰੁਪਏ ਦੀ ਰਾਸੀ ਨਾਲ ਕਿਸਾਨਾਂ ਨੂੰ 20 ਬੇਲਰ ਮੁਹਈਆ ਕਰਵਾਏ ਹਨ ਜੋ ਕਿ ਅੱਜ ਸਥਾਨਕ ਦਾਣਾ ਮੰਡੀ ਵਿਖੇ ਇਕ ਸਮਾਗਮ ਦੌਰਾਨ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਪੁਰਦ ਕਰ ਦਿੱਤੇ ਗਏ। ਇਸ ਸਮਾਗਮ ਵਿਚ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਅਤੇ ਵਿਸੇਸ ਮਹਿਮਾਨ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਡਵੀਜਨਲ ਕਮਿਸਨਰ ਸ੍ਰ ਦਲਜੀਤ ਸਿੰਘ ਮਾਂਗਟ ਸਨ। ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ, ਜਲ੍ਹਿਾ ਪੁਲਿਸ ਮੁਖੀ ਸ੍ਰੀ ਧਰੁਮੰਨ ਐੱਚ ਨਿੰਬਲੇ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਜਲ੍ਹਿਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਵਿਨੋਦ ਬਾਂਸਲ, ਮੈਸਓਿ ਕੰਪਨੀ ਦੇ ਭਾਰਤ ਹੈੱਡ ਸ੍ਰੀ ਪੰਕਜ ਝਾਅ ਅਤੇ ਹੋਰ ਹਾਜਰ ਸਨ।ਸਮਾਗਮ ਨੂੰ ਸੰਬੋਧਨ ਕਰਦਿਆਂ ਮੁਹੰਮਦ ਸਦੀਕ, ਡਾਕਟਰ ਹਰਜੋਤ ਕਮਲ ਅਤੇ ਸ੍ਰ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ। ਉਹਨਾਂ ਕਿਹਾ ਕਿ ਤਕਨੀਕ ਤੋਂ ਬਿਨਾ ਖੇਤੀ ਕਰਨ ਨਾਲ ਕਿਸਾਨੀ ਦੀ ਆਰਥਿਕ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦਾ ਰੁਝਾਨ ਵੀ ਇਸੇ ਨਿਰਾਸਾ ਵਿੱਚੋਂ ਪੈਦਾ ਹੁੰਦਾ ਹੈ। ਉਕਤ ਨੇ ਦਾਅਵੇ ਨਾਲ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਗਏ ਇਹਨਾਂ ਬੇਲਰਾਂ ਨਾਲ ਉਹਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਹਨਾਂ ਕਿਸਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਬਿਲਕੁਲ ਬੰਦ ਕਰ ਦੇਣ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰ ਰਿਹਾ ਹੈ ਅਤੇ ਇਸ ਤਹਿਤ ਹੁਣੇ ਤੋਂ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੰਦ ਜਿਹੜੇ ਕਿ ਕਿਸਾਨਾਂ ਦੀ ਵਾਤਾਵਰਨ ਪੱਖੀ ਖੇਤੀ ਕਰਨ ਵਿੱਚ ਸਹਾਇਤਾ ਕਰਦੇ ਹਨ, ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਕਿ ਪੰਜਾਬ ਦਾ ਵਾਤਾਵਰਨ ਸ਼ੁੱਧ ਰਹੇ ਅਤੇ ਇੱਥੋਂ ਦਾ ਹਰ ਇੱਕ ਨਾਗਰਿਕ ਅਰੋਗ ਜਿੰਦਗੀ ਜੀਵੇ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਕੀਤੀ ਗਈ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਦਰਜਾਬੰਦੀ ਵਿੱਚ ਜ਼ਿਲ੍ਹਾ ਮੋਗਾ ਨੂੰ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਸੀ ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਸ਼ੀ ਦੀ ਸੁਚੱਜੀ ਵਰਤੋਂ ਕਰਨ ਦੇ ਮਕਸਦ ਵਜੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਮੋਗਾ ਲਈ 20 ਬੇਲਰ ਖਰੀਦੇ ਗਏ ਹਨ। ਇਹ 20 ਬੇਲਰ ਅਤੇ ਰੇਕ ਜ਼ਿਲ੍ਹੇ ਵਿਚ ਚੁਣੇ ਗਏ 10 ਪਿੰਡਾਂ, ਜਿਨ੍ਹਾਂ ਵਿਚ ਅਜੀਤਵਾਲ, ਡਾਲਾ, ਘੱਲ ਕਲਾਂ, ਖੋਸਾ ਪਾਂਡੋ, ਮਾਣੂੰਕੇ, ਚੰਦ ਨਵਾਂ, ਗਾਜ਼ਿਆਣਾ, ਬੱਧਨੀ ਕਲਾਂ, ਕਿਸ਼ਨਪੁਰਾ ਕਲਾਂ ਅਤੇ ਕੋਟ ਮੁੰਹਮਦ ਖਾਂ ਸ਼ਾਮਿਲ ਹਨ, ਦੀਆਂ ਸਹਿਕਾਰੀ ਸਭਾਵਾਂ ਨੂੰ ਦਿੱਤੇ ਜਾ ਰਹੇ ਹਨ। ਇਨ੍ਹਾਂ ਪਿੰਡਾਂ ਵਿਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾਣਗੀਆਂ ਅਤੇ ਬਾਇਮਾਸ ਪਲਾਂਟ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਤੀ ਸਹਿਕਾਰੀ ਸਭਾ ਨੂੰ 2 ਬੇਲਰ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ ਰਾਸ਼ੀ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਨ ਨੂੰ ਬਚਾਉਣ ਵਿੱਚ ਖਰਚ ਕੇ ਮਨ ਨੂੰ ਸੱਚੀ ਸੰਤੁਸ਼ਟੀ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਵੱਲੋਂ ਇਸ ਰਾਸ਼ੀ ਦਾ ਐਲਾਨ ਕੀਤਾ ਗਿਆ ਤਾਂ ਉਨ੍ਹਾਂ ਦੇ ਮਨ ਵਿੱਚ ਕਿਸਾਨਾਂ ਲਈ ਕੁਝ ਕਰਨ ਦਾ ਮਨੋਰਥ ਸੀ, ਜਿਹੜਾ ਕਿ ਅੱਜ ਪੂਰਾ ਹੋ ਗਿਆ ਹੈ।ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਜ਼ਿਲ੍ਹਾ ਮੋਗਾ ਜ਼ਿਲ੍ਹੇ ਵਿਚ ਜ਼ੀਰੋ ਪ੍ਰਤੀਸ਼ਤ ਸਟਬਲ ਬਰਨਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਿਨ ਰਾਤ ਕੰਮ ਕਰ ਰਿਹਾ ਹੈ। ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਫਸਲ ਦੀ ਬਿਜਾਈ ਕੀਤੀ ਗਈ ਅਤੇ ਕਾਮਯਾਬੀ ਹਾਸਲ ਕੀਤੀ।ਇਸ ਮੌਕੇ ਉਕਤ ਤੋਂ ਇਲਾਵਾ ਵਧੀਕ ਡਿਪਟੀ ਕਮਿਸਨਰ ਸ੍ਰ ਹਰਚਰਨ ਸਿੰਘ ਅਤੇ ਸ੍ਰੀ ਸੁਭਾਸ ਚੰਦਰ, ਐੱਸ ਡੀ ਐੱਮ ਮੋਗਾ ਸ੍ਰ ਸਤਵੰਤ ਸਿੰਘ, ਐੱਸ ਡੀ ਐੱਮ ਧਰਮਕੋਟ ਸ੍ਰੀਮਤੀ ਚਾਰੂ ਮਿਤਾ, ਐੱਸ ਡੀ ਐੱਮ ਨਿਹਾਲ ਸਿੰਘ ਵਾਲਾ ਸ੍ਰੀ ਰਾਮ ਸਿੰਘ, ਐੱਸ ਡੀ ਐੱਮ ਬਾਘਾਪੁਰਾਣਾ ਸ੍ਰ ਰਾਜਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮੋਗਾ ਡਾਕਟਰ ਬਲਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਜਸਵਿੰਦਰ ਸਿੰਘ ਬਰਾੜ, ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

ਕਿਸਾਨ ਆਗੂਆਂ ਵੱਲੋਂ ਜਲ੍ਹਿਾ ਪ੍ਰਸਾਸਨ ਦਾ ਧੰਨਵਾਦ ਅਤੇ ਪਰਾਲੀ ਨਾ ਸਾੜਨ ਦਾ ਭਰੋਸਾ

ਜ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹਾਜਰ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂਆਂ ਸ੍ਰ ਭੁਪਿੰਦਰ ਸਿੰਘ ਮਹੇਸਰੀ, ਸ੍ਰ ਨਿਰਮਲ ਸਿੰਘ ਮਾਣੂਕੇ, ਸ੍ਰ ਸੁਖਜਿੰਦਰ ਸਿੰਘ ਖੋਸਾ, ਸ੍ਰ ਇਕਬਾਲ ਸਿੰਘ ਸਰਪੰਚ ਗਲੋਟੀ, ਸ੍ਰ ਜਗਤਾਰ ਸਿੰਘ ਚੋਟੀਆਂ, ਸ੍ਰ ਗੁਰਬਚਨ ਸਿੰਘ ਚਨੁਵਾਲਾ, ਸ੍ਰ ਸੂਰਤ ਸਿੰਘ ਕਾਦਰਵਾਲਾ, ਸ੍ਰ ਪ੍ਰੀਤਮ ਸਿੰਘ ਬਾਘਾਪੁਰਾਣਾ, ਸ੍ਰ ਬਲਦੇਵ ਸਿੰਘ ਖੋਸਾ ਨੇ ਕਿਹਾ ਕਿ ਅੱਜ ਦੇ ਕਿਸਾਨ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਜਰੂਰੀ ਹੈ ਕਿ ਉਹਨਾਂ ਨੂੰ ਆਰਥਿਕ ਸਹਾਇਤਾ ਅਤੇ ਤਕਨੀਕ ਮੁਹਈਆ ਕਰਵਾਈ ਜਾਵੇ। ਉਹਨਾਂ ਕਿਸਾਨਾਂ ਨੂੰ ਦਿੱਤੇ ਗਏ ਬੇਲਰਾਂ ਲਈ ਜਲ੍ਹਿਾ ਪ੍ਰਸਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਕਦੇ ਵੀ ਪਰਾਲੀ ਨੂੰ ਅੱਗ ਲਗਾ ਕੇ ਸਾੜਨਗੇ ਨਹੀਂ।       

 

Tags: Mohammad Sadiq , Congress , Punjab Congress , Moga , Dr Harjot Kamal , Daljit Singh Mangat , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD