Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮੁਕੰਮਲ ਟੀਕਾਕਰਨ ਦੇ 100 ਪ੍ਰਤੀਸ਼ਤ ਟੀਚੇ ਵੱਲ ਵੱਧ ਰਿਹੈ ਐਸ.ਏ.ਐਸ. ਨਗਰ

ਏ.ਡੀ.ਸੀ. (ਵਿਕਾਸ) ਨੇ ਅਕਤੂਬਰ ਦੇ ਅੰਤ ਤੱਕ ਦੀ ਸਮਾਂ ਸੀਮਾ ਕੀਤੀ ਨਿਰਧਾਰਤ

Punjab Admin, Dr. Himanshu Aggarwal

Web Admin

Web Admin

5 Dariya News

ਐਸ.ਏ.ਐਸ. ਨਗਰ , 01 Oct 2021

Last updated on: Oct 01, 2021, 00:00 IST

ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਹਿਮਾਂਸ਼ੂ ਅਗਰਵਾਲ ਨੇ ਕੋਵਿਡ ਪ੍ਰਬੰਧਨ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਲੋਕਾਂ ਦਾ ਵੱਧ ਤੋਂ ਵੱਧ ਮੁਕੰਮਲ ਟੀਕਾਕਰਨ ਲੋਕਾਂ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਸਮੂਹਿਕ ਰੂਪ ਵਿੱਚ ਵਧਣਾ ਯਕੀਨੀ ਬਣਾਏਗਾ। ਇਸ ਨਾਲ ਕੋਵਿਡ -19 ਮਹਾਂਮਾਰੀ ਦੀ ਅਗਲੀ ਲਹਿਰ ਦੇ ਸਭ ਤੋਂ ਘਾਤਕ ਪ੍ਰਭਾਵਾਂ ਨੂੰ ਟਾਲਿਆ ਜਾ ਸਕੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੋਵਾਂ ਖੁਰਾਕਾਂ ਨਾਲ 100 ਪ੍ਰਤੀਸ਼ਤ ਟੀਕਾਕਰਨ ਵੱਲ ਵਧ ਰਿਹਾ ਹੈ ਅਤੇ ਟੀਚਾ ਅਕਤੂਬਰ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਡੇ ਵਿਗਿਆਨੀਆਂ ਨੇ ਇਸ ਅਦਿੱਖ ਦੁਸ਼ਮਣ ਵਿਰੁੱਧ ਜੰਗ ਜਿੱਤਣ ਲਈ ਟੀਕੇ ਵਿਕਸਤ ਕੀਤੇ ਹਨ ਅਤੇ ਹੁਣ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਹ ਟੀਕਾ ਲਵਾਈਏ। 

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਫ਼ਰਜ਼ ਦੀ ਪੂਰਤੀ ਤੋਂ ਦੂਰ ਭੱਜ ਰਹੇ ਹਨ, ਉਹ ਆਪਣੇ ਪਰਿਵਾਰਾਂ ਨੂੰ ਜੋਖਮ ਵਿੱਚ ਪਾ ਰਹੇ ਹਨ। ਸਿਹਤ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਅਗਰਵਾਲ ਨੇ ਸਿਹਤ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਦੂਜੀ ਖੁਰਾਕ ਦੇ ਨਾਲ ਮੁਕੰਮਲ ਟੀਕਾਕਰਨ ਦੇ ਟੀਚੇ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਟੀਕਾਕਰਨ ਲਈ ਅੱਗੇ ਆਉਣ, ਖਾਸ ਕਰਕੇ ਨੌਜਵਾਨਾਂ ਨੂੰ ਆਪਣੇ ਮਾਪਿਆਂ ਨੂੰ ਕੈਂਪਾਂ ਵਿੱਚ ਲਿਆਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਛੇਤੀ ਤੋਂ ਛੇਤੀ ਯਕੀਨੀ ਬਣਾਈ ਜਾ ਸਕੇ।

 

Tags: Punjab Admin , Dr. Himanshu Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD