Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਵੈਨਾਂ ਰਵਾਨਾ

ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਸਾੜੇ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼, ਜਾਗਰੂਕਤਾ ਮੁਹਿੰਮਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ

DC Ludhiana, Varinder Sharma, Varinder Kumar Sharma, Ludhiana, Deputy Commissioner Ludhiana, Government of Punjab, Punjab Government, Punjab

Web Admin

Web Admin

5 Dariya News

ਲੁਧਿਆਣਾ , 01 Oct 2021

Last updated on: Oct 01, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪਰਾਲੀ ਸਾੜਨ ਖਿਲਾਫ ਵਿੱਢੀ ਜੰਗ ਨੂੰ ਹੋਰ ਅੱਗੇ ਵਧਾਉਂਦਿਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਜਿਨ੍ਹਾਂ ਕਰਕੇ ਕੋਵਿਡ ਕਾਰਨ ਪੈਦਾ ਹੋਈ ਸਥਿਤੀ ਹੋਰ ਵਿਗੜ ਸਕਦੀ ਹੈ, ਬਾਰੇ ਜਾਣਕਾਰੀ ਦੇਣ ਲਈ ਤਿੰਨ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਜੋ ਇਸ ਮਹੀਨੇ ਵੱਧ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨਗੀਆਂ।ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕਿਹਾ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਲੋਕਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਬੇਹੱਦ ਫਾਇਦੇਮੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਸਾੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਇਸ ਰੁਝਾਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵੈਨਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀ ਜ਼ਰੂਰਤ ਬਾਰੇ ਕਿਸਾਨਾਂ ਨੂੰ ਜਾਗਰ{ਕ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਡੀਓ ਸੰਦੇਸ਼ਾਂ ਤੋਂ ਇਲਾਵਾ ਇਹ ਵੈਨਾਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਰਚਿਆਂ ਅਤੇ ਪੋਸਟਰਾਂ ਰਾਹੀਂ ਵੀ ਜਾਣਕਾਰੀ ਪਹੁੰਚਾਉਣਗੀਆਂ।ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦਾ ਗੈਰ-ਸਿਹਤਮੰਦ ਰੁਝਾਨ, ਜੋ ਜ਼ਹਿਰੀਲੀਆਂ ਗੈਸਾਂ ਪੈਦਾ ਕਰਦਾ ਹੈ, ਸੂਬੇ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਹੋਰ ਵਧਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਇਹ ਵੀ ਦੁਹਰਾਇਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਖੇਤੀ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤਿ-ਆਧੁਨਿਕ ਉਪਕਰਣਾਂ ਦੀ ਖਰੀਦ ਲਈ ਕਿਸਾਨਾਂ ਨੂੰ ਭਾਰੀ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਲਾਭਦਾਇਕ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਗਏ ਹਨ ਜਦਕਿ ਫ਼ਸਲ ਦੇ ਰਹਿੰਦ-ਖੂੰਹਦ ਮਿੱਟੀ ਵਿੱਚ ਮਿਲਾ ਦਿੱਤੀ ਜਾਵੇ ਤਾਂ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।ਸ਼ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਅਤੇ ਹੋਰ ਹਾਜ਼ਰ ਸਨ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD