Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ

31 ਅਕਤੂਬਰ 2021 ਤੱਕ ਚੱਲੇਗੀ ਜਿਲ੍ਹੇ ਵਿੱਚ ਸਫਾਈ ਮੁਹਿੰਮ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 01 Oct 2021

Last updated on: Oct 01, 2021, 00:00 IST

ਨਹਿਰੂ ਯੁਵਾ ਕੇਂਦਰ ਵੱਲੋਂ ਜਿਲਾ ਪ੍ਰਸ਼ਾਸਨ ਅਤੇ ਯੁਵਕ ਸੇਵਾਵਾਂ ਤੇ ਖੇਡ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਪੂਰੇ ਫਰੀਦਕੋਟ ਜਿਲੇ ਵਿੱਚ ਸਵੱਛ ਭਾਰਤ (ਕਲੀਨ ਇੰਡੀਆ) ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤੀ ਗਈ ।ਡਿਪਟੀ ਕਮਿਸ਼ਨਰ ਵੱਲੋਂ ਨਹਿਰੂ ਯੁਵਾ ਕੇਂਦਰ ਫਰੀਦਕੋਟ ਦੇ ਨੋਜਵਾਨਾਂ ਦੇ ਇਕ ਗਰੁੱਪ ਨੂੰ ਸ਼ਹਿਰ ਦੀ ਸਫਾਈ ਲਈ ਅਤੇ ਸਫਾਈ ਰੱਖਣ ਦਾ ਸੰਦੇਸ਼ ਦਿੰਦੀ ਟੀ-ਸ਼ਰਟ ਅਤੇ ਬੈਜ ਲਗਾਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਚਲਾਈ ਗਈ ਇਸ ਮੁਹਿੰਮ ਵਿੱਚ ਜਿਲੇ ਦੇ ਸਮੂਹ ਵਿਭਾਗਾਂ ਤੋਂ ਇਲਾਵਾ, ਧਾਰਮਿਕ ਸਵੈ-ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਜਿਲਾ ਯੂਥ ਕੁਆਰਡੀਨੇਟਰ ਸ੍ਰੀ ਲਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਤਹਿਤ ਪੂਰੇ ਜਿਲੇ ਦੇ ਹਰੇਕ ਸ਼ਹਿਰ, ਪਿੰਡ, ਮੁਹੱਲੇ ਵਿੱਚ ਇਸ ਸਕੀਮ ਨੂੰ ਚਲਾਇਆ ਜਾਵੇਗਾ। ਜਿਸ ਤਹਿਤ ਨਹਿਰੂ ਯੁਵਾ ਕੇਂਦਰ ਫਰੀਦਕੋਟ ਵੱਲੋਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਸਿੱਖਿਆ ਵਿਭਾਗ, ਪੇਂਡੂ ਵਿਕਾਸ ਵਿਭਾਗ, ਖੇਡ ਵਿਭਾਗ, ਆਂਗਣਵਾੜੀ ਸੈਂਟਰਾਂ ਦੇ ਸਾਰੇ ਵਿਭਾਗਾਂ, ਦਫਤਰਾਂ ਸਮੇਤ ਹਰੇਕ ਪਿੰਡ ਅਤੇ ਸ਼ਹਿਰ ਦੇ ਗਲੀ ਮੁਹੱਲਿਆ ਵਿੱਚ ਚਲਾਈ ਜਾਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਸਵੱਛ ਭਾਰਤ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਇਸ ਨੂੰ ਸਫਲ ਬਣਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਦੇਣ।ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਜਿਲਾ ਯੂਥ ਕੁਆਰਡੀਨੇਟਰ ਸ੍ਰੀ ਲਖਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਫਾਈ ਮੁਹਿੰਮ ਤਹਿਤ ਪਾਲੀਥੀਨ, ਪਲਾਸਟਿਕ, ਰਬੜ, ਕੱਚ ਸਮੇਤ ਹਰ ਤਰ੍ਹਾਂ ਦਾ ਸੁੱਕਾ ਕੂੜਾ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਦੇਸ਼ ਵਿੱਚ ਇਕਸਾਰ ਚੱਲੇਗੀ ਤੇ ਇਸ ਵਿੱਚ ਜਿਲੇ ਦੇ ਸਰਕਾਰੀ ਵਿਭਾਗਾਂ ਤੋਂ ਇਲਾਵਾ ਸਮੂਹ ਯੂਥ ਕਲੱਬਾਂ, ਐਨ.ਐਸ.ਐਸ. ਯੂਨਿਟਾਂ, ਨਹਿਰੂ ਯੂਥ ਕੇਂਦਰ ਦੀਆਂ ਕਲੱਬਾਂ ਵੱਲੋਂ ਮਹੱਤਵਪੂਰਨ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਵੈ ਸੇਵੀ ਸੰਸਥਾਵਾਂ ਤੇ ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਇਸ ਨੂੰ ਜਨ ਲਹਿਰ ਬਣਾਇਆ ਜਾਵੇਗਾ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD