Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੈਪਟਨ ਅਮਰਿੰਦਰ ਨੇ ਕੀਤਾ ਸਪਸ਼ਟ, ਕਿਹਾ ਕਾਂਗਰਸ ਛੱਡ ਰਿਹਾ ਹਾਂ ਪਰ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਿਹਾ

ਸੀਨੀਅਰ ਆਗੂਆਂ ਨੂੰ ਹਾਸ਼ੀਏ ਤੇ ਕਰਨ ਦੇ ਚਲਦਿਆਂ ਕਾਂਗਰਸ ਦਿਨ ਬ ਦਿਨ ਹੇਠਾਂ ਜਾ ਰਹੀ ਹੈ

Captain Amarinder Singh, Amarinder Singh

5 Dariya News

5 Dariya News

5 Dariya News

ਚੰਡੀਗੜ੍ਹ/ਨਵੀਂ ਦਿੱਲੀ , 30 Sep 2021

Last updated on: Sep 30, 2021, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਕਾਂਗਰਸ ਵਿੱਚ ਵੀ ਬਣੇ ਰਹਿਣ ਦਾ ਕੋਈ ਇਰਾਦਾ ਨਹੀਂ ਹੈ, ਜੋ ਕਿ ਸੀਨੀਅਰ ਆਗੂਆਂ ਨੂੰ ਅਣਦੇਖਿਆ ਕਰਨ ਅਤੇ ਉਨ੍ਹਾਂ ਦੀ ਆਵਾਜ਼ ਅਣਸੁਣੀ ਕਰਨ ਦੇ ਚਲਦਿਆਂ ਲਗਾਤਾਰ ਹੇਠਾਂ ਵੱਲ ਜਾ ਰਹੀ ਹੈ।ਭਾਜਪਾ ਵਿੱਚ ਸ਼ਾਮਲ ਹੋਣ ਵਰਗੇ ਕਿਸੇ ਵੀ ਕਦਮ ਤੋਂ ਇਨਕਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਉਸ ਕਾਂਗਰਸ ਪਾਰਟੀ ਨੂੰ ਛੱਡ ਦੇਣਗੇ ਜਿੱਥੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਸੀ ਅਤੇ ਉਨ੍ਹਾਂ 'ਤੇ ਭਰੋਸਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਸਤੀਫ਼ਾ ਦੇ ਦਿਆਂਗਾ ਅਤੇ ਪਾਰਟੀ ਵਿੱਚ ਨਹੀਂ ਰਹਾਂਗਾ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤ ਵਿੱਚ, ਜਿਸਦੀ ਸੁਰੱਖਿਆ ਉਨ੍ਹਾਂ ਲਈ ਅਜੇ ਵੀ ਮੁੱਖ ਤਰਜੀਹ ਹੈ, ਨੂੰ ਲੈ ਕੇ ਆਪਣੇ ਵਿਕਲਪਾਂ ਬਾਰੇ ਵਿਚਾਰ ਕਰ ਰਹੇ ਹਨ। ਕੈਪਟਨ ਨੇ ਕਿਹਾ ਕਿ ਉਹ ਇਸ ਤਰ੍ਹਾਂ ਦਾ ਅਪਮਾਨਜਨਕ ਰਵੱਈਆ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਉਹ ਇਸ ਬੇਇਜਤੀ ਨੂੰ ਸਹਿਣਗੇ।  ਉਨ੍ਹਾਂ ਦੇ ਸਿਧਾਂਤ ਹੁਣ ਉਨ੍ਹਾਂ ਨੂੰ ਕਾਂਗਰਸ ਵਿੱਚ ਰਹਿਣ ਦੀ ਆਗਿਆ ਨਹੀਂ ਦਿੰਦੇ।ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਦੇ ਭਵਿੱਖ ਲਈ ਬੇਹੱਦ ਜਰੂਰੀ ਦੱਸਦੇ ਹੋਏ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਨੇਤਾ ਯੋਜਨਾਵਾਂ ਉਲੀਕਣ ਲਈ ਪੂਰੀ ਤਰ੍ਹਾਂ ਯੋਗ ਹਨ ਅਤੇ ਨੌਜਵਾਨ ਲੀਡਰਸ਼ਿਪ ਨੂੰ ਉਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।ਪ੍ਰੰਤੂ ਅਫਸੋਸ ਪਾਰਟੀ ਵਿੱਚ ਸੀਨੀਅਰ ਨੇਤਾਵਾਂ ਨੂੰ ਸਾਈਡਲਾਈਨ ਕੀਤਾ ਜਾ ਰਿਹਾ ਹੈ ਅਤੇ ਇਹ ਪਾਰਟੀ ਲਈ ਚੰਗੀ ਗੱਲ ਨਹੀਂ। ਇਸ ਦੇ ਨਾਲ ਹੀ 

ਉਨ੍ਹਾਂ ਨੇ ਕਪਿਲ ਸਿੱਬਲ ਦੇ ਘਰ ਤੇ ਪਾਰਟੀ ਵਰਕਰਾਂ ਦੁਆਰਾ ਕੀਤੇ ਗਏ ਹਮਲੇ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਹਮਲਾ ਇਸ ਲਈ ਕੀਤਾ ਗਿਆ ਕਿਉਂਕਿ ਕਪਿਲ ਸਿੱਬਲ ਦੇ ਵਿਚਾਰ ਪਾਰਟੀ ਲੀਡਰਸ਼ਿਪ ਨੂੰ ਪਸੰਦ ਨਹੀਂ ਸਨ।ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਲੋਕ ਪੰਜਾਬ ਦੇ ਭਵਿੱਖ ਲਈ ਵੋਟ ਦੇਣਗੇ। ਉਨ੍ਹਾਂ ਕਿਹਾ ਕਿ ਤਜ਼ਰਬੇ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਦੇ ਲੋਕ ਕਿਸੇ ਵੀ ਇੱਕ ਪਾਰਟੀ/ਤਾਕਤ ਨੂੰ ਵੋਟ ਪਾਉਣ ਦੀ ਇੱਛਾ ਰੱਖਦੇ ਹਨ, ਚਾਹੇ ਮੈਦਾਨ ਵਿੱਚ ਕਿੰਨੇ ਵੀ ਪਾਰਟੀਆਂ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਸ਼ਾਸਨ ਪਾਕਿਸਤਾਨ ਨੂੰ ਸੂਬੇ ਅਤੇ ਦੇਸ਼ ਵਿੱਚ ਮੁਸੀਬਤਾਂ ਪੈਦਾ ਕਰਨ ਦਾ ਮੌਕਾ ਦੇਵੇਗਾ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਐਨਐਸਏ ਅਜੀਤ ਡੋਵਾਲ ਨਾਲ ਉਨ੍ਹਾਂ ਦੀ ਮੀਟਿੰਗ ਇਸੇ ਮੁੱਦੇ 'ਤੇ ਕੇਂਦਰਤ ਸੀ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਬੀਤੇ ਕੱਲ੍ਹ ਆਪਣੀ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਕਿਸਾਨਾਂ ਦੇ ਮੁੱਦੇ ਦੇ ਨਾਲ ਨਾਲ ਸੁਰੱਖਿਆ ਬਾਰੇ ਵੀ ਆਪਣੀ ਚਿੰਤਾਵਾਂ ਜਾਹਿਰ ਕੀਤੀਆਂ ਸਨ।ਪੰਜਾਬ ਵਿੱਚ ਵੱਧ ਰਹੇ ਪਾਕਿਸਤਾਨੀ ਖਤਰੇ ਨੂੰ ਕਮਜ਼ੋਰ ਆਂਕਣ ਵਾਲਿਆਂ 'ਤੇ ਵਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪਾਕਿਸਤਾਨ ਦੇ ਖ਼ਤਰੇ ਨੂੰ ਅਣਦੇਖਿਆ ਕਰਕੇ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ। ਕੈਪਟਨ ਨੇ ਕਿਹਾ ਕਿ ਉਹ (ਪਾਕਿ ਸਮਰਥਿਤ ਤੱਤ) ਹਰ ਰੋਜ਼ ਸਾਡੇ ਸੈਨਿਕਾਂ ਦੀ ਹੱਤਿਆ ਕਰ ਰਹੇ ਹਨ, ਉਹ ਡਰੋਨ ਰਾਹੀਂ ਰਾਜ ਵਿੱਚ ਹਥਿਆਰ ਭੇਜ ਰਹੇ ਹਨ। ਅਸੀਂ ਇਨ੍ਹਾਂ ਖਤਰਿਆਂ ਨੂੰ ਕਿਵੇਂ ਨਜ਼ਰਅੰਦਾਜ਼ ਕਰ ਸਕਦੇ ਹਾਂ।ਨਵਜੋਤ ਸਿੰਘ ਸਿੱਧੂ ਬਾਰੇ ਆਪਣੀ ਰਾਏ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਨੇ ਉਸਨੂੰ ਸਿਰਫ ਇੱਕ ਭੀੜ ਇਕੱਠੀ ਕਰਨ ਵਾਲਾ ਦੱਸਿਆ ਜੋ ਕਿ ਇਹ ਨਹੀਂ ਜਾਣਦਾ ਕਿ ਆਪਣੀ ਟੀਮ ਨੂੰ ਨਾਲ ਲੈ ਕੇ ਅੱਗੇ ਕਿਵੇਂ ਚੱਲਣਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਉਨ੍ਹਾਂ ਆਪਣੇ ਆਪ ਤੋਂ ਇਲਾਵਾ ਨਿੱਜੀ ਤੌਰ ਤੇ ਕਈ ਪੀਪੀਸੀਸੀ ਮੁਖੀਆਂ ਨਾਲ ਕੰਮ ਕੀਤਾ ਹੈ ਅਤੇ ਉਹ ਸਿੱਧੂ ਵਾਂਗ ਡਰਾਮੇਬਾਜ਼ੀ ਵਿੱਚ ਸ਼ਾਮਲ ਹੋਏ ਬਗੈਰ, ਆਪਣੇ ਮਸਲੇ ਸੁਲਝਾਉਂਦੇ ਰਹੇ ਹਨ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD