Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਤਿ੍ਰਪਤ ਬਾਜਵਾ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਤਿ੍ਰਪਤ ਬਾਜਵਾ ਵੱਲੋਂ ਸੰਭਾਲਿਆ ਗਿਆ ਅਹੁਦਾ

Tript Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਚੰਡੀਗੜ੍ਹ , 28 Sep 2021

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ  ਸ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਮਹਿਕਮੇ ਦਾ ਕਾਰਜਭਾਰ ਸੰਭਾਲਿਆ ਗਿਆ  ਸ ਬਾਜਵਾ ਨੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਉਨਾਂ ਨੇ ਪੰਜਾਬ ਸਿਵਲ ਸਕੱਤਰੇਤ ਦੀ ਸੱਤਵੀਂ ਮੰਜਲਿ ਤੇ ਸਥਿਤ ਕਮਰਾ ਨੰਬਰ 35 ਵਿਖੇ ਆਪਣੇ ਸਰਕਾਰੀ ਦਫਤਰ ਵਿਖੇ ਕੰਮਕਾਰ ਸੰਭਾਲਿਆ । ਅਹੁਦਾ ਸੰਭਾਲਣ ਮਗਰੋਂ ਸ ਤਿ੍ਰਪਤ ਬਾਜਵਾ ਨੇ ਕਿਹਾ ਕਿ ਇਹ ਨਵੀਂ ਸਰਕਾਰ ਨਵੇਂ ਜੋਸ਼ ਉਤਸ਼ਾਹ ਅਤੇ ਨਵੀਂ ਦਿਸ਼ਾ ਦੇ ਨਾਲ ਕੰਮ ਕਰੇਗੀ ਅਤੇ ਜੋ ਵਾਅਦੇ ਕਾਂਗਰਸ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਨ ਉਹ ਇੰਨ ਬਿੰਨ ਪੂਰੇ ਕੀਤੇ ਜਾਣਗੇ  । ਉਨਾਂ ਕਿਹਾ ਕਿ  ਲੋਕਾਂ ਨੇ ਸ. ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਸਾਰੇ ਮੰਤਰੀ ਇਕ ਟੀਮ ਵਾਂਗੂੰ ਕੰਮ ਕਰਾਂਗੇ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗੇ । ਇਸ ਮੋਕੇ ਉਚੇਚੇ ਤੌਰ ਤੇ ਸ੍ਰੀ ਓਪੀ ਸੋਨੀ, ਸਿਹਤ ਮੰਤਰੀ, ਪੰਜਾਬ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਵਰਿੰਦਰਮੀਤ ਸਿੰਘ ਪਾਹੜਾ, ਸ੍ਰੀ ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਸ੍ਰੀ.  ਭਗਵੰਤ ਸਿੰਘ ਸੱਚਰ ਅਤੇ ਸ੍ਰੀ ਇੰਦਰਪਾਲ ਸਿੰਘ ਚਿੰਪੂ ਹਾਜ਼ਰ ਸਨ ।       

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD