Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਸਿੱਧੂ ਨੇ ਮੁਹਾਲੀ ਦੇ ਵੱਖ ਵੱਖ ਇਲਾਕਿਆਂ ਵਿਚ ਆਰੰਭ ਕਰਵਾਏ 1 ਕਰੋੜ 60 ਲੱਖ ਦੇ ਵਿਕਾਸ ਕਾਰਜ

ਸੋਹਾਣਾ ਦੀ ਬਾਲਮੀਕੀ ਧਰਮਸ਼ਾਲਾ ਦੀ ਉਸਾਰੀ ਫਿਰਨੀ ਦੀ ਪ੍ਰੀਮਿਕਸ ਫੇਜ਼ ਇੱਕ ਵਿਚ ਵਾਟਰ ਬੂਸਟਰ ਪਲਾਂਟ ਦੇ ਕੰਮ ਕਰਵਾਏ ਆਰੰਭ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 01 Oct 2021

Last updated on: Oct 01, 2021, 00:00 IST

ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਪੂਰੀ ਤਰ੍ਹਾਂ ਆਪਣੇ ਹਲਕੇ ਨੂੰ ਸਮਰਪਤ ਹਨ ਅਤੇ ਮੋਹਾਲੀ ਸ਼ਹਿਰ ਵਿਚ ਲਗਾਤਾਰ ਵਿਕਾਸ ਕਾਰਜਾਂ ਨੂੰ ਅੰਜਾਮ ਦੇ ਰਹੇ ਹਨ । ਇਸੇ ਲੜੀ ਦੇ ਤਹਿਤ ਅੱਜ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਵੱਖ ਵੱਖ ਇਲਾਕਿਆਂ ਵਿੱਚ 1 ਕਰੋੜ  60 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ। ਇਸ ਮੌਕੇ ਸੋਹਾਣਾ ਵੀ ਵਾਲਮੀਕੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਉਤੇ 27 ਲੱਖ ਰੁਪਏ ਖਰਚੇ ਜਾਣਗੇ ਜਦੋਂ ਕਿ ਸੋਹਾਣਾ ਵਿੱਚ ਇਕ ਗਲਤ ਢੰਗ ਨਾਲ ਪਾਈ ਗਈ ਸੀਵਰੇਜ ਦੀ ਪਾਈਪ ਨੂੰ ਦਰੁਸਤ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਜਿਸ ਉੱਤੇ ਸੱਤ ਲੱਖ ਰੁਪਏ ਦਾ ਖਰਚ ਆਵੇਗਾ ਅਤੇ ਇਕ ਹੋਰ ਕਲੱਬ ਵਾਸਤੇ ਤਿੰਨ ਲੱਖ ਰੁਪਏ ਦੀ ਗਰਾਂਟ ਵਿਧਾਇਕ ਸਿੱਧੂ ਵਲੋਂ ਦਿੱਤੀ ਗਈ। ਇਸੇ ਤਰ੍ਹਾਂ ਸੋਹਾਣਾ ਪਿੰਡ ਦੀ ਫਿਰਨੀ ਵਾਸਤੇ 50 ਲੱਖ ਰੁਪਏ ਖਰਚ ਕਰਕੇ ਇੱਥੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕਰਵਾਇਆ ਗਿਆ। ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਤੋਂ ਇਲਾਵਾ ਸਾਬਕਾ ਸਿਹਤ ਮੰਤਰੀ ਨੇ ਮੁਹਾਲੀ ਦੇ ਫੇਜ਼ ਇੱਕ ਵਿਚ ਵਾਟਰ ਬੂਸਟਰ ਪਲਾਂਟ ਲਗਾਉਣ ਦਾ ਕੰਮ ਆਰੰਭ ਕਰਵਾਇਆ ਜਿਸ ਉੱਤੇ 70 ਲੱਖਾ ਰੁਪਏ ਖਰਚ ਕੀਤੇ ਜਾਣਗੇ। ਇਸ ਵਾਟਰ ਬੂਸਟਰ ਪਲਾਂਟ ਦੇ ਲੱਗਣ ਤੋਂ ਬਾਅਦ ਫੇਜ਼ ਇੱਕ ਅਤੇ ਇਸ ਦੇ ਨੇੜਲੇ ਇਲਾਕੇ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਹੋਰ ਵੀ ਸੁਚਾਰੂ ਢੰਗ ਨਾਲ ਹੋ ਸਕੇਗੀ ਜਿਸ ਨਾਲ ਪੂਰੇ ਇਲਾਕੇ ਦੇ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਵਿਕਾਸ ਕਾਰਜਾਂ  ਲਈ  ਪੂਰੀ ਤਰ੍ਹਾਂ ਵਚਨਬੱਧ ਅਤੇ ਸਮਰਪਿਤ ਹਨ ਅਤੇ ਹਲਕੇ ਦੇ ਵਿਕਾਸ ਲਈ ਉਨ੍ਹਾਂ ਨੇ ਦਿਨ ਰਾਤ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਉਹ ਪੰਜਾਬ ਸਰਕਾਰ ਦੇ ਵਜ਼ੀਰ ਨਹੀਂ ਹਨ ਪਰ ਤਾਂ ਵੀ ਪੰਜਾਬ ਸਰਕਾਰ ਨਾਲ ਪੂਰਾ ਤਾਲਮੇਲ ਸਥਾਪਤ ਕਰਕੇ ਮੁਹਾਲੀ ਦੇ ਵਿਕਾਸ ਕਾਰਜਾਂ ਵਾਸਤੇ  ਕਿਸੇ ਵੀ ਤਰ੍ਹਾਂ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਏਗੀ।ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ  ਦਿਨ ਰਾਤ ਮੁਹਾਲੀ ਦੇ ਵਿਕਾਸ ਵਾਸਤੇ ਤੱਤਪਰ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵਾਸਤੇ ਹੋਰ ਫੰਡ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਕੋਲ ਨਗਰ ਨਿਗਮ ਦੀ ਬਕਾਇਆ ਪਈ ਰਕਮ  ਉਕਤ ਵਿਭਾਗਾਂ ਤੋਂ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਹੁਣ ਤੱਕ 50 ਕਰੋੜ ਰੁਪਏ ਤੋਂ ਵੱਧ ਦੀ ਰਕਮ ਮੋਹਾਲੀ ਨਗਰ ਨਿਗਮ ਨੂੰ ਦਿਵਾਈ ਗਈ ਹੈ ਜਿਸ ਵਾਸਤੇ ਉਨ੍ਹਾਂ ਨੇ ਨਿੱਜੀ ਉਪਰਾਲੇ ਕੀਤੇ ਹਨ।ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਾਏ ਜਾ ਰਹੇ ਹਨ ਅਤੇ ਮੁਹਾਲੀ ਨਗਰ ਨਿਗਮ ਦੀ ਸਮੁੱਚੀ ਟੀਮ ਦੇ ਸਮੂਹ ਕਾਂਗਰਸੀ ਕੌਂਸਲਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਵੀ ਕਰਦੇ ਹਨ ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਪੂਰੇ ਵੀ ਹੋ ਸਕਣ ਅਤੇ ਇਨ੍ਹਾਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਹੋ ਸਕੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਧਾਇਕ ਸਰਦਾਰ ਬਲਬੀਰ ਸਿੰਘ ਸਿੱਧੂ ਦਾ ਵੱਖ ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਆਰੰਭ ਕਰਾਉਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਸ੍ਰੀ ਹਰਜੀਤ ਸਿੰਘ ਭੋਲੂ ਬੈਦਵਾਨ, ਸੁੱਚਾ ਸਿੰਘ ਕਲੌੜ, ਮੀਨਾ ਕੋਂਡਲ,  ਸੁਮਨ ਬਾਲਾ, ਬੂਟਾ ਸਿੰਘ ਸੋਹਾਣਾ, ਅਸ਼ੋਕ ਕੋਂਡਲ, ਪ੍ਰਦੀਪ ਸਿੰਘ ਨਵਾਬ, ਸੁਰਿੰਦਰ ਸ਼ਰਮਾ, ਨਛੱਤਰ ਸਿੰਘ, ਪੀ ਐਸ ਵਿਰਦੀ ਪ੍ਰਧਾਨ ਸਮੇਤ ਪਿੰਡ ਸੋਹਾਣਾ ਅਤੇ ਫੇਜ਼ 1 ਦੇ ਪਤਵੰਤੇ,  ਨਗਰ ਨਿਗਮ ਅਤੇ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀ ਹਾਜ਼ਿਰ ਸਨ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD