Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਆਸ ਦਰਿਆ ਦੇ ਕੰਢੇ ਬਣੇਗਾ 500 ਫੁੱਟ ਉਚਾ ਰੈਸਟੋਰੈਂਟ : ਜਸਬੀਰ ਸਿੰਘ ਡਿੰਪਾ

ਖਡੂਰ ਸਾਹਿਬ ਤਹਿਸੀਲ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਅਗਲੇ ਹਫਤੇ ਮਿਲੇਗਾ

Jasbir Singh Gill, Congress, Punjab Congress, Jasbir Singh Gill Dimpa

Web Admin

Web Admin

5 Dariya News

ਤਰਨਤਾਰਨ , 01 Oct 2021

Last updated on: Oct 01, 2021, 00:00 IST

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਜੋ ਕਿ ਸਤਲੁਜ-ਬਿਆਸ ਦੇ ਸੰਗਮ ਅਤੇ ਬਿਆਸ ਦੇ ਮੰਡ ਖੇਤਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਮੁੱਦਾ ਅਕਸਰ ਲੋਕ ਸਭਾ ਵਿਚ ਚੁੱਕਦੇ ਰਹੇ ਹਨ, ਦੇ ਵਿਚਾਰਾਂ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ, ਜਦੋਂ ਕੇਂਦਰ ਸਰਕਾਰ ਨੇ ਨਵੀਂ ਬਣ ਰਹੀ ਦਿੱਲੀ-ਕਟੜਾ ਹਾਈਵੇ ਸੜਕ ਦੇ ਕਿਨਾਰੇ, ਪਿੰਡ ਧੂੰਦਾ ਵਿਖੇ 500 ਫੁੱਟ ਉਚਾਈ ਉਤੇ ਰੈਸਟੋਰੈਂਟ ਬਨਾਉਣਾ ਮੰਨ ਲਿਆ। ਇਹ ਜਾਣਕਾਰੀ ਨੈਸ਼ਨਲ ਹਾਈਵੇ ਦੇ ਪ੍ਰਾਜੈਕਟ ਡਾਇਰੈਕਟਰ ਸ੍ਰੀ ਸੁਨੀਲ ਯਾਦਵ ਨੇ ਸ. ਡਿੰਪਾ ਨਾਲ ਕੀਤੀ ਮੀਟਿੰਗ ਵਿਚ ਸਾਂਝੀ ਕਰਦੇ ਦੱਸਿਆ ਕਿ ਕਪੂਰਥਲਾ ਜਿਲ੍ਹੇ ਤੋਂ ਆਉਂਦੇ ਇਸ ਹਾਈਵੇ ਦੇ ਤਰਨਤਾਰਨ ਵਾਲੇ ਪਾਸੇ 500 ਫੁੱਟ ਉਚਾ ਟਾਵਰ ਬਣਾ ਕੇ ਇਹ ਰੈਸਟੋਰੈਂਟ ਬਣਾਇਆ ਜਾਵੇਗਾ, ਜੋ ਕਿ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗਾ। ਇਸ ਮੌਕੇ ਨੈਸ਼ਨਲ ਹਾਈਵੇ ਦੇ ਐਕਸੀਅਨ ਸ੍ਰੀ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਹਾਈਵੇ ਲਈ ਮੁੱਢਲੀ ਤਿਆਰੀ ਕਰ ਲਈ ਗਈ ਹੈ ਅਤੇ ਜ਼ਮੀਨ ਐਕਵਾਇਰ ਕਰਨ ਦੇ ਨਾਲ ਹੀ ਇਹ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ. ਡਿੰਪਾ ਨੇ ਇਸ ਪ੍ਰਾਜੈਕਟ ਲਈ ਸਰਕਾਰ ਦਾ ਧੰਨਵਾਦ ਕਰਦੇ ਦੱਸਿਆ ਕਿ ਇਸ ਖੇਤਰ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦੀ ਮੇਰੀ ਚਿਰੋਕਣੀ ਇੱਛਾ ਸੀ ਅਤੇ ਮੈਂ ਲਗਾਤਾਰ ਇਹ ਮੰਗ ਵੀ ਕੇਂਦਰ ਸਰਕਾਰ ਕੋਲ ਵੱਖ-ਵੱਖ ਪਲੇਟਫਾਰਮਾਂ ਉਤੇ ਉਠਾਉਂਦਾ ਰਿਹਾ ਹਾਂ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਇਸ ਥਾਂ ਦੇ ਆਲੇ-ਦੁਆਲੇ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਸਹਿਮਤ ਹੋ ਗਈ ਹੈ ਅਤੇ ਇਹ ਥਾਂ ‘ਵਾਟਰ ਸਪੋਰਟਸ’ ਦਾ ਵੱਡਾ ਕੇਂਦਰ ਬਣੇਗਾ। 

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਉਕਤ ਹਾਈਵੇ ਲਈ ਖਡੂਰ ਸਾਹਿਬ ਤਹਿਸੀਲ ਦੇ ਜਿੰਨਾ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ, ਦਾ ਮੁਆਵਜ਼ਾ ਰਾਸ਼ੀ ਕਰੀਬ 119 ਕਰੋੜ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ, ਜੋ ਕਿ ਅਗਲੇ ਹਫ਼ਤੇ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੇ ਜਾਣਗੇ। ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ, ਪੱਟੀ ਦੇ ਵਿਧਾਇਕ ਸ. ਹਰਮਿੰਦਰ ਸਿੰਘ ਗਿੱਲ, ਤਰਨਤਾਰਨ ਦੇ ਵਿਧਾਇਕ ਸ੍ਰੀ ਧਰਮਵੀਰ ਅਗਨੀਹੋਤਰੀ ਨੇ ਵੀ ਇਸ ਪ੍ਰਾਪਤੀ ਲਈ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦਾ ਧੰਨਵਾਦ ਕਰਦੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸ. ਸਿੱਕੀ ਨੇ ਕਿਹਾ ਕਿ ਇਹ ਪ੍ਰਾਜੈਕਟ ਅਮਲ ਵਿਚ ਆਉਣ ਨਾਲ ਇਹ ਪਿਛੜਾ ਇਲਾਕਾ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ, ਕਿਉਂਕਿ ਸੈਰ ਸਪਾਟਾ ਸਨਅਤ ਵਿਚ ਰੋਜ਼ਗਾਰ ਦੀਆਂ ਅਥਾਹ ਸੰਭਾਵਨਾਵਾਂ ਹਨ। ਸ. ਗਿੱਲ ਨੇ ਇਸ ਨੂੰ ਸਮੁੱਚੇ ਇਲਾਕੇ ਲਈ ਵੱਡੀ ਪ੍ਰਾਪਤੀ ਦੱਸਦੇ ਕਿਹਾ ਕਿ ਇਸ ਨਾਲ ਹਰੀਕੇ ਵੈਟਲੈਂਡ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਦੀਆਂ ਯੋਜਨਾਵਾਂ ਵਿਚ ਤੇਜ਼ੀ ਆਵੇਗੀ ਅਤੇ ਇਹ ਇਲਾਕਾ ਵਿਸ਼ਵ ਦੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇਗਾ। ਸ੍ਰੀ ਧਰਮਵੀਰ ਅਗਨੀਹੋਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਤਰਨਤਾਰਨ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਖਿੱਚ ਦਾ ਕੇਂਦਰ ਹੋਵੇਗਾ, ਜਿਸ ਨਾਲ ਸ਼ਰਧਾਲੂ ਤਰਨਤਾਰਨ ਵਿਚ ਠਹਿਰਾਅ ਕਰਨ ਲਈ ਮਜ਼ਬੂਰ ਹੋਣਗੇ, ਜੋ ਕਿ ਹੋਟਲ ਸਨਅਤ ਲਈ ਚੰਗੀ ਖਬਰ ਹੈ।

 

Tags: Jasbir Singh Gill , Congress , Punjab Congress , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD