Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਛੇਤੀ : ਅਰੁਨਾ ਚੌਧਰੀ

ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਤੇਜ਼ੀ ਨਾਲ ਮੁਕੰਮਲ ਕਰਨ ਲਈ ਆਖਿਆ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 30 Sep 2021

Last updated on: Sep 30, 2021, 00:00 IST

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਅੰਤਮ ਛੋਹਾਂ ਦੇਣ ਦੀ ਹਦਾਇਤ ਕੀਤੀ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਸਮਾਂਬੱਧ ਤਰੀਕੇ ਨਾਲ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਲਈ ਸਾਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ ਅਤੇ ਅਗਲੇ ਕੁੱਝ ਮਹੀਨਿਆਂ ਵਿੱਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਪਵੇਗਾ।ਕੈਬਨਿਟ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਰਵਨੀਤ ਕੌਰ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਸ੍ਰੀਮਤੀ ਬਬੀਤਾ, ਵਧੀਕ ਸਕੱਤਰ ਕੈਪਟਨ ਕਰਨੈਲ ਸਿੰਘ ਅਤੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਪ੍ਰਾਜੈਕਟ ਮੈਨੇਜਰ ਸ੍ਰੀਮਤੀ ਸੁਨੀਤਾ ਠਾਕੁਰ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਪਟਵਾਰੀਆਂ ਦੀਆਂ ਹੋਰ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਅਰੰਭੀ ਜਾਵੇ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਰੋਕਣ ਲਈ ਪਟਵਾਰੀਆਂ ਦਾ ਦਫ਼ਤਰਾਂ ਵਿੱਚ ਮਿਲਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਲਈ ਬਣਾਏ ਗਏ ਵਰਕ ਸਟੇਸ਼ਨਾਂ ਨੂੰ ਪਟਵਾਰੀਆਂ ਦੀ ਮੰਗ ਮੁਤਾਬਕ ਮੁੜ-ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣਾਈਆਂ ਕਮੇਟੀਆਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਲੈ ਕੇ ਅਮਲ ਕੀਤਾ ਜਾਵੇ।

ਮੰਤਰੀ ਨੇ ਜ਼ਮੀਨਾਂ ਦੇ ਇੰਤਕਾਲ ਦੇ ਮਾਮਲੇ ਵੱਡੀ ਪੱਧਰ 'ਤੇ ਲੰਬਤ ਪਏ ਹੋਣ 'ਤੇ ਚਿੰਤਾ ਜ਼ਾਹਰ ਕਰਦਿਆਂ ਉਚੇਚੇ ਤੌਰ 'ਤੇ ਕਿਹਾ ਕਿ ਕੰਪਿਊਟਰ ਤਕਨੀਕ ਦੀ ਵਰਤੋਂ ਕਰਦਿਆਂ ਆਟੋਮੇਟਿਡ ਮਿਊਟੇਸ਼ਨ ਐਂਟਰੀ ਪ੍ਰਣਾਲੀ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ ਤਾਂ ਜੋ ਦਸਤੀ ਜ਼ਮੀਨੀ ਇੰਤਕਾਲ ਕਰਨ ਦੇ ਕੰਮ ਦੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਲੰਬਤ ਮਾਮਲਿਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਕੰਪਿਊਟਰੀਕਰਨ ਦੀ ਦਿਸ਼ਾ ਵਿੱਚ ਅੱਗੇ ਵਧਦਿਆਂ ਫ਼ੀਲਡ ਸਟਾਫ਼ ਨੂੰ ਹੇਠਲੇ ਪੱਧਰ ਤੱਕ ਕੰਪਿਊਟਰ ਮੁਹੱਈਆ ਕਰਾਉਣ ਲਈ ਚਾਰਾਜੋਈ ਕੀਤੀ ਜਾਵੇ।ਸੂਬਾ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਇਮਦਾਦ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਛੇਤੀ ਹੀ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਲਈ ਵਿੱਤੀ ਇਮਦਾਦ ਮੁਹੱਈਆ ਕਰਾਉਣ ਅਤੇ ਸਰਕਾਰੀ ਨੌਕਰੀ ਦੇਣ ਦੇ ਮਾਮਲਿਆਂ ਨੂੰ ਤੁਰੰਤ ਤਸਦੀਕ ਕਰਵਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਲੰਬਤ ਮਾਮਲਿਆਂ ਵੱਲ ਉਚੇਚਾ ਧਿਆਨ ਦੇ ਕੇ ਇਨ੍ਹਾਂ ਦਾ ਨਿਬੇੜਾ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕੁਦਰਤੀ ਆਫ਼ਤ ਦੇ ਸਨਮੁੱਖ ਫ਼ਸਲਾਂ ਖ਼ਰਾਬ ਹੋਣ ਦੀਆਂ ਜ਼ਿਲ੍ਹਾ ਪੱਧਰ 'ਤੇ ਦੇਰੀ ਨਾਲ ਆਉਂਦੀਆਂ ਰਿਪੋਰਟਾਂ ਲਈ ਵਿੱਤ ਕਮਿਸ਼ਨਰ ਮਾਲ ਨੂੰ ੳਚੇਚੇ ਤੌਰ 'ਤੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਖ਼ਰਾਬੇ ਦੀਆਂ ਰਿਪੋਰਟਾਂ ਸਮਾਂਬੱਧ ਢੰਗ ਨਾਲ ਭੇਜਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ।ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਏ ਨਵੇਂ ਨਿਯਮਾਂ ਬਾਰੇ ਲੋਕਾਂ ਵਿੱਚ ਜਾਣਕਾਰੀ ਦੀ ਘਾਟ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੂੰ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ 'ਤੇ ਕੈਂਪ ਲਾਉਣ ਦੇ ਨਿਰਦੇਸ਼ ਵੀ ਦਿੱਤੇ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD