Thursday, 02 May 2024

 

 

ਖ਼ਾਸ ਖਬਰਾਂ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ

 

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਆਂਗਣਵਾੜੀ ਵਰਕਰਾਂ ਦੇ ਧਰਨੇ ਵਾਲੀ ਥਾਂ ਪੁੱਜ ਕੇ ਉਹਨਾਂ ਨਾਲ ਇਕਜੁੱਟਤਾ ਪ੍ਰਗਟਾਈ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਮੁਹਾਲੀ , 01 Oct 2021

ਦੀ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਆਂਗਣਵਾੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਇਹ ਐਲਾਨ ਉਸ ਵੇਲੇ ਕੀਤਾ ਜਦੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਧਰਨੇ ਵਾਲੀ ਥਾਂ ਪਹੁੰਚ ਕੇ ਆਂਗਣਵਾੜੀ ਵਰਕਰਾਂ ਨਾਲ ਇਕਜੁੱਟਤਾ ਪ੍ਰਗਟਾਈ। ਸ੍ਰੀਮਤੀ ਹਰਗੋਬਿੰਦ ਕੌਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਹਨਾਂ ਨੁੰ ਮਿਲਣ ਤੋਂ ਵੀ ਨਾਂਹ ਕਰ ਦਿੱਤੀ ਸੀ ਅਤੇ ਹੁਣ ਵੀ ਕਾਂਗਰਸ ਸਰਕਾਰ ਉਹਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਕੁਝ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਤਾਂ ਧਰਨੇ ਵਾਲੀ ਥਾਂ ’ਤੇ ਟੈਂਟ ਵੀ ਨਹੀਂ ਲਗਾਉਣ ਦੇ ਰਹੀ ਜਿਸ ਕਾਰਨ ਸਾਨੂੰ ਵਰ੍ਹਦੀ ਗਰਮੀ ਵਿਚ ਹੀ ਸੰਘਰਸ਼ ਕਰਨਾ ਪੈ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ, ਜੋ ਦੁਪਹਿਰ ਵੇਲੇ ਧਰਨੇ ਵਾਲੀ ਥਾਂ ਪਹੁੰਚੇ, ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰ ਬਾਦਲ ਨੇ ਉਹਨਾਂ ਨਾਲ ਅਤੇ ਹੋਰ ਮੁਲਾਜ਼ਮ ਯੂਨੀਅਨਾਂ ਨਾਲ ਗੱਲਬਾਤ ਵਾਸਤੇ ਹਮੇਸ਼ਾ ਆਪਣੇ ਬੂਹੇ ਖੁੱਲ੍ਹੇ ਰੱਖੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਂਗਣਵਾੜੀ ਵਰਕਰਾਂ ’ਤੇ ਮੌਜੂਦਾ ਸਰਕਾਰ ਨੇ ਲਾਠੀਚਾਰਜ ਕਰਵਾਇਆ ਤੇ ਉਹਨਾਂ ਦੇ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਗਏ।ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਨੂੰ ਦਰਪੇਸ਼ ਸਾਰੀਆਂ ਮੁਸ਼ਕਿਲਾਂ ਘੋਖੀਆਂ ਜਾਣਗੀਆਂ ਤੇ ਇਹਨਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਆਂਗਣਵਾੜੀ ਵਰਕਰਾਂ ਨੁੰ ਦਿੱਤਾ ਜਾ ਰਿਹਾ ਮਾਣ ਭੱਤਾ ਬਹੁਤ ਘੱਟ ਹੈ ਅਤੇ ਇਸ ਵਿਚ ਵਾਧਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਵੇਲੇ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਨੇ ਕੋਰੋਨਾ ਵਾਰੀਅਰਜ ਵਾਂਗ ਕੰਮ ਕੀਤਾ  ਪਰ ਇਹਨਾਂ ਨੁੰ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ। 

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD